Gurdaspur News: ਭਿਆਨਕ ਹਾਦਸੇ ਵਿਚ ਤਬਾਹ ਹੋਇਆ ਪ੍ਰਵਾਰ, ਪਤੀ-ਪਤਨੀ ਦੀ ਹੋਈ ਮੌਤ

By : GAGANDEEP

Published : Dec 15, 2023, 8:34 am IST
Updated : Dec 15, 2023, 12:52 pm IST
SHARE ARTICLE
Husband and wife died in road accident in Gurdaspur News in punjabi
Husband and wife died in road accident in Gurdaspur News in punjabi

Gurdaspur News: : ਜਰਨੈਲ ਸਿੰਘ ਅਤੇ ਰਣਜੀਤ ਕੌਰ ਵਾਸੀ ਕਾਹਨੂੰਵਾਨ ਵਜੋਂ ਹੋਈ ਮ੍ਰਿਤਕਾਂ ਦੀ ਪਹਿਚਾਣ

Husband and wife died in road accident in Gurdaspur News in punjabi: ਗੁਰਦਾਸਪੁਰ ਵਿਚ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਥੇ ਨੇੜਲੇ ਪਿੰਡ ਬੱਬੇਹਾਲੀ ਕੋਲ ਇੱਕ ਕਾਰ ਬੇਕਾਬੂ ਸੜਕ ਕਿਨਾਰੇ ਦਰੱਖਤ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ’ਚ ਸਵਾਰ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: Kotbhai Accident News: ਦੋ ਦਿਨ ਪਹਿਲਾਂ ਵਿਆਹੇ ਮੁੰਡੇ ਦੀ ਸੜਕ ਹਾਦਸੇ ਵਿਚ ਮੌਤ, ਸ਼ੇਰਵਾਨੀ ਕਰਕੇ ਵਾਪਸ ਆ ਰਿਹਾ ਸੀ ਘਰ  

ਮ੍ਰਿਤਕਾਂ ਦੀ ਪਛਾਣ ਜਰਨੈਲ ਸਿੰਘ ਅਤੇ ਰਣਜੀਤ ਕੌਰ ਵਾਸੀ ਕਾਹਨੂੰਵਾਨ ਵਜੋਂ ਹੋਈ ਹੈ। ਆਸ-ਪਾਸ ਦੇ ਲੋਕਾਂ ਨੇ ਪੁਲਿਸ ਨੂੰ ਹਾਦਸੇ ਦੀ ਸੂਚਨਾ ਦਿਤੀ। ਥਾਣਾ ਤਿੱਬੜ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Health News: ਸਰਦੀਆਂ ’ਚ ਕਈ ਬੀਮਾਰੀਆਂ ਤੋਂ ਬਚਾਉਂਦਾ ਹੈ ਪਾਲਕ ਦਾ ਜੂਸ

ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਜਰਨੈਲ ਸਿੰਘ ਆਪਣੀ ਪਤਨੀ ਰਣਜੀਤ ਕੌਰ ਨਾਲ ਕਾਰ ’ਚ ਕਾਹਨੂੰਵਾਨ ਤੋਂ ਗੁਰਦਾਸਪੁਰ ਵੱਲ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਿੰਡ ਬੱਬੇਹਾਲੀ ਨੇੜੇ ਪੁੱਜੇ ਤਾਂ ਜਰਨੈਲ ਸਿੰਘ ਦੀ ਅੱਖ ਵਿੱਚ ਅਚਾਨਕ ਇੱਕ ਵਾਹਨ ਦੀ ਲਾਈਟ ਪੈ ਜਾਣ ਕਾਰਨ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement