Punjab news: ਭਰਤ ਇੰਦਰ ਸਿੰਘ ਚਾਹਲ ਨੂੰ ਰਾਹਤ; 25 ਜਨਵਰੀ ਤਕ ਮਿਲੀ ਅੰਤਰਿਮ ਜ਼ਮਾਨਤ
Published : Jan 16, 2024, 4:51 pm IST
Updated : Jan 16, 2024, 4:51 pm IST
SHARE ARTICLE
High Court grants interim bail to Bharat Inder Singh Chahal
High Court grants interim bail to Bharat Inder Singh Chahal

ਹਾਈ ਕੋਰਟ ਨੇ ਸੁਣਵਾਈ 25 ਜਨਵਰੀ ਤਕ ਮੁਲਤਵੀ ਕਰ ਦਿਤੀ ਹੈ।

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਨ੍ਹਾਂ ਨੂੰ 25 ਜਨਵਰੀ ਤਕ ਅੰਤਰਿਮ ਜ਼ਮਾਨਤ ਦਾ ਲਾਭ ਦਿਤਾ ਹੈ। ਅਜਿਹੇ 'ਚ ਹੁਣ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੇਗੀ। ਭਰਤ ਇੰਦਰ ਚਾਹਲ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਮੌਜੂਦਾ ਸਰਕਾਰ ਸਿਆਸੀ ਰੰਜਿਸ਼ ਦੇ ਚੱਲਦਿਆਂ ਪਿਛਲੀ ਸਰਕਾਰ ਦੇ ਆਗੂਆਂ ਅਤੇ ਉਨ੍ਹਾਂ ਦੇ ਕਰੀਬੀਆਂ ਵਿਰੁਧ ਕਾਰਵਾਈ ਕਰ ਰਹੀ ਹੈ। ਇਸ ਤਹਿਤ ਪਟੀਸ਼ਨਰ ਨੂੰ ਵੀ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਚਾਹਲ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ ਉਸ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਦਰਜ ਐਫਆਈਆਰ ਵਿਚ ਅਗਾਊਂ ਜ਼ਮਾਨਤ ਦਾ ਲਾਭ ਦਿਤਾ ਜਾਵੇ।

ਚਾਹਲ ਨੇ ਦਸਿਆ ਕਿ ਉਸ ਵਲੋਂ ਅਪਣੇ ਸਾਰੇ ਬੈਂਕ ਖਾਤਿਆਂ, ਜਾਇਦਾਦ ਅਤੇ ਆਮਦਨ ਦਾ ਪੂਰਾ ਵੇਰਵਾ ਵਿਜੀਲੈਂਸ ਨੂੰ ਸੌਂਪ ਦਿਤਾ ਗਿਆ ਹੈ, ਇਸ ਦੇ ਬਾਵਜੂਦ ਉਸ ਨੂੰ ਰੰਜਿਸ਼ ਕਾਰਨ ਫਸਾਇਆ ਜਾ ਰਿਹਾ ਹੈ। 75 ਸਾਲਾ ਚਾਹਲ ਨੇ ਕਿਹਾ ਕਿ ਉਹ ਜਾਂਚ ਵਿਚ ਸਹਿਯੋਗ ਕਰਨ ਲਈ ਤਿਆਰ ਹਨ। ਉਸ ਨੂੰ ਅੰਤਰਿਮ ਜ਼ਮਾਨਤ ਦਾ ਲਾਭ ਦਿੰਦਿਆਂ ਹਾਈ ਕੋਰਟ ਨੇ ਸੁਣਵਾਈ 25 ਜਨਵਰੀ ਤਕ ਮੁਲਤਵੀ ਕਰ ਦਿਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਪਹਿਲਾਂ ਪਟਿਆਲਾ ਅਦਾਲਤ ਨੇ ਚਾਹਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿਤੀ ਸੀ। ਜਾਂਚ ਏਜੰਸੀ ਨੇ ਅਦਾਲਤ ਨੂੰ ਸੂਚਿਤ ਕੀਤਾ ਸੀ ਕਿ ਚਾਹਲ ਜਾਂਚ ਦੌਰਾਨ ਸਹਿਯੋਗ ਨਹੀਂ ਕਰ ਰਹੇ, ਜਿਸ ਤੋਂ ਬਾਅਦ ਹੇਠਲੀ ਅਦਾਲਤ ਨੇ ਉਸ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿਤਾ ਸੀ।

ਜਾਂਚ ਏਜੰਸੀ ਚਾਹਲ ਵਿਰੁਧ ਦਰਜ ਕੇਸ ਦੀ ਸਹੀ ਜਾਂਚ ਲਈ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ। ਅਦਾਲਤ ਨੇ ਕਿਹਾ ਸੀ ਕਿ ਪਟੀਸ਼ਨਰ ਵਿਜੀਲੈਂਸ ਨੂੰ ਜਾਂਚ ਵਿਚ ਸਹਿਯੋਗ ਨਹੀਂ ਕਰ ਰਿਹਾ ਹੈ, ਇਸ ਲਈ ਅਸਲ ਤੱਥ ਸਾਹਮਣੇ ਲਿਆਉਣ ਲਈ ਹਿਰਾਸਤ ਵਿਚ ਪੁੱਛਗਿੱਛ ਦੀ ਲੋੜ ਹੈ।

 (For more Punjabi news apart from Police launch probe into death of two alcoholics in Gujarat, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement