Jaito News : ਜੈਤੋ ਦੇ ਨੇੜਲੇ ਪਿੰਡ ਬਹਿਬਲ ਕਲਾਂ ਵਿਚ ਪਰਾਲੀ ਨੂੰ ਅਚਾਨਕ ਲੱਗੀ ਅੱਗ

By : BALJINDERK

Published : Dec 15, 2024, 1:31 pm IST
Updated : Dec 15, 2024, 1:31 pm IST
SHARE ARTICLE
ਪਿੰਡ ਬਹਿਬਲ ਕਲਾਂ ’ਚ ਪਰਾਲੀ ਨੂੰ ਲੱਗੀ ਅੱਗ ’ਤੇ ਫ਼ਾਇਰ ਬ੍ਰਿਗੇਡ ਕਾਬੂ ਪਾਉਂਦੇ ਹੋਏ
ਪਿੰਡ ਬਹਿਬਲ ਕਲਾਂ ’ਚ ਪਰਾਲੀ ਨੂੰ ਲੱਗੀ ਅੱਗ ’ਤੇ ਫ਼ਾਇਰ ਬ੍ਰਿਗੇਡ ਕਾਬੂ ਪਾਉਂਦੇ ਹੋਏ

Jaito News : ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਪਾਇਆ ਕਾਬੂ, ਤਕਰੀਬਨ 5 ਲੱਖ ਰੁਪਏ ਦਾ ਹੋਇਆ ਨੁਕਸਾਨ

Jaito News : ਜੈਤੋ ਦੇ ਨੇੜਲੇ ਪਿੰਡ ਬਹਿਬਲ ਕਲਾਂ ਵਿਖੇ ਪਰਾਲੀ ਦੇ ਪਲਾਂਟ ਨੂੰ ਅਚਾਨਕ ਅੱਗ ਲੱਗਣ ਕਾਰਨ ਤਕਰੀਬਨ 5 ਲੱਖ ਰੁਪਏ ਦਾ ਨੁਕਸਾਨ ਦਾ ਹੋਣ ਦਾ ਖ਼ਦਸਾ ਹੈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਕਾਫੀ ਮਸ਼ੱਕਤ ਤੋਂ ਬਾਅਦ ਇਸ ਅੱਗ ’ਤੇ ਕਾਬੂ ਪਾਇਆ।

1

ਜਾਣਕਾਰੀ ਅਨੁਸਾਰ ਬਹਿਬਲ ਕਲਾਂ ਨੇੜੇ ਨੈਸ਼ਨਲ ਹਾਈਵੇ ’ਤੇ ਸਥਿਤ ਪਰਾਲੀ ਦੇ ਪਲਾਂਟ ’ਚ ਪਰਾਲੀ ਦੀਆਂ ਗੱਠਾਂ ਨੂੰ ਅਚਾਨਕ ਅੱਗ ਲੱਗ ਗਈ ਅਤੇ ਵੇਖਦੇ ਹੀ ਵੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਇਸ ਗੱਲ ਦੀ ਜਾਣਕਾਰੀ ਮਿਲਣ ਤੋਂ ਬਾਅਦ ਫ਼ਾਇਰ ਬ੍ਰਿਗ੍ਰੇਡ ਦੀਆਂ ਗੱਡੀਆਂ ਮੌਕੇ ’ਤੇ ਪੁੱਜੀਆਂ ਅਤੇ ਉਨ੍ਹਾਂ ਨੇ ਲੋਕਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ।

ਇਸ ਮੌਕੇ ’ਤੇ ਜਾਣਕਾਰੀ ਸਾਂਝੀ ਕਰਦੇ ਹੋਏ ਪਲਾਂਟ ਦੇ ਮਾਲਕ ਅਮਨਦੀਪ ਸਿੰਘ ਨੇ ਦੱਸਿਆ ਕਿ ਅੱਗ ਕਾਰਨ ਉਨ੍ਹਾਂ ਦਾ ਤਕਰੀਬਨ 5 ਤੋਂ 6 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਅਜੇ ਕੋਈ ਜਾਣਕਾਰੀ ਨਹੀਂ ਮਿਲ ਸਕੀ।

1

ਇਸ ਮਾਮਲੇ ਵਿਚ ਫ਼ਾਇਰ ਬ੍ਰਿਗੇਡ ਕੋਟਕਪੂਰਾ ਦੇ ਕਰਮਚਾਰੀ ਨੇ ਦੱਸਿਆ ਕਿ ਸੂਚਨਾ ਮਿਲਣ ਸਾਰ ਹੀ ਉਹ ਮੌਕੇ ’ਤੇ ਪਹੁੰਚ ਗਏ ਸਨ ਅਤੇ ਕਾਫੀ ਮਸ਼ੱਕਤ ਤੋਂ ਬਾਅਦ ਇਸ ਅੱਗ ਦੇ ਕਾਬੂ ਪਾ ਲਿਆ ਗਿਆ ਹੈ।

ਇਸ ਮੌਕੇ ’ਤੇ ਇੱਕ ਹੋਰ ਚਸ਼ਮਦੀਦ ਨੇ ਦੱਸਿਆ ਕਿ ਇਸ ਪਲਾਂਟ ਵੱਲੋਂ ਇਲਾਕੇ ਦੇ ਕਿਸਾਨਾਂ ਦੇ ਖੇਤਾਂ ’ਚੋਂ ਪਰਾਲੀ ਦੀਆਂ ਗੱਠਾਂ ਬਣਾਈਆਂ ਗਈਆਂ ਸਨ ਅਤੇ ਉਨ੍ਹਾਂ ਨੇ ਕਾਫੀ ਮਿਹਨਤ ਕੀਤੀ ਸੀ ਲੇਕਿਨ ਅੱਗ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੋ ਗਿਆ।

(For more news apart from sudden fire broke out at the straw plant at Behbal Kalan, a village near Jaito News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement