ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਜੁੱਤੀਆਂ ਸਮੇਤ ਦਿਖਾਇਆ ਨੌਜਵਾਨ

By : KARAN

Published : Feb 16, 2026, 12:58 pm IST
Updated : Feb 16, 2026, 12:58 pm IST
SHARE ARTICLE
Youth seen weariA young man was seen wearing shoes during the Parikrama of Sri Harmandir Sahib.ng shoes during the Parikrama of Sri Harmandir Sahib; FIR registered on controversial videos made using AI
Youth seen weariA young man was seen wearing shoes during the Parikrama of Sri Harmandir Sahib.ng shoes during the Parikrama of Sri Harmandir Sahib; FIR registered on controversial videos made using AI

AI ਰਾਹੀਂ ਬਣਾਈਆਂ ਵਿਵਾਦਿਤ ਵੀਡੀਓਜ਼ 'ਤੇ FIR ਦਰਜ

ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ 'ਤੇ ਸਾਈਬਰ ਕ੍ਰਾਈਮ ਪੁਲਿਸ ਦੀ ਕਾਰਵਾਈ; ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗੇ ਦੋਸ਼

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀਆਂ ਤਿੰਨ ਆਰਟੀਫੀਸ਼ੀਅਲ ਇੰਟੈਲੀਜੈਂਸ ਜਨਰੇਟਿਡ ਵਿਵਾਦਿਤ ਵੀਡੀਓਜ਼ ਸਾਹਮਣੇ ਆਉਣ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ 'ਤੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਭਾਰਤੀ ਨਿਆ ਸੰਹਿਤਾ ਦੀਆਂ ਧਾਰਾਵਾਂ 299, 353(2) ਅਤੇ 353(3) ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਸ ਵੀਡੀਓ ਵਿੱਚ ਇੱਕ ਨੌਜਵਾਨ ਨੂੰ ਪਵਿੱਤਰ ਪਰਿਕਰਮਾ ਵਿੱਚ ਜੁੱਤੀਆਂ ਪਾ ਕੇ ਖੜ੍ਹਾ ਦਿਖਾਇਆ ਗਿਆ ਹੈ। ਇੰਨਾ ਹੀ ਨਹੀਂ ਵੀਡੀਓ ਵਿੱਚ ਇੱਕ ਕਾਰ ਨੂੰ ਪਰਿਕਰਮਾ ਦੇ ਅੰਦਰ ਦਾਖਲ ਹੁੰਦੇ ਦਿਖਾਇਆ ਗਿਆ,ਜਿਸ ਵਿੱਚ ਬੈਠ ਕੇ ਉਹ ਨੌਜਵਾਨ ਬਾਹਰ ਜਾਂਦਾ ਨਜ਼ਰ ਆਉਂਦਾ ਹੈ। ਜਦਕਿ ਦੂਜੀ ਵੀਡੀਓ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਸਰੂਪ ਅਤੇ ਦ੍ਰਿਸ਼ਾਂ ਨੂੰ AI ਰਾਹੀਂ ਬਦਲ ਕੇ ਪੇਸ਼ ਕੀਤਾ ਗਿਆ ਹੈ, ਜੋ ਸਿੱਖ ਰਹਿਤ ਮਰਿਆਦਾ ਦੇ ਸਖ਼ਤ ਖਿਲਾਫ਼ ਹੈ।

ਤੀਜੀ ਵੀਡੀਓ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਇੱਕ ਜੋੜੇ ਨੂੰ ਬਹੁਤ ਹੀ ਇਤਰਾਜ਼ਯੋਗ ਹਰਕਤਾਂ ਕਰਦੇ ਦਿਖਾਇਆ ਗਿਆ ਹੈ,ਜਿਸ ਕਾਰਨ ਸੰਗਤ ਵਿੱਚ ਭਾਰੀ ਰੋਸ ਹੈ। SGPC ਨੇ ਇਨ੍ਹਾਂ ਵੀਡੀਓਜ਼ ਦੇ ਵਾਇਰਲ ਹੋਣ ਤੋਂ ਤੁਰੰਤ ਬਾਅਦ ਪੁਲਿਸ ਕਮਿਸ਼ਨਰ ਨੂੰ ਦੋ ਵੱਖ-ਵੱਖ ਸ਼ਿਕਾਇਤਾਂ ਦਿੱਤੀਆਂ ਸਨ। ਕਮੇਟੀ ਨੇ ਉਹ ਇੰਸਟਾਗ੍ਰਾਮ ਲਿੰਕ ਵੀ ਪੁਲਿਸ ਨੂੰ ਸੌਂਪੇ ਹਨ ਜਿੱਥੋਂ ਇਹ ਸਮੱਗਰੀ ਅਪਲੋਡ ਕੀਤੀ ਗਈ ਸੀ।

AI ਤਕਨੀਕ ਰਾਹੀਂ ਸਿੱਖ ਇਤਿਹਾਸ ਅਤੇ ਮਰਿਆਦਾ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੇ ਵੱਧਦੇ ਮਾਮਲਿਆਂ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਇੱਕ ਵਿਸ਼ੇਸ਼ ਉਪ-ਕਮੇਟੀ ਦਾ ਗਠਨ ਕੀਤਾ ਹੋਇਆ ਹੈ। 13 ਅਕਤੂਬਰ 2025 ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ, ਇਹ ਕਮੇਟੀ ਮਾਹਿਰਾਂ ਦੀ ਸਲਾਹ ਲੈ ਕੇ ਅਜਿਹੇ ਡਿਜੀਟਲ ਕੰਟੈਂਟ 'ਤੇ ਰੋਕ ਲਗਾਉਣ ਲਈ ਠੋਸ ਨੀਤੀ ਤਿਆਰ ਕਰ ਰਹੀ ਹੈ ਤਾਂ ਜੋ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਾ ਹੋ ਸਕੇ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement