Punjab News: ਨਾਬਾਲਗ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਹਾਈ ਕੋਰਟ ਨੇ ਦਿੱਤੀ ਨਿਯਮਤ ਜ਼ਮਾਨਤ
Published : Feb 16, 2024, 7:57 pm IST
Updated : Feb 16, 2024, 7:57 pm IST
SHARE ARTICLE
File Photo
File Photo

-3 ਮਹੀਨਿਆਂ ਦੀ ਹਿਰਾਸਤ ਦੀ ਮਿਆਦ ਅਤੇ ਕੋਈ ਹੋਰ ਅਪਰਾਧਿਕ ਮਾਮਲਾ ਨਾ ਹੋਣ ਨੂੰ ਬਣਾਇਆ ਆਧਾਰ 

- ਪੀੜਤਾ ਨੇ ਪਟੀਸ਼ਨਕਰਤਾ 'ਤੇ ਵਿਆਹ ਦੇ ਵਾਅਦੇ ਨਾਲ ਜ਼ਬਰਦਸਤੀ ਸਬੰਧ ਬਣਾਉਣ ਦਾ ਲਗਾਇਆ ਦੋਸ਼ 

Punjab News: ਚੰਡੀਗੜ੍ਹ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਾਬਾਲਗ ਨਾਲ ਬਲਾਤਕਾਰ ਦੇ ਦੋਸ਼ੀ ਵਿਅਕਤੀ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ਕਿ ਪਟੀਸ਼ਨਕਰਤਾ ਪਿਛਲੇ ਤਿੰਨ ਮਹੀਨਿਆਂ ਤੋਂ ਜੇਲ੍ਹ ਵਿਚ ਹੈ ਅਤੇ ਉਸ ਦੇ ਖਿਲਾਫ਼ ਕੋਈ ਹੋਰ ਅਪਰਾਧਿਕ ਮਾਮਲਾ ਨਹੀਂ ਹੈ। ਅਜਿਹੇ 'ਚ ਸਜ਼ਾ ਸੁਣਾਉਣ ਤੋਂ ਪਹਿਲਾਂ ਉਸ ਨੂੰ ਹਿਰਾਸਤ 'ਚ ਰੱਖਣ ਦੀ ਜ਼ਰੂਰਤ ਨਹੀਂ ਹੈ। 

ਪਟੀਸ਼ਨ ਦਾਇਰ ਕਰਦੇ ਹੋਏ ਪ੍ਰਸ਼ਾਂਤ ਕੁਮਾਰ ਨੇ ਵਕੀਲ ਮੇਨਕਾ ਗੁਪਤਾ ਰਾਹੀਂ ਹਾਈ ਕੋਰਟ ਨੂੰ ਦੱਸਿਆ ਕਿ ਪਟੀਸ਼ਨਕਰਤਾ ਅਤੇ ਪੀੜਤਾ ਵਿਚਾਲੇ ਰਿਸ਼ਤਾ ਸਹਿਮਤੀ ਨਾਲ ਬਣਿਆ ਸੀ। ਦੋਵੇਂ ਇਕ-ਦੂਜੇ ਦੇ ਕਰੀਬ ਸਨ ਅਤੇ ਜਦੋਂ ਉਨ੍ਹਾਂ ਦਾ ਰਿਸ਼ਤਾ ਟੁੱਟ ਗਿਆ ਤਾਂ ਪਟੀਸ਼ਨਕਰਤਾ ਖਿਲਾਫ਼ ਬਲਾਤਕਾਰ ਦਾ ਮਾਮਲਾ ਦਰਜ ਕਰਵਾਇਆ ਗਿਆ। ਪਟੀਸ਼ਨਕਰਤਾ ਵਿਰੁੱਧ ਨਵੰਬਰ 2023 ਵਿਚ ਅਨੰਦਪੁਰ ਸਾਹਿਬ ਵਿਚ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਉਹ ਉਦੋਂ ਤੋਂ ਜੇਲ੍ਹ ਵਿਚ ਹੈ।

ਪਟੀਸ਼ਨਕਰਤਾ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਵਿਚ 19 ਗਵਾਹ ਪੇਸ਼ ਕੀਤੇ ਹਨ ਅਤੇ ਮੁਕੱਦਮਾ ਪੂਰਾ ਹੋਣ ਵਿਚ ਸਮਾਂ ਲੱਗੇਗਾ। ਅਜਿਹੇ 'ਚ ਉਨ੍ਹਾਂ ਨੂੰ ਜ਼ਮਾਨਤ ਦਾ ਲਾਭ ਦਿੱਤਾ ਜਾਣਾ ਚਾਹੀਦਾ ਹੈ। ਪੰਜਾਬ ਸਰਕਾਰ ਨੇ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਪਟੀਸ਼ਨਕਰਤਾ ਵਿਰੁੱਧ ਦੋਸ਼ ਗੰਭੀਰ ਹਨ ਅਤੇ ਉਸ ਨੂੰ ਜ਼ਮਾਨਤ ਦੇਣਾ ਸਹੀ ਨਹੀਂ ਹੈ।

ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਕਿਹਾ ਕਿ ਹੇਠਲੀ ਅਦਾਲਤ ਮਾਮਲੇ ਦੇ ਤੱਥਾਂ 'ਤੇ ਵਿਚਾਰ ਕਰਨ ਤੋਂ ਬਾਅਦ ਫ਼ੈਸਲਾ ਸੁਣਾਏਗੀ। ਪਟੀਸ਼ਨਕਰਤਾ 22 ਸਾਲਾ ਨੌਜਵਾਨ ਹੈ ਅਤੇ ਪਿਛਲੇ 3 ਮਹੀਨਿਆਂ ਤੋਂ ਜੇਲ੍ਹ ਦੀ ਸਜ਼ਾ ਭੋਗ ਰਿਹਾ ਹੈ। ਉਸ ਦੇ ਖਿਲਾਫ਼ ਕੋਈ ਹੋਰ ਅਪਰਾਧਿਕ ਮਾਮਲਾ ਨਹੀਂ ਹੈ ਅਤੇ ਅਜਿਹੇ 'ਚ ਸਜ਼ਾ ਸੁਣਾਉਣ ਤੋਂ ਪਹਿਲਾਂ ਉਸ ਨੂੰ ਹੋਰ ਸਮਾਂ ਜੇਲ੍ਹ ਵਿਚ ਰੱਖਣਾ ਸਹੀ ਨਹੀਂ ਹੈ। ਹਾਈ ਕੋਰਟ ਨੇ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ ਅਤੇ ਪਟੀਸ਼ਨਕਰਤਾ ਨੂੰ ਨਿਯਮਤ ਜ਼ਮਾਨਤ 'ਤੇ ਰਿਹਾਅ ਕਰਨ ਦੇ ਆਦੇਸ਼ ਦਿੱਤੇ ਹਨ।  
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement