ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸਹਿਮ ਗਏ ਲੋਕ!  
Published : Dec 15, 2019, 10:24 am IST
Updated : Dec 15, 2019, 10:24 am IST
SHARE ARTICLE
Tarn taran bus
Tarn taran bus

ਪੁਲਸ ਵਲੋਂ ਸਥਾਨ ਨੇੜੇ ਲੱਗੇ ਸੀ. ਸੀ. ਟੀ. ਵੀ. ਦੀ ਫੁਟੇਜ ਵੀ ਦੇਖੀਆਂ ਜਾ ਰਹੀਆਂ ਹਨ...

ਤਰਨਤਾਰਨ: ਸ਼ਹਿਰ ‘ਚ ਸਵਾਰੀਆਂ ਨਾਲ ਭਰੀ ਇਕ ਬੱਸ ‘ਤੇ ਅਣਪਛਾਤਿਆਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਕਾਰਨ ਨੇੜਲੇ ਇਲਾਕੇ ‘ਚ ਪੂਰੀ ਤਰ੍ਹਾਂ ਦਹਿਸ਼ਤ ਦਾ ਮਾਹੌਲ ਬਣ ਗਿਆ।

PunjabPunjabਜਾਣਕਾਰੀ ਮੁਤਾਬਕ ਸ਼ਹਿਰ ਦੇ ਟੋਲ ਪਲਾਜ਼ਾ ਉਸਮਾਂ ਨੇੜੇ ਰਾਜ ਬੱਸ ‘ਤੇ ਸਵਿਫਟ ਕਾਰ ‘ਚ ਸਵਾਰ ਹੋ ਕੇ ਆਏ ਅਣਪਛਾਤਿਆਂ ਵਲੋਂ ਹਮਲਾ ਕਰ ਦਿੱਤਾ ਗਿਆ, ਜਿਸ ਦੌਰਾਨ ਹਮਲਾਵਰਾਂ ਵਲੋਂ ਬੱਸ ‘ਤੇ ਅੰਨ੍ਹੇਵਾਹ ਚਲਾਈਆਂ ਗਈਆਂ। ਹਾਲਾਂਕਿ ਇਸ ਦੌਰਾਨ ਬੱਸ ‘ਚ ਸਵਾਰ ਸਵਾਰੀਆਂ ਵਲੋਂ ਹੇਠਾਂ ਝੁਕ ਕੇ ਆਪਣੀਆਂ ਜਾਨਾਂ ਬਚਾਈਆਂ ਗਈਆਂ। ਇਸ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪੁਲਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabPunjab ਪੁਲਸ ਵਲੋਂ ਸਥਾਨ ਨੇੜੇ ਲੱਗੇ ਸੀ. ਸੀ. ਟੀ. ਵੀ. ਦੀ ਫੁਟੇਜ ਵੀ ਦੇਖੀਆਂ ਜਾ ਰਹੀਆਂ ਹਨ ਪਰ ਹਨੇਰਾ ਹੋਣ ਕਾਰਨ ਸੀ. ਸੀ. ਟੀ. ਵੀ. ਫੁਟੇਜ ਸਾਫ ਨਹੀਂ ਆ ਰਹੀਆਂ। ਜਾਂਚ ਦੌਰਾਨ ਪੁਲਸ ਨੂੰ ਸਥਾਨ ਤੋਂ ਗੋ ਲੀਆਂ ਦੇ ਖੋਲ ਮਿਲੇ ਹਨ, ਜਿਨ੍ਹਾਂ ਨੂੰ ਪੁਲਸ ਨੇ ਕਬਜ਼ੇ ‘ਚ ਲੈ ਕੇ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਅਤੇ ਓਹਨਾ ਦੀ ਭਾਲ ਸਾਰੇ ਪਾਸੇ ਕੀਤੀ ਜਾ ਰਾਹੀ ਹੈ।

BusBusਦਸ ਦਈਏ ਕਿ ਕੁੱਝ ਦਿਨ ਪਹਿਲਾਂ ਦੋਰਾਹਾ ਦੇ ਜੀ.ਟੀ.ਰੋਡ ‘ਤੇ ਸਥਿਤ ਮੈਰਿਜ਼ ਪੈਲੇਸ ਕਸ਼ਮੀਰ ਗਾਰਡਨ ‘ਚ ਆਯੋਜਿਤ ਇਕ ਵਿਆਹ ਦੇ ਸਮਾਗਮ ਦੌਰਾਨ ਗੋਲੀ ਚੱਲਣ ਨਾਲ 2 ਜਣਿਆਂ ਦੀ ਮੌਤ ਹੋ ਗਈ ਸੀ। ਮ੍ਰਿਤਕਾਂ ਦੀ ਪਛਾਣ ਬੰਤ ਸਿੰਘ ਤੇ ਹਰਜੀਤ ਸਿੰਘ ਵਾਸੀ ਪਿੰਡ ਧਾਂਦਰਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਇਸ ਮਾਮਲੇ ‘ਚ ਇੱਕ ਜਗਜੀਤ ਨਾਮ ਦੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

BusBus ਮਿਲੀ ਜਾਣਕਾਰੀ ਮੁਤਾਬਕ ਬਰਾਤ ‘ਚ ਆਏ ਕੁਝ ਨੌਜਵਾਨਾਂ ‘ਚ ਆਪਸੀ ਤਕਰਾਰਬਾਜ਼ੀ ਸ਼ੁਰੂ ਹੋ ਗਈ ਤੇ ਉਨ੍ਹਾਂ ਦਾ ਆਪਸੀ ਵਿਵਾਦ ਏਨਾ ਵੱਧ ਗਿਆ ਕਿ ਇਕ ਨੌਜਵਾਨ ਨੇ ਆਪਣੀ ਰਿਵਾਲਵਰ ਨਾਲ ਗੋਲੀ ਚਲਾ ਦਿੱਤੀ।ਮੌਕੇ ‘ਤੇ ਮੈਰਿਜ਼ ਪੈਲੇਸ ਦੇ ਹਾਲ ‘ਚ ਮੌਜੂਦ ਲੋਕਾਂ ‘ਚ ਭੱਜਦੌੜ ਮੱਚ ਗਈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement