Punjab News: RTO ਹੁਸ਼ਿਆਰਪੁਰ ਤੇ ਪਟਿਆਲਾ ਨੂੰ 50-50 ਹਜ਼ਾਰ ਰੁਪਏ ਜੁਰਮਾਨਾ
Published : Dec 15, 2023, 10:29 am IST
Updated : Dec 15, 2023, 1:29 pm IST
SHARE ARTICLE
RTO Hoshiarpur and Patiala fined Rs 50,000 each
RTO Hoshiarpur and Patiala fined Rs 50,000 each

ਰਾਸ਼ੀ PGI ਚੰਡੀਗੜ੍ਹ ਦੇ ‘ਗ਼ਰੀਬ ਮਰੀਜ਼ਾਂ ਲਈ ਫੰਡ’ ਵਿਚ ਜਮ੍ਹਾਂ ਕਰਵਾਉਣ ਦੇ ਹੁਕਮ

Punjab News: ਜੁਗਾੜੂ ਮੋਟਰਸਾਈਕਲ ਰੇਹੜੀਆਂ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹੁਸ਼ਿਆਰਪੁਰ ਅਤੇ ਪਟਿਆਲਾ ਦੇ ਆਰਟੀਓ ’ਤੇ 50 ਹਜ਼ਾਰ ਦਾ ਜ਼ੁਰਮਾਨਾ ਲਗਾਇਆ ਹੈ। ਆਰਟੀਆਈ ਐਕਟੀਵਿਸਟ ਪਰਵਿੰਦਰ ਸਿੰਘ ਕਿੱਤਣਾ ਵਲੋਂ ਐਡਵੋਕੇਟ ਐੱਚਸੀ ਅਰੋੜਾ ਰਾਹੀਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਇਹ ਹੁਕਮ ਸੁਣਾਇਆ। ਇਸ ਦੇ ਨਾਲ ਹੀ ਹਾਈ ਕੋਰਟ ਨੇ ਜੁਰਮਾਨੇ ਦੀ ਰਾਸ਼ੀ ਪੀਜੀਆਈ ਚੰਡੀਗੜ੍ਹ ਦੇ ‘ਗ਼ਰੀਬ ਮਰੀਜ਼ਾਂ ਲਈ ਫੰਡ’ ਵਿਚ ਜਮ੍ਹਾਂ ਕਰਵਾਉਣ ਦੇ ਹੁਕਮ ਦਿਤੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਏਡੀਜੀਪੀ ਟ੍ਰੈਫਿਕ ਵਲੋਂ 18 ਅਪ੍ਰੈਲ 2022 ਨੂੰ ਇਕ ਪੱਤਰ ਜਾਰੀ ਕਰ ਕੇ ਜੁਗਾੜੂ ਮੋਟਰਸਾਈਕਲ ਰੇਹੜੀਆਂ ਵਿਰੁਧ ਕਾਰਵਾਈ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਲਈ ਕਿਹਾ ਗਿਆ ਸੀ। ਕੁੱਝ ਰਾਜਸੀ ਲੋਕਾਂ, ਇਨ੍ਹਾਂ ਵਾਹਨਾਂ ਦੇ ਮਾਲਕਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਇਸ ਦਾ ਵਿਰੋਧ ਕਰਨ ਕਰਕੇ ਇਸ ਪੱਤਰ ’ਤੇ ਕਾਰਵਾਈ ਨਾ ਕਰਨ ਲਈ ਇਕ ਹੋਰ ਪੱਤਰ 23 ਅਪ੍ਰੈਲ 2022 ਨੂੰ ਜਾਰੀ ਕਰ ਦਿਤਾ ਗਿਆ। ਇਸ ਵਿਚ ਕਿਹਾ ਗਿਆ ਸੀ ਕਿ ਅਗਲੇ ਹੁਕਮਾਂ ਤਕ ਪਹਿਲੇ ਪੱਤਰ ਵਿਚ ਦੱਸੀ ਪ੍ਰੈਕਟਿਸ ਨੂੰ ਬੰਦ ਕਰ ਦਿਤਾ ਜਾਵੇ।
 

(For more news apart from RTO Hoshiarpur and Patiala fined Rs 50,000 each, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement