ਸਿੰਘੂ ਬਾਰਡਰ 'ਤੇ ਅੰਦੋਲਨ ਦੌਰਾਨ ਭਿੰਡਰ ਕਲਾਂ ਦੇ ਕਿਸਾਨ ਦੀ ਮੌਤ
Published : Dec 15, 2020, 3:26 pm IST
Updated : Dec 15, 2020, 3:26 pm IST
SHARE ARTICLE
Makhan khan
Makhan khan

ਮੱਖਣ ਖਾਨ ਕੋਲ ਜ਼ਮੀਨ ਤਾਂ ਨਹੀਂ ਸੀ ਪਰ ਇਸ ਦੇ ਬਾਵਜੂਦ ਉਹ ਕਿਸਾਨ ਅੰਦੋਲਨ ਨਾਲ ਜੁੜਿਆ ਹੋਇਆ ਸੀ।

ਮੋਗਾ : ਪਿੰਡ ਭਿੰਡਰ ਕਲਾਂ ਦੇ ਮੱਖਣ ਖ਼ਾਨ (45) ਦੀ ਸੋਮਵਾਰ ਨੂੰ ਸਿੰਘੂ ਬਾਡਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੱਖਣ ਖਾਨ ਕੋਲ ਜ਼ਮੀਨ ਤਾਂ ਨਹੀਂ ਸੀ ਪਰ ਇਸ ਦੇ ਬਾਵਜੂਦ ਉਹ ਕਿਸਾਨ ਅੰਦੋਲਨ ਨਾਲ ਜੁੜਿਆ ਹੋਇਆ ਸੀ। ਸੋਮਵਾਰ ਨੂੰ ਕਿਸਾਨਾਂ ਦੀ ਹੜਤਾਲ ਵਿਚ ਹਿੱਸਾ ਲੈਣ ਸਮੇਂ ਜਦੋਂ ਸਟੇਜ 'ਤੇ ਬੁਲਾਰਾ ਬੋਲ ਰਿਹਾ ਸੀ ਤਾਂ ਸਟੇਜ ਦੇ ਇਕ ਪਾਸੇ ਖੜ੍ਹੇ ਮੱਖਣ ਖ਼ਾਨ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ।

ਮੱਖਣ ਖ਼ਾਨ ਦੀ ਮ੍ਰਿਤਕ ਦੇਹ ਨੂੰ ਬਾਅਦ ਵਿਚ ਸੋਨੀਪਤ ਦੇ ਹਸਪਤਾਲ ਵਿਚ ਲਿਜਾਇਆ ਗਿਆ। ਗ਼ਰੀਬ ਪਰਿਵਾਰ ਨਾਲ ਸੰਬੰਧਤ ਮੱਖਣ ਖ਼ਾਨ ਪਸ਼ੂਆਂ ਦਾ ਕਾਰੋਬਾਰ ਕਰਦਾ ਸੀ। ਪਿੰਡ ਭਿੰਡਰ ਕਲਾਂ ਦੇ ਸਰਪੰਚ ਜਗਸੀਰ ਸਿੰਘ ਸਿਰਾ ਨੇ ਕਿਹਾ ਕਿ ਮੱਖਣ ਖ਼ਾਨ ਲੰਬੇ ਸਮੇਂ ਤੋਂ ਕਿਸਾਨੀ ਸੰਘਰਸ਼ ਨਾਲ ਜੁੜਿਆ ਹੈ। ਉਹ ਕੁਝ ਦਿਨ ਘਰ 'ਚ ਰਹਿਣ ਤੋਂ ਬਾਅਦ ਦੋ ਦਿਨ ਪਹਿਲਾਂ ਹੀ ਦਿੱਲੀ ਦੇ ਸਿੰਘੂ ਬਾਰਡਰ 'ਤੇ ਧਰਨੇ ਵਿਚ ਚਲਾ ਗਿਆ ਸੀ।

ਜਿਸ ਦੀ ਸੋਮਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪਰਿਵਾਰ ਬਹੁਤ ਗ਼ਰੀਬ ਹੈ। ਇਸ ਲਈ ਸਰਕਾਰ ਨੂੰ ਪਰਿਵਾਰ ਦੀ ਵਿੱਤੀ ਸਹਾਇਤਾ ਕਰਨ ਦੇ ਨਾਲ ਨਾਲ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣੀ ਚਾਹੀਦੀ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement