Ludhiana News: ਲੁਧਿਆਣਾ ਵਿਚ ਨਾਬਾਲਗ ਲੜਕੀ ਨੇ ਸ਼ੱਕੀ ਹਾਲਾਤ ਵਿਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Published : Mar 16, 2024, 8:44 am IST
Updated : Mar 16, 2024, 8:44 am IST
SHARE ARTICLE
A minor girl committed suicide in Ludhiana news in punjabi
A minor girl committed suicide in Ludhiana news in punjabi

Ludhiana News: ਇੱਕ ਮਹੀਨਾ ਪਹਿਲਾਂ ਹੀ ਬਿਹਾਰ ਤੋਂ ਆਈ ਸੀ ਪੰਜਾਬ

A minor girl committed suicide in Ludhiana news in punjabi: ਲੁਧਿਆਣਾ ਵਿਚ ਇਕ ਨਾਬਾਲਗ ਲੜਕੀ ਨੇ ਸ਼ੱਕੀ ਹਾਲਾਤ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਅੱਜ ਲਾਸ਼ ਦਾ ਪੋਸਟਮਾਰਟਮ ਹੋਵੇਗਾ ਅਤੇ ਉਸ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਇਹ ਘਟਨਾ ਰਾਹੋਂ ਰੋਡ ਸਥਿਤ ਕ੍ਰਿਸ਼ਨਾ ਕਾਲੋਨੀ ਇਲਾਕੇ 'ਚ ਸ਼ੁੱਕਰਵਾਰ ਦੇਰ ਰਾਤ ਵਾਪਰੀ। ਭੈਣ ਨੂੰ ਲਟਕਦਾ ਦੇਖ ਕੇ ਭਰਾ  ਰੋਸ਼ਨਦਾਨ ਨੂੰ ਤੋੜ ਕੇ ਕਮਰੇ ਵਿਚ ਦਾਖਲ ਹੋਇਆ। ਉਸ ਨੇ ਇਲਾਕੇ ਦੇ ਲੋਕਾਂ, ਪਰਿਵਾਰਕ ਮੈਂਬਰਾਂ ਅਤੇ ਪੁਲਿਸ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ: America News: ਅਮਰੀਕਾ ਵਿਚ ਪੰਜਾਬੀ ਦੀ ਜ਼ਿੰਦਾ ਸੜਨ ਕਾਰਨ ਹੋਈ ਮੌਤ

ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਫਾਹੇ ਤੋਂ ਹੇਠਾਂ ਉਤਾਰਿਆ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਅੱਜ ਸ਼ਨੀਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: Canada News: ਕੈਨੇਡਾ ਤੋਂ ਦੁਖਦਾਈ ਖਬਰ, ਭਾਰਤੀ ਮੂਲ ਦੇ ਜੋੜੇ ਤੇ ਧੀ ਦੀ ਜ਼ਿੰਦਾ ਸੜਨ ਕਾਰਨ ਹੋਈ ਮੌਤ

ਥਾਣਾ ਬਸਤੀ ਜੋਧੇਵਾਲ ਦੇ ਜਾਂਚ ਅਧਿਕਾਰੀ ਏਐਸਆਈ ਕਰਮਜੀਤ ਸਿੰਘ ਨੇ ਦੱਸਿਆ ਕਿ 14 ਸਾਲਾ ਨਾਬਾਲਗ ਲੜਕੀ ਇੱਕ ਮਹੀਨਾ ਪਹਿਲਾਂ ਹੀ ਇੱਥੇ ਆਈ ਸੀ। ਉਸ ਦੇ ਪਿਤਾ ਕਰਨ ਦਾਸ ਨੇ ਦੱਸਿਆ ਕਿ ਉਹ ਮੂਲ ਰੂਪ ਤੋਂ ਬਿਹਾਰ ਦੇ ਪੂਰਨੀਆ ਜ਼ਿਲ੍ਹੇ ਦੇ ਪਿੰਡ ਦਮਦਰਾ ਦਾ ਰਹਿਣ ਵਾਲਾ ਹੈ। ਉਨ੍ਹਾਂ ਦੇ ਤਿੰਨ ਬੱਚੇ ਹਨ। ਧੀ ਇੱਕ ਮਹੀਨਾ ਪਹਿਲਾਂ ਹੀ ਪਿੰਡ ਤੋਂ ਉਸ ਕੋਲ ਆਈ ਸੀ। ਪਿਤਾ ਅਨੁਸਾਰ ਉਹ ਆਪਣੀ ਪਤਨੀ ਨਾਲ ਕੰਮ 'ਤੇ ਗਿਆ ਹੋਇਆ ਸੀ। ਪਿੱਛੇ ਉਸ ਦੀ ਲੜਕੀ ਨੇ ਚੁੰਨੀ ਦੀ ਮਦਦ ਨਾਲ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਸ ਨੇ ਦੱਸਿਆ ਕਿ ਪੱਖੇ ਨਾਲ ਲਟਕਦੀ ਲਾਸ਼ ਦੇਖ ਕੇ ਛੋਟੇ ਭਰਾ ਨੇ ਰੌਲਾ ਪਾਇਆ। ਆਸ-ਪਾਸ ਦੇ ਲੋਕਾਂ ਨੇ ਬੱਚੀ ਨੂੰ ਹੇਠਾਂ ਉਤਾਰਿਆ ਅਤੇ ਪੁਲਿਸ ਅਤੇ ਪਰਿਵਾਰ ਨੂੰ ਸੂਚਨਾ ਦਿੱਤੀ। ਪੁਲਿਸ ਥਾਣਾ ਬਸਤੀ ਜੋਧੇਵਾਲ ਦੇ ਜਾਂਚ ਅਧਿਕਾਰੀ ਏਐਸਆਈ ਕਰਮਜੀਤ ਸਿੰਘ ਨੇ ਦੱਸਿਆ ਕਿ ਲੜਕੀ ਵੱਲੋਂ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਸ਼ਨੀਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ।
 

(For more news apart from 'A minor girl committed suicide in Ludhiana news in punjabi' stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement