ਕਿਸਾਨ ਸੰਘਰਸ਼ ਕੇਂਦਰ ਨੂੰ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਲਈ ਕਰੇਗਾ ਮਜਬੂਰ : ਉਗਰਾਹਾਂ
Published : Dec 15, 2020, 1:01 am IST
Updated : Dec 15, 2020, 1:01 am IST
SHARE ARTICLE
image
image

ਕਿਸਾਨ ਸੰਘਰਸ਼ ਕੇਂਦਰ ਨੂੰ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਲਈ ਕਰੇਗਾ ਮਜਬੂਰ : ਉਗਰਾਹਾਂ

ਨਾਟਕਾਂ ਰਾਹੀਂ ਲੋਕਾਂ ਨੂੰ ਕੀਤਾ ਉਤਸ਼ਾਹਤ



ਨਵੀਂ ਦਿੱਲੀ, 14 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਤੇ ਹੋਰ ਭਖਦੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਾਏ ਮੋਰਚੇ 'ਚ  ਅੱਜ ਸਾਬਕਾ ਫ਼ੌਜੀਆਂ, ਨੌਜਵਾਨਾਂ, ਕਲਾਕਾਰਾਂ, ਸਾਹਿਤਕਾਰਾਂ ਤੇ ਫ਼ਿਲਮੀ ਦੁਨੀਆਂ ਨਾਲ ਜੁੜੀਆਂ ਹਸਤੀਆਂ ਵਲੋਂ ਹਾਜ਼ਰੀ ਲਵਾ ਕੇ ਮੋਰਚੇ 'ਚ ਜੁੜੇ ਕਿਸਾਨਾਂ ਮਜ਼ਦੂਰਾਂ ਤੇ ਔਰਤਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ।
  ਵੱਖ-ਵੱਖ ਥਾਵਾਂ 'ਤੇ ਜੁੜੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਕਿ ਕਿਸਾਨਾਂ ਦਾ ਵਿਸ਼ਾਲ ਤੇ ਸ਼ਾਂਤਮਈ ਸੰਘਰਸ਼ ਆਖਰ ਮੋਦੀ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰ ਦੇਵੇਗਾ। ਉਨ੍ਹਾਂ ਆਖਿਆ ਕਿ ਦੇਸ਼ ਦੀਆਂ ਹਕੂਮਤਾਂ ਵਲੋਂ ਅਪਣਾਈਆਂ ਵਿਸ਼ਵੀਕਰਨ ਦੀਆਂ ਨੀਤੀਆਂ ਕਾਰਨ ਗਹਿਰੇ ਹੋਏ ਖੇਤੀ ਸੰਕਟ ਦੀ ਬਦੌਲਤ ਖ਼ੁਦਕੁਸ਼ੀਆਂ ਕਰ ਗਏ ਕਿਸਾਨਾਂ ਮਜ਼ਦੂਰਾਂ ਦੇ ਪੀੜਤ ਪਰਵਾਰ 16 ਦਸੰਬਰ ਨੂੰ ਮੋਰਚੇ 'ਚ ਪਹੁੰਚ ਕੇ ਅਪਣੀ ਦਰਦ ਕਹਾਣੀ ਬਿਆਨ ਕਰਨਗੇ। ਅੱਜ ਉੱਘੇ ਨਾਟਕਕਾਰ ਸਾਹਿਬ ਸਿੰਘ ਵਲੋਂ ਨਾਟਕ 'ਰੰਗਕਰਮੀ' ਖੇਡਿਆ ਗਿਆ ਤੇ ਬੀਤੀ ਰਾਤ ਬਹੁ ਚਰਚਿਤ ਨਾਟਕ 'ਸੰਮਾਂ ਵਾਲੀ ਡਾਂਗ' ਖੇਡਿਆ ਗਿਆ। ਇਸ ਤੋਂ ਇਲਾਵਾ ਉੱਘੇ ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਹਰਫ਼ ਚੀਮਾਂ ਦੀ ਟੀਮ ਵਲੋਂ ਅਪਣੇ ਵੀਰ ਰਸ ਨਾਲ ਭਰੇ ਗੀਤ ਪੇਸ਼ ਕੀਤੇ ਗਏ ਅਤੇ ਪੰਜਾਬੀ ਸਾਹਿਤ ਸਭਾ ਬਰਨਾਲਾ ਦੇ ਜਗਤਾਰ ਜੰਜੀਰ ਵਲੋਂ ਲੋਕਾਂ ਤੇ ਸਾਹਿਤਕਾਰਾਂ ਦੇ ਅਟੁੱਟ ਰਿਸ਼ਤੇ ਦੀ ਬਾਤ ਪਾਈ ਗਈ। ਇਸ ਮੌਕੇ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਸੂਬਾ ਪ੍ਰਧਾਨ ਸੈਨਿਕ ਵਿੰਗ ਪੰਜਾਬ, ਕੁਲਵਿੰਦਰ ਸਿੰਘ ਰੋੜੀ ਨੌਜਵਾਨ ਭਾਰਤ ਸਭਾ ਲਲਕਾਰ ਨੇ ਸੰਬੋਧਨ ਕਰਦਿਆਂ ਆਖਿਆ ਕਿ ਇਹ ਸੰਘਰਸ਼ ਹੁਣ ਸਮੂਹ ਲੋਕਾਂ ਦਾ ਸੰਘਰਸ਼ ਬਣ ਗਿਆ ਹੈ ਜ਼ੋ ਦੇਸ਼ ਵਾਸੀਆਂ ਲਈ ਚਾਨਣ ਮੁਨਾਰਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement