ਕਿਸਾਨੀ ਮੋਰਚੇ ਤੋਂ ਪਰਤੇ ਮਜ਼ਦੂਰ ਦੀ ਹੋਈ ਮੌਤ
Published : Jan 16, 2021, 1:03 am IST
Updated : Jan 16, 2021, 1:03 am IST
SHARE ARTICLE
IMAGE
IMAGE

ਕਿਸਾਨੀ ਮੋਰਚੇ ਤੋਂ ਪਰਤੇ ਮਜ਼ਦੂਰ ਦੀ ਹੋਈ ਮੌਤ

ਫ਼ਿਲੌਰ, 15 ਜਨਵਰੀ (ਸੁਰਜੀਤ ਸਿੰਘ ਬਰਨਾਲਾ) : ਫਿਲੌਰ ਦੇ ਨਜ਼ਦੀਕੀ ਪਿੰਡ ਅਕਲਪੁਰ ਵਿਖੇ ਕਿਸਾਨ ਮੋਰਚੇ ਤੋਂ ਪਰਤੇ ਮਜ਼ਦੂਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਅਕਲਪੁਰ ਦੇ ਸਰਪੰਚ ਪਰਮਜੀਤ ਸਿੰਘ ਅਕਲਪੁਰ ਨੇ ਦਸਿਆ ਕਿ ਗ਼ਰੀਬ ਦਾਸ ਪੁੱਤਰ ਅਨੰਤ ਰਾਮ ਵਾਸੀ ਪਿੰਡ ਅਕਲ ਪੁਰ ਤਹਿਸੀਲ ਫਿਲੌਰ ਜ਼ਿਲ੍ਹਾ ਜਲੰਧਰ ਜੋ ਮਜ਼ਦੂਰੀ ਕਰਦਾ ਸੀ ਅਤੇ ਉਹ ਬੀਤੇ ਦਿਨ ਦਿੱਲੀ ਵਿਖੇ ਕੇਂਦਰ ਸਰਕਾਰ ਵਿਰੁਧ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ 'ਚ ਸ਼ਾਮਲ ਹੋਣ ਲਈ ਗਿਆ ਸੀ ਜੋ ਦੋ ਦਿਨ ਦਿੱਲੀ ਵਿਖੇ ਰਿਹਾ, ਜਿਥੇ ਉਸ ਦੀ ਸਿਹਤ ਖ਼ਰਾਬ ਹੋ ਗਈ ਜਿਸ ਤੋਂ ਬਾਅਦ ਉਹ ਪਿੰਡ ਅਕਲਪੁਰ ਵਿਖੇ ਆ ਗਿਆ | ਜਿਥੇ ਅੱਜ ਉਸ ਦੀ ਮੌਤ ਹੋ ਗਈ | ਗ਼ਰੀਬ ਦਾਸ ਦੀ ਮੌਤ ਨਾਲ ਪਿੰਡ 'ਚ ਸੋਗ ਦੀ ਲਹਿਰ ਹੈ | ਉਨ੍ਹਾਂ ਗ਼ਰੀਬ ਪਰਵਾਰ ਲਈ ਸਰਕਾਰ ਤੋ ਮੁਆਵਜ਼ੇ ਦੀ ਮੰਗ ਕੀਤੀ | 
15ਫਿਲੌਰ03ਲੋਕਲ
ਗ਼ਰੀਬ ਦਾਸ ਦੀ ਫਾਈਲ ਫ਼ੋਟੋ |    

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement