ਸਿੰਘੂ ਸਰਹੱਦ 'ਤੇ ਕਿਸਾਨਾਂ ਨੇ ਪਾਣੀ ਪੀ ਕੇ ਕੀਤੀ ਭੁੱਖ ਹੜਤਾਲ ਖ਼ਤਮ
Published : Dec 15, 2020, 1:05 am IST
Updated : Dec 15, 2020, 1:05 am IST
SHARE ARTICLE
image
image

ਸਿੰਘੂ ਸਰਹੱਦ 'ਤੇ ਕਿਸਾਨਾਂ ਨੇ ਪਾਣੀ ਪੀ ਕੇ ਕੀਤੀ ਭੁੱਖ ਹੜਤਾਲ ਖ਼ਤਮ

ਟਿਕੈਤ ਨੇ ਕਿਹਾ, ਅੱਜ ਦਾ ਅੰਦੋਲਨ ਰਿਹਾ ਸਫ਼ਲ

ਨਵੀਂ ਦਿੱਲੀ, 14 ਦਸੰਬਰ: ਕਿਸਾਨ ਨੇਤਾਵਾਂ ਨੇ ਸੋਮਵਾਰ ਨੂੰ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁਧ ਇਕ ਰੋਜ਼ਾ ਭੁੱਖ ਹੜਤਾਲ ਸ਼ਾਮ ਨੂੰ ਖ਼ਤਮ ਹੋ ਗਈ। ਸਿੰਘੂ ਸਰਹੱਦ 'ਤੇ ਕਿਸਾਨ ਆਗੂਆਂ ਨੇ ਭੁੱਖ ਹੜਤਾਲ ਪਾਣੀ ਪੀ ਕੇ ਅਤੇ ਫਲ ਖਾ ਕੇ ਖ਼ਤਮ ਕੀਤੀ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਅੱਜ ਦਾ ਅੰਦੋਲਨ ਸਫਲ ਰਿਹਾ ਹੈ। ਇਸ ਦੌਰਾਨ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਪ੍ਰਦਰਸ਼ਨ ਕੀਤੇ ਜਾਣ ਦੀਆਂ ਵੀ ਖ਼ਬਰਾਂ ਹਨ। ਇਸ ਵਿਚਕਾਰ ਹੋਰ ਲੋਕਾਂ ਦੇ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਏ। ਕਿਸਾਨ ਆਗੂ ਬਲਦੇਵ ਸਿੰਘ ਨੇ ਕਿਹਾ ਕਿ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੇ ਸਿੰਘੂ ਸਰਹੱਦ 'ਤੇ ਵੀ ਭੁੱਖ ਹੜਤਾਲ ਕੀਤੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕਿਸਾਨੀ ਦੇ ਹੱਕ ਵਿਚ ਸੋਮਵਾਰ ਨੂੰ ਇਕ ਰੋਜ਼ਾ ਭੁੱਖ ਹੜਤਾਲ  ਕੀਤੀ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ''ਹੰਕਾਰ ਤਿਆਗਣ ਅਤੇ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ।
ਹਰਿਆਣਾ-ਰਾਜਸਥਾਨ ਸਰਹੱਦ 'ਤੇ ਪੁਲਿਸ ਵਲੋਂ ਰੋਕੇ ਜਾਣ 'ਤੇ ਐਤਵਾਰ ਨੂੰ ਕਿਸਾਨਾਂ ਦੇ ਇਕ ਵੱਡੇ ਸਮੂਹ ਨੇ ਦਿੱਲੀ-ਜੈਪੁਰ ਰਾਸ਼ਟਰੀ ਰਾਜਮਾਰਗ ਜਾਮ ਕਰ ਦਿਤਾ ਸੀ। ਦਿੱਲੀ ਪੁਲਿਸ ਨੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਸ਼ਹਿਰ ਦੀਆਂ ਹੱਦਾਂ ਉੱਤੇ ਸੁਰੱਖਿਆ ਵਧਾ ਦਿਤੀ ਹੈ। (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement