ਵਿਜੀਲੈਂਸ ਵਲੋਂ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਕਾਬੂ
Published : Jan 16, 2019, 6:53 pm IST
Updated : Jan 16, 2019, 6:53 pm IST
SHARE ARTICLE
Vigilance nabs ASI for taking bribe
Vigilance nabs ASI for taking bribe

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਰਬਨ ਅਸਟੇਟ ਫੇਜ-2, ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਸ਼ੀਸ਼ਪਾਲ ਨੂੰ...

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਰਬਨ ਅਸਟੇਟ ਫੇਜ-2, ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਸ਼ੀਸ਼ਪਾਲ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸੁਰਜੀਤ ਸਿੰਘ ਵਾਸੀ ਗੁਰੂ ਨਾਨਕ ਨਗਰ, ਪਟਿਆਲਾ ਦੀ ਸ਼ਿਕਾਇਤ 'ਤੇ ਫੜਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਅਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਸ ਦੀ ਪਤਨੀ ਵਲੋਂ ਦਹੇਜ ਮੰਗਣ ਸਬੰਧੀ ਉਸ ਦੇ ਪਰਿਵਾਰਕ ਮੈਂਬਰਾਂ ਸਮੇਤ ਉਸ ਖਿਲਾਫ਼ ਦਿਤੀ ਦਰਖ਼ਾਸਤ 'ਤੇ ਪਰਿਵਾਰਕ ਮੈਂਬਰਾਂ ਵਿਰੁਧ ਮੁਕੱਦਮਾ ਨਾ ਦਰਜ ਕਰਨ ਬਦਲੇ ਏ.ਐਸ.ਆਈ ਸ਼ੀਸ਼ਪਾਲ ਵਲੋਂ 30,000 ਰੁਪਏ ਦੀ ਮੰਗ ਕੀਤੀ ਗਈ ਹੈ।

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਵਿਰੁਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement