Bharat Band: ਪੰਜਾਬ ਦੇ 23 ਜ਼ਿਲ੍ਹਿਆਂ 'ਚ 117 ਥਾਵਾਂ 'ਤੇ ਲੱਗੇ ਜਾਮ, ਕਿਸਾਨਾਂ ਨੇ ਕਈ ਜਗ੍ਹਾ ਲਗਾਏ ਧਰਨੇ 
Published : Feb 16, 2024, 4:47 pm IST
Updated : Feb 16, 2024, 4:48 pm IST
SHARE ARTICLE
Bharat Band
Bharat Band

ਦੂਜੇ ਪਾਸੇ ਅੰਮ੍ਰਿਤਸਰ ਵਿਚ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਕਾਂਗਰਸੀਆਂ ਨਾਲ ਵੀ ਪੁਲਿਸ ਨੇ ਹੱਥੋਪਾਈ ਕੀਤੀ

Bharat Band: ਚੰਡੀਗੜ੍ਹ - ਸੰਯੁਕਤ ਕਿਸਾਨ ਮੋਰਚਾ (SKM) ਅਤੇ ਰਾਸ਼ਟਰੀ ਟਰੇਡ ਯੂਨੀਅਨਾਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਤੀਸਰੇ ਦੌਰ ਦੀ ਗੱਲਬਾਤ ਦੀ ਅਸਫ਼ਲਤਾ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ-ਹਰਿਆਣਾ ਸਰਹੱਦ 'ਤੇ ਬੈਠਣ ਦਾ ਫ਼ੈਸਲਾ ਕੀਤਾ ਹੈ। ਬੰਦ ਦੇ ਸੱਦੇ ਦੇ ਨਾਲ ਹੀ ਲੋਕਾਂ ਨੂੰ ਬੇਲੋੜੇ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਸੀ।   

ਦੂਜੇ ਪਾਸੇ ਅੰਮ੍ਰਿਤਸਰ ਵਿਚ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਕਾਂਗਰਸੀਆਂ ਨਾਲ ਵੀ ਪੁਲਿਸ ਨੇ ਹੱਥੋਪਾਈ ਕੀਤੀ। ਜਗਰਾਉਂ ਵਿਚ ਮਹਿਲਾ ਕਿਸਾਨਾਂ ਨੇ ਰੋਸ ਮਾਰਚ ਕੱਢਿਆ। ਜਲੰਧਰ 'ਚ ਵੀ ਲੋਕਾਂ ਨੇ ਖ਼ੁਦ ਬਾਜ਼ਾਰ ਬੰਦ ਰੱਖੇ। ਲੁਧਿਆਣਾ ਵਿਚ 10 ਥਾਵਾਂ ’ਤੇ ਧਰਨੇ ਦਿੱਤੇ ਗਏ ਅਤੇ ਜੀ.ਟੀ.ਰੋਡ ਬੰਦ ਕਰ ਦਿੱਤਾ ਗਿਆ। ਕੋਹਾੜ ਚੌਕ ਵਿਖੇ ਲੱਗੇ ਜਾਮ ਤੋਂ ਬਾਅਦ ਲੁਧਿਆਣਾ-ਚੰਡੀਗੜ੍ਹ ਰੋਡ ਵੀ ਬੰਦ ਕਰ ਦਿੱਤਾ ਗਿਆ ਹੈ। 

Bharat Band Bharat Band

ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਸੀ ਕਿ ਇਹ ਬੰਦ ਦਾ ਸੱਦਾ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਹੈ। ਇਸ ਦੇ ਬਾਵਜੂਦ ਕਿਸਾਨਾਂ ਨੇ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਹਰ ਮੁੱਖ ਮਾਰਗ ਨੂੰ ਜਾਮ ਕੀਤਾ। ਕਿਸਾਨ ਮੋਰਚੇ ਨੇ ਥਾਂ-ਥਾਂ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਕਿਸੇ ਵੀ ਵਾਹਨ ਨੂੰ ਲੰਘਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਪੰਜਾਬ ਵਿਚ 37 ਕਿਸਾਨ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ ਦੀਆਂ ਟਰੇਡ ਯੂਨੀਅਨਾਂ ਪੰਜਾਬ ਭਰ ਦੇ 23 ਜ਼ਿਲ੍ਹਿਆਂ ਵਿਚ 117 ਥਾਵਾਂ ’ਤੇ ਧਰਨੇ ਦਿੱਤੇ। ਇਸ ਦੌਰਾਨ ਸਾਰੀਆਂ 117 ਥਾਵਾਂ 'ਤੇ ਸੜਕਾਂ ਜਾਮ ਕੀਤੀਆਂ ਗਈਆਂ।

Bharat Band

Farmers Protest 

ਕਿਸਾਨ ਜਥੇਬੰਦੀਆਂ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਚਾਰ ਕਾਰਨਾਂ ਕਰਕੇ ਹੀ ਲੋਕਾਂ ਨੂੰ ਇਸ ਬੰਦ ਵਿਚ ਜਾਣ ਦੀ ਛੋਟ ਦਿੱਤੀ ਜਾਵੇਗੀ। ਕਿਸਾਨਾਂ ਨੇ ਬੰਦ ਦੌਰਾਨ ਐਂਬੂਲੈਂਸ ਨੂੰ ਨਹੀਂ ਰੋਕਿਆ। ਇਸ ਤੋਂ ਇਲਾਵਾ ਮੈਡੀਕਲ ਐਮਰਜੈਂਸੀ ਲਈ ਜਾਣ ਵਾਲੇ ਵਿਅਕਤੀ ਨੂੰ ਵੀ ਜਾਣ ਦਿੱਤਾ ਗਿਆ। ਪ੍ਰੀਖਿਆ ਦੇਣ ਜਾ ਰਹੇ ਉਮੀਦਵਾਰਾਂ ਨੂੰ ਵੀ ਜਾਣ ਦਿੱਤਾ ਗਿਆ ਤੇ ਨਾਲ ਹੀ ਕਿਸਾਨਾਂ ਨੇ ਵਿਆਹ ਦੇ ਪ੍ਰੋਗਰਾਮ 'ਤੇ ਜਾ ਰਹੇ ਲੋਕਾਂ ਨੂੰ ਨਹੀਂ ਰੋਕਿਆ। ਗੁਰਦੁਆਰਿਆਂ ਵਿਚ ਵਿਆਹਾਂ ਦੀਆਂ ਬਰਾਤਾਂ, ਡੋਲੀ ਜਾਂ ਲਾਵਾਂ ਲਈ ਜਾਣ ਵਾਲੇ ਜੋੜਿਆਂ ਨੂੰ ਵੀ ਜਾਣ ਦਿੱਤਾ ਗਿਆ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement