Punjab Municipal Election 2021: ਪਾਤੜਾਂ ਤੇ ਸਮਾਣਾ ਦੇ 3 ਬੂਥਾਂ 'ਤੇ ਦੁਬਾਰਾ ਵੋਟਿੰਗ ਹੋਈ ਸ਼ੁਰੂ
Published : Feb 16, 2021, 9:40 am IST
Updated : Feb 16, 2021, 9:40 am IST
SHARE ARTICLE
elections
elections

ਅੱਜ ਪਾਤੜਾਂ ਤੇ ਸਮਾਣਾ ਦੇ 3 ਬੂਥਾਂ 'ਤੇ ਦੁਬਾਰਾ ਵੋਟਿੰਗ ਸ਼ੁਰੂ ਹੋ ਗਈ ਹੈ।

ਪਟਿਆਲਾ - ਬੀਤੇ ਦਿਨੀ 14 ਫ਼ਰਵਰੀ ਨੂੰ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਾਂ ਪਈਆਂ। ਵੋਟਿੰਗ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਈ। ਵੋਟਾਂ ਦੀ ਗਿਣਤੀ 17 ਫ਼ਰਵਰੀ ਨੂੰ ਕੀਤੀ ਜਾਵੇਗੀ।

ELECTIONSELECTIONS

ਚੋਣਾਂ ਲਈ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਵੀ ਮਿਲਿਆ ਪਰ ਕੁਝ ਨਗਰ ਨਿਗਮਾਂ ਵਿਚ ਝੜਪ ਹੋਣ ਕਰਕੇ ਅਤੇ ਵੋਟਿੰਗ ਮਸ਼ੀਨਾਂ ਖਰਾਬ ਹੋਣ ਕਰਕੇ ਦੁਬਾਰਾ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਅੱਜ ਪਾਤੜਾਂ ਤੇ ਸਮਾਣਾ ਦੇ 3 ਬੂਥਾਂ 'ਤੇ ਦੁਬਾਰਾ ਵੋਟਿੰਗ ਸ਼ੁਰੂ ਹੋ ਗਈ ਹੈ। ਇਹ ਵੋਟਿੰਗ 8 ਤੋਂ 4 ਵਜੇ ਤੱਕ ਹੋਵੇਗੀ।

ElectionElection

ਇਸ ਸਬੰਧੀ ਜਾਣਕਾਰੀ ਦਿੰਦਿਆ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲੇ ਦੇ ਪਾਤੜਾਂ ਦੇ ਰਿਟਰਨਿੰਗ ਅਫਸਰ ਵਲੋਂ ਵਾਰਡ ਨੰ: 8 ਦੇ ਬੂਥ ਨੰ: 11 ਵਿਚ ਵੋਟਾਂ ਦੌਰਾਨ ਈ.ਵੀ.ਐਮ. ਨੂੰ ਨੁਕਸਾਨ ਪਹੁੰਚਾਉਣ  ਸਬੰਧੀ ਸੂਚਨਾ ਭੇਜੀ ਗਈ ਸੀ । ਇਸੇ ਤਰਾਂ ਪਟਿਆਲਾ ਜ਼ਿਲੇ ਦੇ ਸਮਾਣਾ ਹਲਕੇ ਦੇ ਰਿਟਰਨਿੰਗ ਅਫਸਰ ਵਲੋਂ ਵੀ ਸਮਾਣਾ ਦੇ ਵਾਰਡ ਨੰ: 11 ਦੇ ਬੂਥ ਨੰ: 22  ਅਤੇ 23 ਵਿਚ ਈ.ਵੀ.ਐਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement