'ਆਪ' ਪਾਰਟੀ ਦੀ ਦਿੱਲੀ ਜਿੱਤ ਦਾ ਪੰਜਾਬ 'ਤੇ ਕੋਈ ਅਸਰ ਨਹੀਂ ਪਵੇਗਾ : ਸੁਖਬੀਰ ਬਾਦਲ
Published : Feb 16, 2020, 10:22 am IST
Updated : Feb 16, 2020, 10:22 am IST
SHARE ARTICLE
File Photo
File Photo

ਕਾਂਗਰਸੀ ਨੇਤਾ ਦੇ ਘਰ ਪਹੁੰਚਣ ਤੇ ਚਰਚਾ ਛਿੜੀ

ਜ਼ੀਰਕਪੁਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਵਿੱਚ ਹੋਈ ਵੱਡੀ ਜਿੱਤ ਦਾ ਪੰਜਾਬ ਤੇ ਕੋਈ ਅਸਰ ਨਹੀ ਪਏਗਾ। ਸ੍ਰੀ ਬਾਦਲ ਵੱਲੋਂ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਜਸਪਾਲ ਸਿੰਘ ਜ਼ੀਰਕਪੁਰ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਲੜਕੇ ਦੇ ਵਿਆਹ ਦੀ ਵਧਾਈ ਦੇਣ ਲਈ ਪਹੁੰਚਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

KejriwalKejriwal

ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਐਨ.ਕੇ. ਸ਼ਰਮਾ ਵੀ ਹਾਜ਼ਰ ਸਨ।  ਨਾਗਰਿਕਤਾ ਸੋਧ ਬਿੱਲ ਬਾਰੇ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਸ਼ੁਰੂ ਤੋਂ ਹੀ ਘੱਟ ਗਿਣਤੀ ਦੇ ਹੱਕ ਵਿੱਚ ਆਵਾਜ਼ ਚੁੱਕਦਾ ਰਿਹਾ ਹੈ ਜਿਸ ਵਿੱਚ ਉਨ੍ਹਾਂ ਦਾ ਸਟੈਂਡ ਸਪਸ਼ਟ ਹੈ।

Sukhdev singh dhindsa parminder singh dhindsa may compete to akali dal akali dal

ਬਿਜਲੀ ਦੇ ਵਧ ਰੇਟਾਂ ਲਈ ਅਕਾਲੀ ਦਲ ਵੱਲੋਂ ਕੀਤੇ ਗਏ ਗਲਤ ਸਮਝੌਤਿਆਂ ਦੇ ਦੋਸ਼ਾਂ ਬਾਰੇ ਸ੍ਰੀ ਬਾਦਲ ਨੇ ਕਿਹਾ ਕਿ ਜੇਕਰ ਅਜਿਹਾ ਹੈ ਤਾਂ ਸਰਕਾਰ ਉਨ੍ਹਾਂ ਨੂੰ ਰੱਦ ਕਿਉਂ ਨਹੀ ਕਰਦੀ। ਸੂਬੇ ਅਤੇ ਵਿਸ਼ੇਸ਼ ਤੌਰ ਤੇ ਹਲਕਾ ਡੇਰਾਬੱਸੀ ਵਿੱਚ ਚਲ ਰਹੀ ਨਾਜਾਇਜ਼ ਮਾਈਨਿੰਗ ਲਈ ਉਨ੍ਹਾਂ ਨੇ ਸਿੱਧੇ ਤੌਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਿੰਮੇਦਾਰ ਠਹਿਰਾਉਂਦੇ ਕਿਹਾ ਕਿ ਹੁਣ ਕਾਂਗਰਸੀਆਂ ਨੂੰ ਦਿਖ ਗਿਆ ਹੈ

Shiromani Akali DalShiromani Akali Dal

ਹੁਣ ਮੁੜ ਕੇ ਸੱਤਾ ਵਿੱਚ ਨਹੀ ਆਉਂਦੇ ਜਿਸ ਕਾਰਨ ਹੁਣ ਪੰਜਾਬ ਨੂੰ ਲੁੱਟਣ ਤੇ ਖੜੇ ਹਨ। ਇਸ ਮੌਕੇ ਸ੍ਰੀ ਬਾਦਲ ਵੱਲੋਂ ਹਲਕਾ ਵਿਧਾਇਕ ਸ੍ਰੀ ਸ਼ਰਮਾ ਨਾਲ ਇਥੋਂ ਦੀ ਪ੍ਰੀਤ ਕਲੋਨੀ ਵਿੱਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਗਵਾਨ ਸਿੰਘ ਦੇ ਗ੍ਰਹਿ ਵਿਖੇ ਵੀ ਗਏ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਲਜੀਤ ਸਿੰਘ ਕਾਮਾ, ਬਲਜਿੰਦਰ ਸਿੰਘ ਬੱਲੀ, ਹਰਚਰਨ ਸਿੰਘ ਦਿਆਲਪੁਰਾ ਤੋਂ ਇਲਾਵਾ ਹੋਰ ਵੀ ਕਾਂਗਰਸੀ ਆਗੂ ਹਾਜ਼ਰ ਸਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement