ਪਿੰਡ ਬੰਨਾਵਾਲਾ ਦੇ ਸੂਬੇਦਾਰ ਦਾ ਸੈਨਿਕ ਰਸਮਾਂ ਦੇ ਨਾਲ ਕੀਤਾ ਗਿਆ ਸਸਕਾਰ
Published : Jan 16, 2025, 3:32 pm IST
Updated : Jan 16, 2025, 3:41 pm IST
SHARE ARTICLE
Subedar of Bannawala village was cremated with military rites News in punjabi
Subedar of Bannawala village was cremated with military rites News in punjabi

ਬੀਤੇ ਦਿਨ ਡਿਊਟੀ ਦੌਰਾਨ ਸੂਬੇਦਾਰ ਬਲਜਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਗਈ ਸੀ ਜਾਨ

ਪਿੰਡ ਬੰਨਾਵਾਲਾ ਦੇ ਰਹਿਣ ਵਾਲੇ ਅਤੇ ਭਾਰਤੀ ਫੌਜ ਵਿਚ ਡਿਊਟੀ ਨਿਭਾ ਰਹੇ ਸੂਬੇਦਾਰ ਬਲਜਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ । ਜਿਸ ਦੀ ਮ੍ਰਿਤਕ ਦੇਹ ਨੂੰ ਆਰਮੀ ਵਲੋਂ ਉਨ੍ਹਾਂ ਦੇ ਪਿੰਡ ਲਿਆਦਾ ਗਿਆ ਹੈ। ਅੱਜ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਸੈਨਿਕ ਰਸਮਾਂ  ਨਾਲ ਉਹਨਾਂ ਦੇ ਪਿੰਡ ਬੰਨਾਵਾਲਾ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ।

Subedar of Bannawala village was cremated with military rites News in punjabi Subedar of Bannawala village was cremated with military rites News in punjabi

ਬਲਜਿੰਦਰ ਸਿੰਘ ਪੁੱਤਰ ਆਤਮਾ ਸਿੰਘ ਉਮਰ ਲਗਭਗ 45 ਸਾਲ 1811 ਲਾਈਟ ਰੈਜੀਮੈਂਟ ਵਿਚ ਬਤੌਰ ਸੂਬੇਦਾਰ ਆਪਣੀਆਂ ਸੇਵਾਵਾਂ ਹੈਦਰਾਬਾਦ ਵਿਖੇ ਨਿਭਾ ਰਹੇ ਸਨ। ਜੋ ਕੁਝ ਦਿਨ ਪਹਿਲਾ ਪੇਂਟ  ਦੀ ਇੰਨਫੈਕਸ਼ਨ ਕਾਰਨ ਮਿਲਟਰੀ ਹਸਪਤਾਲ ਸਿਕੰਦਰਾਬਾਦ ਵਿਖੇ ਭਰਤੀ ਸਨ। ਜਿਥੇ 14 ਜਨਵਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਬਲਜਿੰਦਰ ਸਿੰਘ ਦੀ ਸੇਵਾ ਮੁਕਤੀ ਵਿਚ ਅੱਠ ਮਹੀਨਿਆਂ ਦਾ ਸਮਾਂ ਬਾਕੀ ਰਹਿ ਗਿਆ ਸੀ।

Subedar of Bannawala village was cremated with military rites News in punjabi Subedar of Bannawala village was cremated with military rites News in punjabi

 

ਉਨ੍ਹਾਂ ਨੂੰ ਸੈਨਾ ਵਲੋਂ 26 ਜਨਵਰੀ ਨੂੰ ਪਦ ਉਨਤ ਕਰਕੇ ਆਨਰੇਰੀ ਲੈਫਟੀਨੈਂਟ ਅਤੇ 15 ਅਗਸਤ ਨੂੰ ਆਨਰੇਰੀ ਕੈਂਪਟਨ ਬਣਾਇਆ ਜਾਣਾ ਸੀ। ਜਿਉਂ ਹੀ ਉਨ੍ਹਾਂ ਦੀ ਮੌਤ ਦੀ ਖ਼ਬਰ ਪਿੰਡ ਵਿਚ ਪੁੱਜੀ ਤਾਂ ਸਾਰੇ ਪਿੰਡ ਵਿਚ ਸੌਗ ਦੀ ਲਹਿਰ ਦੌੜ ਗਈ। ਉਹ ਆਪਣੇ ਪਿੱਛੇ ਆਪਣੇ ਬਜ਼ੁਰਗ ਮਾਤਾ - ਪਿਤਾ, ਪਤਨੀ,  ਇਕ ਲੜਕਾ ਅਤੇ ਲੜਕੀ ਨੂੰ ਛੱਡ ਗਏ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement