ਅਸਥਾਨਾ ਵਲੋਂ DGP ਨੂੰ  ਲਿਖੇ ਗੁਪਤ ਪੱਤਰ ਲੀਕ ਮਾਮਲੇ ਵਿਚ FIR ਦਰਜ ਕਰਾਂਗੇ : CM ਚੰਨੀ
Published : Dec 15, 2021, 9:49 am IST
Updated : Dec 15, 2021, 9:49 am IST
SHARE ARTICLE
CM Charanjit singh channi
CM Charanjit singh channi

ਚੰਨੀ ਨੇ ਕਿਹਾ ਕਿ ਨਸ਼ਿਆਂ ਦੇ ਮਾਮਲੇ ਵਿਚ ਸ਼ਾਮਲ ਵੱਡੀਆਂ ਮੱਛੀਆਂ ਨੂੰ  ਬਖ਼ਸ਼ਿਆ ਨਹੀਂ ਜਾਵੇਗਾ |

ਚੰਡੀਗੜ੍ਹ, 14 ਦਸੰਬਰ (ਭੁੱਲਰ) : ਬਿਊਰੋ ਆਫ਼ ਇਲਵੈਸਟੀਗੇਸ਼ਨ ਪੰਜਾਬ ਦੇ ਏ.ਡੀ.ਜੀ.ਪੀ. ਐਸ.ਕੇ. ਅਸਥਾਨਾ ਵਲੋਂ ਡੀਜੀਪੀ ਨੂੰ  ਨਸ਼ਿਆਂ ਦੇ ਮਾਮਲੇ ਵਿਚ ਜਾਂਚ ਕਰਨ ਤੋਂ ਅਸਮਰਥਤਾ ਪ੍ਰਗਟ ਕੀਤੇ ਜਾਣ ਬਾਰੇ ਲਿਖੀ ਗੁਪਤ ਚਿੱਠੀ ਜਨਤਕ ਤੌਰ 'ਤੇ ਵਾਇਰਲ ਹੋਣ ਦੇ ਮਾਮਲੇ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੀ ਕਾਰਵਾਈ ਦਾ ਐਲਾਨ ਕੀਤਾ ਹੈ |

Charanjeet ChanniCharanjeet Channi

ਅੱਜ ਮੰਤਰੀ ਮੰਡਲ ਮੀਟਿੰਗ ਤੋਂ ਬਾਅਦ ਇਸ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਹ ਗੁਪਤ ਦਸਤਾਵੇਜ਼ ਕਿਵੇਂ ਲੀਕ ਹੋਣ ਦੇ ਮਾਮਲੇ ਵਿਚ ਐਫ਼.ਆਈ.ਆਰ. ਦਰਜ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਜਾਂਚ ਕੀਤੀ ਜਾਵੇਗੀ ਕਿ ਇਹ ਦਸਤਾਵੇਜ਼ ਕਿਵੇਂ ਤੇ ਕਿਸ ਨੇ ਲੀਕ ਕੀਤੇ |

CM ChanniCM Channi

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਨਸ਼ਿਆਂ ਦੇ ਮਾਮਲੇ ਵਿਚ ਕਾਰਵਾਈ ਵਿਚ ਰੁਕਾਵਟ ਲਈ ਇਸ ਵਿਚ ਸ਼ਾਮਲ ਕੁੱਝ ਲੋਕਾਂ ਵਲੋਂ ਅਦਾਲਤ 'ਚ ਵੀ ਰੁਕਾਵਟਾਂ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਅਫ਼ਸਰਾਂ ਨੂੰ  ਵੀ ਧਮਕਾਇਆ ਜਾ ਰਿਹਾ ਹੈ | ਚੰਨੀ ਨੇ ਕਿਹਾ ਕਿ ਨਸ਼ਿਆਂ ਦੇ ਮਾਮਲੇ ਵਿਚ ਸ਼ਾਮਲ ਵੱਡੀਆਂ ਮੱਛੀਆਂ ਨੂੰ  ਬਖ਼ਸ਼ਿਆ ਨਹੀਂ ਜਾਵੇਗਾ |

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement