ਨੌਦੀਪ ਕੌਰ ਨੂੰ ਇਕ ਹੋਰ ਕੇਸ ਵਿਚ ਮਿਲੀ ਜ਼ਮਾਨਤ
Published : Feb 16, 2021, 1:58 am IST
Updated : Feb 16, 2021, 1:58 am IST
SHARE ARTICLE
image
image

ਨੌਦੀਪ ਕੌਰ ਨੂੰ ਇਕ ਹੋਰ ਕੇਸ ਵਿਚ ਮਿਲੀ ਜ਼ਮਾਨਤ

ਤੀਜੇ ਕੇਸ ਦੀ ਸੁਣਵਾਈ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਹੋਵੇਗੀ
 

ਨਵੀਂ ਦਿੱਲੀ, 15 ਫ਼ਰਵਰੀ (ਸੁਖਰਾਜ ਸਿੰਘ) : ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਵਿਚ ਲੜਨ ਵਾਲੀ ਕਾਰਕੁਨ ਨੌਦੀਪ ਕੌਰ ਨੂੰ ਅੱਜ ਇਕ ਹੋਰ ਕੇਸ ਵਿਚ ਜ਼ਮਾਨਤ ਮਿਲ ਗਈ। ਇਸ ਤਰੀਕੇ ਹੁਣ ਤਕ ਉਸ ਵਿਰੁਧ ਦਰਜ ਹੋਏ ਤਿੰਨਾਂ ਵਿਚੋਂ ਦੋ ਕੇਸਾਂ ਵਿਚ ਉਸ ਨੂੰ ਜ਼ਮਾਨਤ ਮਿਲ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਸਿਆ ਕਿ ਅੱਜ ਸੋਨੀਪਤ ਦੀ ਸੈਸ਼ਨਜ਼ ਅਦਾਲਤ ਨੇ ਉਸ ਦੀ ਦੂਜੇ ਕੇਸ ਵਿਚ ਜ਼ਮਾਨਤ ਮਨਜ਼ੂਰ ਕੀਤੀ ਹੈ ਜੋ ਕਿ ਐਫ.ਆਈ.ਆਰ ਨੰਬਰ 26/2021  ਵਿਚ ਮਨਜ਼ੂਰ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਵਕੀਲ ਐਡਵੋਕੇਟ ਜਤਿੰਦਰ ਕੁਮਾਰ ਅੱਜ ਆਪ ਅਦਾਲਤ ਵਿਚ ਪੇਸ਼ ਹੋਏ ਤੇ ਆਪਣੀਆਂ ਦਲੀਲਾਂ ਨਾਲ ਅਦਾਲਤ ਨੂੁੰ ਜ਼ਮਾਨਤ ਦੇਣ ਲਈ ਰਾਜ਼ੀ ਕੀਤਾ। ਉਨ੍ਹਾਂ ਦਸਿਆ ਕਿ ਹੁਣ ਨੌਦੀਪ ਕੌਰ ਦੀ ਤੀਜੇ ਕੇਸ ਵਿਚ ਜ਼ਮਾਨਤ ਬਾਕੀ ਰਹਿ ਹੋ ਗਈ ਹੈ ਜੋ ਕਿ ਐਫ.ਆਈ.ਆਰ ਨੰਬਰ 25/2021 ਦੇ ਸਬੰਧ ਵਿਚ ਹੈ। ਉਨ੍ਹਾਂ ਦਸਿਆ ਕਿ ਇਸ ਕੇਸ ਦੀ ਸੁਣਵਾਈ ਕੱਲ ਜਾਂ ਪਰਸੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਹੋਵੇਗੀ ਤੇ ਸਾਨੂੰ ਪੂਰੀ ਆਸ ਹੈ ਕਿ ਅਦਾਲਤ ਇਸ ਕੇਸ ਵਿਚ ਉਸ ਦੀ ਜ਼ਮਾਨਤ ਮਨਜ਼ੂਰ ਕਰ ਲਵੇਗੀ ਤੇ ਉਹ ਨੌਦੀਪ ਜੇਲ ਵਿਚੋਂ ਬਾਹਰ ਆ ਸਕੇਗੀ। 
ਸ. ਸਿਰਸਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਜ਼ਮਾਨਤਾਂ ਹਾਸਲ ਕਰਨ ਮਗਰੋਂ ਹੁਣ ਤਕ ਅਸੀਂ ਤਿੰਨਾਂ ਕੇਸਾਂ ਵਿਚ ਜਿੱਤ ਵੀ ਪ੍ਰਾਪਤ ਕਰਾਂਗੇ। ਯਾਦ ਰਹੇ ਕਿ ਦਿੱਲੀ ਕਮੇਟੀ 26 ਜਨਵਰੀ ਨੂੰ ਦਿੱਲੀ ਵਿਚ ਵਾਪਰੇ ਘਟਨਾਕ੍ਰਮ ਦੇ ਸਬੰਧੀ ਗ੍ਰਿਫ਼ਤਾਰ ਕੀਤੇ ਗਏ 120 ਕਿਸਾਨਾਂ ਜੋ ਤਿਹਾੜ ਜੇਲ ਵਿਚ ਬੰਦ ਹਨ, ਦੇ ਕੇਸ ਵੀ ਲੜ ਰਹੀ ਹੈ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement