ਵੜਿੰਗ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਪੰਜਾਬ ਨਾਲ ਹਿਤਾਂ ਦੇ ਟਕਰਾਅ ‘ਤੇ ਕੀਤਾ ਸਵਾਲ
Published : Feb 16, 2026, 7:35 pm IST
Updated : Feb 16, 2026, 7:35 pm IST
SHARE ARTICLE
Warring questions Haryana CM over conflict of interest with Punjab
Warring questions Haryana CM over conflict of interest with Punjab

ਪੰਜਾਬ ਦੇ ਪਾਣੀਆਂ ਤੇ ਸਥਿਤੀ ਸਪਸ਼ਟ ਕਰੇ ਪੰਜਾਬ ਭਾਜਪਾ- ਰਾਜਾ ਵੜਿੰਗ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਪੰਜਾਬ ਨਾਲ “ਹਿਤਾਂ ਦੇ ਟਕਰਾਅ” ਦੇ ਮਾਮਲੇ ਵਿੱਚ ਸਵਾਲ ਕੀਤਾ ਹੈ ਅਤੇ ਭਾਰਤੀ ਜਨਤਾ ਪਾਰਟੀ ਦੀ ਸੂਬਾ ਅਗਵਾਈ ਨੂੰ ਪਾਣੀਆਂ ਦੇ ਮਸਲੇ ਤੇ ਆਪਣੀ ਸਥਿਤੀ ਸਪਸ਼ਟ ਕਰਨ ਲਈ ਕਿਹਾ ਹੈ।

ਅੱਜ ਇੱਥੇ ਕਾਂਗਰਸ ਭਵਨ ਵਿਖੇ ਪਾਰਟੀ ਵੱਲੋਂ ਜਿਲਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ, ਵਿਧਾਇਕਾਂ/ਚੋਣ ਲੜ ਚੁੱਕੇ ਉਮੀਦਵਾਰਾਂ ਸਮੇਤ ਵੱਖ-ਵੱਖ ਅਹੁਦੇਦਾਰਾਂ ਨਾਲ ਲੜੀਵਾਰ ਮੀਟਿੰਗਾਂ ਕਰਕੇ ਭਵਿੱਖ ਦੇ ਪ੍ਰੋਗਰਾਮਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ।

ਇਨ੍ਹਾਂ ਮੀਟਿੰਗਾਂ ਦੀ ਅਗਵਾਈ ਪੰਜਾਬ ਕਾਂਗਰਸ ਦੇ ਇੰਚਾਰਜ ਜਨਰਲ ਸਕੱਤਰ ਭੂਪੇਸ਼ ਬਘੇਲ ਨੇ ਕੀਤੀ ਅਤੇ ਕਈ ਸੀਨੀਅਰ ਆਗੂ ਹਾਜ਼ਰ ਰਹੇ।

ਮੀਟਿੰਗਾਂ ਤੋਂ ਹੱਟ ਕੇ ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਦੌਰਾਨ, ਵੜਿੰਗ ਨੇ ਕਿਹਾ ਕਿ ਸੈਣੀ ਹਰਿਆਣਾ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਪੰਜਾਬ ਤੋਂ ਪਾਣੀ ਦੀ ਮੰਗ ਕਰ ਰਹੇ ਹਨ। ਇਹ ਦੋਹਰੀ ਚਾਲ ਚੱਲਣ ਸਮਾਨ ਹੈ, ਕਿਉਂਕਿ ਸੈਣੀ ਇੱਕੋ ਸਮੇਂ ਵਿੱਚ ਨਾ ਤਾਂ ਪੰਜਾਬ ਵਿੱਚ ਭਾਜਪਾ ਲਈ ਮੁਹਿੰਮ ਚਲਾ ਸਕਦੇ ਹਨ ਅਤੇ ਨਾ ਹੀ ਪੰਜਾਬ ਦੇ ਪਾਣੀਆਂ ‘ਤੇ ਨਜਾਇਜ਼ ਦਾਅਵਾ ਕਰ ਸਕਦੇ ਹਨ।

ਇਸ ਦੌਰਾਨ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵੱਖ-ਵੱਖ ਜਾਤੀਆਂ ਅਤੇ ਧਰਮਾਂ ਨੂੰ ਸ਼ਾਮਿਲ ਕਰਨ ਲਈ ਦੋ ਡਿਪਟੀ ਮੁੱਖ ਮੰਤਰੀ ਨਿਯੁਕਤ ਕਰਨ ਸਬੰਧੀ ਖ਼ਬਰਾਂ ‘ਤੇ ਟਿੱਪਣੀ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅਹੁਦੇ ਯੋਗਤਾ ਦੇ ਆਧਾਰ ‘ਤੇ ਮਿਲਣੇ ਚਾਹੀਦੇ ਹਨ, ਨਾ ਕਿ ਸਿਰਫ਼ ਜਾਤੀ ਜਾਂ ਧਰਮ ਦੇ ਆਧਾਰ ‘ਤੇ ਅਜਿਹਾ ਹੋਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸੰਵਿਧਾਨ ਵਿੱਚ ਡਿਪਟੀ ਮੁੱਖ ਮੰਤਰੀ ਦਾ ਕੋਈ ਅਹੁਦਾ ਨਹੀਂ ਹੁੰਦਾ ਹੈ ਅਤੇ ਉਹ ਸਿਰਫ ਕਿਸੇ ਹੋਰ ਮੰਤਰੀ ਦੀ ਤਰ੍ਹਾਂ ਹੀ ਹੁੰਦਾ ਹੈ। ਉਹਨਾਂ ਨੇ ਕਿਹਾ ਕਿ ਇਹ ਅਸਲੀਅਤ ਵਿੱਚ ਕੋਈ ਤਾਕਤ ਦਿੱਤੇ ਬਗੈਰ ਆਪ ਦੀ ਚੋਣਾਂ ਦੇ ਸਾਲ ਵਿੱਚ ਵੱਖ-ਵੱਖ ਸਮੁਦਾਇਆਂ ਅਤੇ ਜਾਤੀਆਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਹੇਠ ਸਿਰਫ ਇੱਕ ਨਾਟਕਬਾਜੀ ਹੈ।

ਉਹਨਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਭ ਜਾਤੀਆਂ ਅਤੇ ਸਮੁਦਾਇਆਂ ਨੂੰ ਅਸਲ ਅਧਿਕਾਰ ਮਿਲਣਾ ਚਾਹੀਦੇ ਹਨ, ਨਾ ਕਿ ਸਿਰਫ ਦਿਖਾਵਾ ਹੋਣਾ ਚਾਹੀਦਾ ਹੈ, ਜੋ ਆਪ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਜਦਕਿ ਨਸ਼ਿਆਂ ਖ਼ਿਲਾਫ਼ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਬਾਰੇ, ਵੜਿੰਗ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਹੁਣ ‘ਯੁੱਧ ਝਾੜੂ ਵਿਰੁੱਧ’ ਬਣ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਤੋਂ ਨਸ਼ੇ ਮੁੱਕ ਗਏ ਹੁੰਦੇ, ਤਾਂ ਸਰਕਾਰ ਨੂੰ ਇਸ਼ਤਿਹਾਰਾਂ ‘ਤੇ ਪੈਸਾ ਖਰਚਣ ਦੀ ਲੋੜ ਨਾ ਪੈਂਦੀ ਅਤੇ ਲੋਕ ਆਪ ਹੀ ਕਹਿੰਦੇ, ਲੇਕਿਨ ਅਜਿਹਾ ਨਹੀਂ ਹੈ।

ਇਸੇ ਤਰ੍ਹਾਂ, ਅਮਿਤ ਸ਼ਾਹ ਵੱਲੋਂ ਰਾਹੁਲ ਗਾਂਧੀ ‘ਤੇ ਅਮਰੀਕਾ ਨਾਲ ਟਰੇਡ ਡੀਲ ਬਾਰੇ ਗਲਤ ਜਾਣਕਾਰੀ ਫੈਲਾਉਣ ਦੇ ਦੋਸ਼ਾਂ ‘ਤੇ, ਵੜਿੰਗ ਨੇ ਕਿਹਾ ਕਿ ਸ਼ਾਹ ਨੇ ਕਦੋਂ ਰਾਹੁਲ ਗਾਂਧੀ ਵੱਲੋਂ ਕਹੀ ਸੱਚਾਈ ਮੰਨੀ ਹੈ? ਉਨ੍ਹਾਂ ਕਿਹਾ ਕਿ ਪਹਿਲਾਂ ਵਾਂਗ ਇਸ ਵਾਰ ਵੀ ਰਾਹੁਲ ਗਾਂਧੀ ਸਹੀ ਸਾਬਤ ਹੋਣਗੇ, ਜਦੋਂ ਅਮਰੀਕਾ ਤੋਂ ਆਉਣ ਵਾਲੀਆਂ ਆਯਾਤਾਂ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਪਹੁੰਚੇਗਾ।

ਆਪ ਵੱਲੋਂ ਭਾਜਪਾ ‘ਤੇ ਉਸਦੇ ਵਿਧਾਇਕਾਂ ਨੂੰ ਤੋੜਨ ਦੇ ਦੋਸ਼ਾਂ ਬਾਰੇ, ਵੜਿੰਗ ਨੇ ਕਿਹਾ ਕਿ ਇਹ ਦੋਵਾਂ ਪਾਰਟੀਆਂ ਦਾ ਮਾਮਲਾ ਹੈ, ਪਰ ਆਪ ਪਹਿਲਾਂ ਵੀ ਬਿਨ੍ਹਾਂ ਠੋਸ ਸਬੂਤਾਂ ਤੋਂ ਅਜਿਹੇ ਦਾਅਵੇ ਕਰਦੀ ਆਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement