ਗੁਰੂ ਘਰ ਤੋਂ ਮੱਥਾ ਟੇਕ ਕੇ ਆ ਰਹੇ ਪਤੀ ਪਤਨੀ ਦੀ ਹਾਦਸੇ ਵਿਚ ਮੌਤ

By : GAGANDEEP

Published : Feb 16, 2026, 8:43 am IST
Updated : Feb 16, 2026, 1:49 pm IST
SHARE ARTICLE
Naushera Majja Singh accident News
Naushera Majja Singh accident News

ਬੱਸ ਤੇ ਐਕਟਿਵਾ ਦੀ ਆਪਸ ਵਿਚ ਭਿਆਨਕ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ

ਬਟਾਲਾ ਦੇ ਨੌਸ਼ਹਿਰਾ ਮੱਝਾ ਸਿੰਘ ਵਿਚ ਵਾਪਰੇ ਹਾਦਸੇ ਵਿਚ ਪਤੀ-ਪਤਨੀ ਦੀ ਮੌਤ ਹੋ ਗਈ। ਸਥਾਨਕ ਨੈਸ਼ਨਲ ਹਾਈਵੇਅ ਦੇ ਸਤਕੋਹਾ ਮੋੜ ਨੇੜੇ ਇਕ ਬੱਸ ਤੇ ਐਕਟਿਵਾ ਦੀ ਆਪਸ ਵਿਚ ਭਿਆਨਕ ਟੱਕਰ ਹੋਣ ਕਾਰਨ ਇਹ ਹਾਦਸਾ ਵਾਪਰਿਆ।

ਮਿਲੀ ਅਨੁਸਾਰ ਨਿਸ਼ਾਨ ਸਿੰਘ ਪੁੱਤਰ ਚੈਂਚਲ ਸਿੰਘ ਅਤੇ ਉਸ ਦੀ ਪਤਨੀ ਦਲਜੀਤ ਕੌਰ ਵਾਸੀ ਪਿੰਡ ਪੱਤੀ ਹਵੇਲੀਆਂ ਐਕਟਿਵਾ ਨੰਬਰ ਪੀ.ਬੀ. 06-ਏ.ਐਮ. 5796 ’ਤੇ ਗੁਰਦੁਆਰਾ ਨਿੱਕੇ ਘੁੰਮਣ ਤੋਂ ਮੱਥਾ ਟੇਕ ਕੇ ਵਾਪਸ ਆਪਣੇ ਪਿੰਡ ਜਾ ਰਹੇ ਸਨ। ਜਦ ਉਹ ਸਤਕੋਹਾ ਮੋੜ 'ਤੇ ਪਹੁੰਚੇ ਤਾਂ ਸੜਕ ਪਾਰ ਕਰਨ ਦੌਰਾਨ ਇਕ ਨਿੱਜੀ ਕੰਪਨੀ ਦੀ ਬੱਸ ਨੇ ਟੱਕਰ ਮਾਰ ਦਿੱਤੀ। ਟੱਕਰ ਕਾਰਨ ਐਕਟਿਵਾ ਸਵਾਰ ਪਤੀ ਪਤਨੀ ਗੰਭੀਰ ਜ਼ਖ਼ਮੀ ਹੋ ਗਏ।

ਜਿਨ੍ਹਾਂ ਨੂੰ ਸਥਾਨਕ ਲੋਕਾਂ ਵਲੋਂ 108 'ਤੇ ਕਾਲ ਕਰ ਕੇ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਹਸਪਤਾਲ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ  ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਪਤੀ-ਪਤਨੀ ਆਪਣੇ ਪਿੱਛੇ 2 ਬੇਟੇ ਤੇ ਇਕ ਬੇਟੀ ਛੱਡ ਗਏ ਹਨ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement