Khanuri Border News : ਖਨੌਰੀ ਬਾਰਡਰ ਪਹੁੰਚੇ ਪ੍ਰਤਾਪ ਸਿੰਘ ਬਾਜਵਾ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

By : BALJINDERK

Published : Dec 15, 2024, 7:27 pm IST
Updated : Dec 15, 2024, 7:27 pm IST
SHARE ARTICLE
ਪ੍ਰਤਾਪ ਸਿੰਘ ਬਾਜਵਾ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਦੇ ਹੋਏ
ਪ੍ਰਤਾਪ ਸਿੰਘ ਬਾਜਵਾ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਦੇ ਹੋਏ

Khanuri Border News : ਬਾਜਵਾ ਨੇ ਡੱਲੇਵਾਲ ਦੀ ਹਮਾਇਤ ਕੀਤੀ: ਕਿਸਾਨਾਂ ਦੇ ਹਿੱਤਾਂ ਲਈ ਅਟੁੱਟ ਸਮਰਥਨ ਦਾ ਦਿੱਤਾ ਭਰੋਸਾ

Khanuri Border News : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਡੱਲੇਵਾਲ ਦਾ ਹਾਲ ਚਾਲ ਜਾਣਨ ਲਈ ਖਨੌਰੀ ਬਾਰਡਰ ’ਤੇ ਪਹੁੰਚੇ । ਉਨ੍ਹਾਂ ਨੇ ਡੱਲੇਵਾਲ ਦੀ ਸਿਹਤਯਾਬੀ ਲਈ ਅਰਦਾਸ ਕੀਤੀ।ਇਸ ਮੌਕੇ ਪ੍ਰਤਾਪ ਬਾਜਵਾ ਨੇ ਕਿਹਾ ਕਿ ਡੱਲੇਵਾਲ ਦਾ ਇਹ ਆਪਣਾ ਸੰਘਰਸ਼ ਨਹੀਂ ਹੈ ਬਲਕਿ ਪੂਰੀ ਕਿਸਾਨੀ ਦਾ ਸੰਘਰਸ਼ ਹੈ। ਡੱਲੇਵਾਲ ਨੇ ਜਿਹੜੀ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਸੀ ਕਿ ਮੇਰੀ ਸਿਹਤ ਦਾ ਫ਼ਿਕਰ ਨਾ ਕਰੋ ਬਲਕਿ ਕਿਸਾਨਾਂ ਦੀ ਮੰਗਾਂ ਪੂਰੀਆਂ ਕੀਤੀਆਂ ਜਾਣ।

ਬਾਜਵਾ ਨੇ ਕਿਹਾ ਕਿ ਮੈਂ ਇਥੇ ਉਨ੍ਹਾਂ ਨੂੰ ਯਕੀਨ ਦਿਵਾਉਣ ਆਇਆ ਹਾਂ ਕਿ ਕਾਂਗਰਸ ਦੀ ਪੂਰੀ ਲੀਡਰਸ਼ਿਪ ਉਨ੍ਹਾਂ ਨਾਲ ਹੈ। ਪਹਿਲਾਂ ਵੀ ਸੰਘਰਸ਼ ਵਿਚ ਅਸੀਂ ਉਨ੍ਹਾਂ ਦੇ ਨਾਲ ਖੜ੍ਹੇ ਸੀ ਤੇ ਅੱਜ ਵੀ ਖੜ੍ਹੇ ਹਾਂ। ਬਾਜਵਾ ਨੇ ਕਿਹਾ ਕਿ ਇਸ ਵੇਲੇ ਡੱਲੇਵਾਲ ਦੀ ਸਿਹਤ ਨਾਜੁਕ ਹੈ ਇਸ ਲਈ ਪ੍ਰਧਾਨ ਮੰਤਰੀ ਨੂੰ ਤੁਰੰਤ ਸੰਸਦ ਵਿਚ ਕਿਸਾਨਾਂ ਦੇ ਹੱਕ ਵਿਚ ਬਿਆਨ ਦੇਣਾ ਚਾਹੀਦਾ ਹੈ ਜਿਸ ਨਾਲ ਕਿਸਾਨ ਸੰਤੁਸ਼ਟ ਹੋ ਜਾਣ ਅਤੇ ਡੱਲੇਵਾਲ ਆਪਣਾ ਮਰਨ ਵਰਤ ਤਿਆਗ ਦੇਣ।   

ਬਾਜਵਾ ਨੇ ਤਾਜਾ ਹਾਲਾਤ ਬਾਰੇ ਗੱਲ ਕਰਦਿਆਂ ਕਿਹਾ ਜਿਹੜਾ ਇਸ ਵੇਲੇ ਸ਼ੰਭੂ ਬਾਰਡਰ ’ਤੇ ਹੋ ਰਿਹਾ ਹੈ, ਮੈਂ ਉਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ। ਉਨ੍ਹਾਂ ਕਿਹਾ ਰੋਜ਼ਾਨਾਂ ਲੱਖਾਂ ਲੋਕ ਦਿੱਲੀ ਆ ਜਾ ਰਹੇ ਹਨ ਫਿਰ 101 ਬੰਦੇ ਦਾ ਜੱਥਾ ਦਿੱਲੀ ਜਾ ਕੇ ਸਰਕਾਰ ਸਾਹਮਣੇ ਆਪਣੀ ਗੱਲ ਕਿਉਂ ਨਹੀਂ ਰੱਖ ਸਕਦਾ।

(For more news apart from Pratap Singh Bajwa reached Khanuri border and met with farmer leader Jagjit Singh Dallewal News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement