​​​​​​​ਚਰਨਜੀਤ ਸਿੰਘ ਅਟਵਾਲ ਜਲੰਧਰ ਤੋਂ ਹੋਣਗੇ ਅਕਾਲੀ ਦਲ ਦੇ ਉਮੀਦਵਾਰ
Published : Mar 16, 2019, 4:38 pm IST
Updated : Mar 16, 2019, 4:38 pm IST
SHARE ARTICLE
Charanjit Singh Atwal
Charanjit Singh Atwal

ਅੱਜ ਸ੍ਰੀ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਹਲਕੇ ਤੋਂ ਆਪਣੀ ਪਾਰਟੀ ਦਾ ਉਮੀਦਵਾਰ ਐਲਾਨ ਕਰ ਦਿੱਤਾ ਹੈ

ਜਲੰਧਰ- ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਹਲਕੇ ਤੋਂ ਆਪਣੀ ਪਾਰਟੀ ਦਾ ਉਮੀਦਵਾਰ ਐਲਾਨ ਕਰ ਦਿੱਤਾ ਹੈ। ਸੁਖਬੀਰ ਬਾਦਲ ਇੱਥੋਂ ਦੇ ਬਾਠ ਕੈਸਲ ਵਿਚ ਪਾਰਟੀ ਕਾਰਕੁੰਨਾਂ ਨੂੰ ਸੰਬੋਧਨ ਕਰ ਰਹੇ ਸਨ। 15 ਮਾਰਚ, 1937 ਨੂੰ ਸਾਹੀਵਾਲ (ਹੁਣ ਪਾਕਿਸਤਾਨ ਵਿਚ) ਵਿਚ ਜਨਮੇ ਸ੍ਰੀ ਅਟਵਾਲ ਸਾਲ 2004 ਤੋਂ ਲੈ ਕੇ 2009 ਤੱਕ 14ਵੀਂ ਲੋਕ ਸਭਾ ਦੇ ਡਿਪਟੀ ਸਪੀਕਰ ਰਹਿ ਚੁੱਕੇ ਹਨ।

ਇਸ ਤੋਂ ਇਲਾਵਾ ਉਹ 1997 ਤੋਂ ਲੈ ਕੇ 2002 ਤੱਕ ਤੇ ਫਿਰ 2012 ਤੋਂ 2017 ਤੱਕ ਪੰਜਾਬ ਵਿਧਾਨ ਸਭਾ ਦੇ ਵੀ ਸਪੀਕਰ ਰਹੇ ਹਨ। ਸ੍ਰੀ ਅਟਵਾਲ ਨੇ ਲੁਧਿਆਣਾ ਦੇ ਗੁਜਰਾਂਵਾਲਾ ਗੁਰੂ ਨਾਨਕ (GGN) ਖਾਲਸਾ ਕਾਲਜ  ਤੋਂ ਗ੍ਰੈਜੂਏਸ਼ਨ ਕੀਤੀ ਤੇ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਤੋਂ ਵਕਾਲਤ ਵੀ ਪਾਸ ਕੀਤੀ। ਆਪਣੇ 40 ਸਾਲਾਂ ਦੇ ਸਿਆਸੀ ਜੀਵਨ ਦੌਰਾਨ ਉਹ 20 ਸਾਲ ਭਾਰਤੀ ਸੰਸਦ ਦੇ ਮੈਂਬਰ ਰਹੇ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement