ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਸਬੰਧੀ 4 ਐੱਲ.ਈ.ਡੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ
Published : Dec 15, 2020, 4:22 pm IST
Updated : Dec 15, 2020, 4:22 pm IST
SHARE ARTICLE
 Balbir Sidhu flags off 4 LED Vans under Mission Fateh
Balbir Sidhu flags off 4 LED Vans under Mission Fateh

ਕੋਰੋਨਾ ਦੇ ਖਾਤਮੇ ਲਈ ਬਣਾਈ ਗਈ ਵੈਕਸੀਨ ਬਾਰੇ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀਕਾਕਰਣ ਮੁਹਿੰਮ ਲਈ ਪੂਰੀ ਤਿਆਰੀ ਕੀਤੀ ਜਾ ਰਹੀ ਹੈ

ਚੰਡੀਗੜ੍ਹ - ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਸਬੰਧੀ 4 ਐੱਲ.ਈ.ਡੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਸ. ਬਲਬੀਰ ਸਿੱਧੂ ਨੇ ਦੱਸਿਆ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ ਫਤਿਹ ਤਹਿਤ ਇਹ 4 ਜਾਗਰੂਕਤਾ ਵੈਨਾਂ ਅੰਮਿ੍ਰਤਸਰ, ਜਲੰਧਰ, ਲੁਧਿਆਣਾ ਅਤੇ ਸਾਹਿਬਜਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਜੋਖਮ ਵਾਲੇ ਸ਼ਹਿਰੀ/ ਅਰਧ ਸ਼ਹਿਰੀ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ, ਇਸਦੇ ਲੱਛਣ ਅਤੇ ਰੋਕਥਾਮ ਆਦਿ ਬਾਰੇ ਵੱਡੀ ਸਕਰੀਨ ਤੇ ਫ਼ਿਲਮਾਂ ਦਿਖਾ ਕੇ ਇਸ ਮਹਾਂਮਾਰੀ ਬਾਰੇ ਜਾਗਰੂਕ ਕਰਨਗੀਆਂ।

Balbir Sidhu Balbir Sidhu

ਕੋਰੋਨਾ ਦੇ ਖਾਤਮੇ ਲਈ ਬਣਾਈ ਗਈ ਵੈਕਸੀਨ ਬਾਰੇ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀਕਾਕਰਣ ਮੁਹਿੰਮ ਲਈ ਪੂਰੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਵੱਲੋਂ ਸਪਲਾਈ ਮਿਲਦੇ ਹੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਟੀਕਾਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ  ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਰੱਖਣ ਲਈ ਮਾਸਕ ਪਹਿਨਣ, ਹੱਥ ਧੋਣ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਜਿਹੀਆਂ ਸਾਵਧਾਨੀਆ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਤੇ ਡਾਇਰੈਕਟਰ ਹੈਲਥ ਸਰਵਿਸਸ ਡਾ. ਮਨਜੀਤ ਸਿੰਘ,  ਸਟੇਟ ਨੋਡਲ ਅਫਸਰ-ਕੋਵਿਡ-19 ਡਾ. ਰਾਜੇਸ਼ ਭਾਸਕਰ, ਸਟੇਟ ਪ੍ਰੋਗਰਾਮ ਅਫਸਰ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement