ਸੀਨੀਅਰ ਕਾਂਗਰਸੀ ਆਗੂ ਮੋਹਿੰਦਰ ਸਿੰਘ ਕੇਪੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ : ਸੂਤਰ
Published : Jan 16, 2022, 7:08 pm IST
Updated : Jan 16, 2022, 7:08 pm IST
SHARE ARTICLE
Mohinder Singh Kaypee
Mohinder Singh Kaypee

ਕਾਂਗਰਸ ਵੱਲੋਂ ਆਦਮਪੁਰ ਤੋਂ ਸੁਖਵਿੰਦਰ ਸਿੰਘ ਕੋਟਲੀ ਨੂੰ ਦਿੱਤੀ ਗਈ ਟਿਕਟ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗ ਸਕਦਾ ਹੈ। ਦਰਅਸਲ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਆ ਰਹੀ ਹੈ ਕਿ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਮਹਿੰਦਰ ਸਿੰਘ ਕੇਪੀ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ।

Mohinder Singh KaypeeMohinder Singh Kaypee

ਖ਼ਬਰਾਂ ਸਨ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜਲੰਧਰ ਪੱਛਮੀ ਜਾਂ ਆਦਮਪੁਰ ਤੋਂ ਟਿਕਟ ਮਿਲ ਸਕਦੀ ਹੈ, ਹਾਲਾਂਕਿ ਟਿਕਟ ਨਾ ਮਿਲਣ ਤੋਂ ਨਾਰਾਜ਼ ਮਹਿੰਦਰ ਸਿੰਘ ਕੇਪੀ ਭਲਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਮਹਿੰਦਰ ਸਿੰਘ ਕੇਪੀ ਦੋਆਬਾ ਦੇ ਵੱਡੇ ਨੇਤਾ ਹਨ, ਉਹ PPCC ਦੇ ਪ੍ਰਧਾਨ ਅਤੇ ਪੰਜਾਬ ਸਟੇਟ ਤਕਨੀਕੀ ਸਿੱਖਿਆ ਤੇ ਇੰਡਸਟਰੀਅਲ ਟਰੇਨਿੰਗ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ ਅਤੇ ਜਲੰਧਰ ਦੇ ਸਾਬਕਾ ਵਿਧਾਇਕ ਵੀ ਹਨ।

Mohinder Singh KaypeeMohinder Singh Kaypee

ਦੱਸਣਯੋਗ ਹੈ ਕਿ ਬੀਤੇ ਦਿਨ ਕਾਂਗਰਸ ਵਲੋਂ ਜਾਰੀ ਉਮੀਦਵਾਰਾਂ ਦੀ ਸੂਚੀ ਵਿਚ ਆਦਮਪੁਰ ਤੋਂ ਸੁਖਵਿੰਦਰ ਸਿੰਘ ਕੋਟਲੀ ਨੂੰ ਟਿਕਟ ਦਿਤੀ ਗਈ ਹੈ ਅਤੇ ਇਸ ਦੇ ਚਲਦੇ ਹੀ ਮੋਹਿੰਦਰ ਸਿੰਘ ਕੇਪੀ ਨਰਾਜ਼ਗੀ ਜਾਹਰ ਕੀਤੀ ਹੈ।  ਉਨ੍ਹਾਂ ਕਿਹਾ ਕਿ ਭਾਵੇਂ ਕਾਂਗਰਸ ਵਲੋਂ ਉਨ੍ਹਾਂ ਦੀ ਟਿਕਟ ਕੱਟ ਦਿਤੀ ਗਈ ਹੈ ਪਰ ਉਹ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਜ਼ਰੂਰ ਲੜਨਗੇ।  

ਕੇਪੀ ਨੇ ਕਿਹਾ ਕਿ ਉਨ੍ਹਾਂ ਦੇ ਦਾਦੇ ਪੜਦਾਦੇ ਦੇ ਵੇਲੇ ਤੋਂ ਉਹ ਸਿਆਸਤ ਵਿਚ ਹਨ ਅਤੇ ਉਨ੍ਹਾਂ ਦੇ ਵਡੇਰਿਆਂ ਨੇ ਕਾਂਗਰਸ ਪਾਰਟੀ ਲਈ ਤਨਦੇਹੀ ਨਾਲ ਕੰਮ ਕੀਤਾ ਹੈ ਪਰ ਪਾਰਟੀ ਨੇ ਟਿਕਟ ਕੱਟ ਕੇ ਬਹੁਤ ਹੀ ਨਿੰਦਣਯੋਗ ਕੰਮ ਕੀਤਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement