Lok Sabha Elections 2024 Date And Schedule: ਪੰਜਾਬ ਵਿਚ 1 ਜੂਨ ਨੂੰ ਪੈਣਗੀਆਂ ਵੋਟਾਂ
Published : Mar 16, 2024, 4:12 pm IST
Updated : Mar 16, 2024, 5:07 pm IST
SHARE ARTICLE
File Photo
File Photo

4 ਜੂਨ ਨੂੰ ਹੋਵੇਗੀ ਗਿਣਤੀ,  

 

Lok Sabha Elections 2024 Date And Schedule: ਚੰਡੀਗੜ੍ਹ  - 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਚੁੱਕਿਆ ਹੈ। ਮੁੱਖ ਚੋਣ ਕਮਿਸ਼ਨਰ ਨੇ ਇਹਨਾਂ ਤਾਰੀਕਾਂ ਦਾ ਐਲਾਨ ਕੀਤਾ ਹੈ। ਸੱਤਵੇਂ ਯਾਨੀ ਆਖਰੀ ਪੜਾਅ ਵਿਚ ਪੰਜਾਬ ਦੀਆਂ 13, ਚੰਡੀਗੜ੍ਹ ਦੀ ਇੱਕ ਸੀਟ ਅਤੇ ਹਿਮਾਚਲ ਪ੍ਰਦੇਸ਼ ਦੀਆਂ 4 ਲੋਕ ਸਭਾ ਸੀਟਾਂ ਉੱਤੇ 1 ਜੂਨ ਨੂੰ ਵੋਟਿੰਗ ਹੋਵੇਗੀ। 4 ਜੂਨ ਨੂੰ ਗਿਣਤੀ ਹੋਵੇਗੀ। 

ਤਿੰਨੋਂ ਥਾਵਾਂ 'ਤੇ 7 ਮਈ ਤੋਂ ਨਾਮਜ਼ਦਗੀਆਂ ਭਰੀਆਂ ਜਾਣਗੀਆਂ। ਨਾਮਜ਼ਦਗੀਆਂ 14 ਮਈ ਤੱਕ ਭਰੀਆਂ ਜਾ ਸਕਦੀਆਂ ਹਨ। 17 ਮਈ ਤੱਕ ਨਾਮ ਵਾਪਸ ਲਏ ਜਾ ਸਕਦੇ ਹਨ। ਅੱਜ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਦੇਸ਼ ਭਰ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਚੋਣ ਕਮਿਸ਼ਨ ਨੇ 2019 ਦੀਆਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ 10 ਮਾਰਚ ਨੂੰ ਕੀਤਾ ਸੀ ਪਰ ਇਸ ਵਾਰ 6 ਦਿਨ ਦੀ ਦੇਰੀ ਨਾਲ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। 

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕੁੱਲ 13 ਲੋਕ ਸਭਾ ਸੀਟਾਂ ਹਨ। 2019 ਦੀਆਂ ਲੋਕ ਸਭਾ ਚੋਣਾਂ ਵਿਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਇੱਕ ਸੀਟ ਜਿੱਤੀ ਸੀ। ਭਗਵੰਤ ਮਾਨ ਸੰਗਰੂਰ ਤੋਂ ਜਿੱਤੇ ਸਨ। ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਪਾਰਟੀ ਦੇ ਬਿਹਤਰ ਪ੍ਰਦਰਸ਼ਨ ਤੋਂ ਬਾਅਦ ਭਗਵੰਤ ਮਾਨ ਮੁੱਖ ਮੰਤਰੀ ਬਣੇ ਸਨ। ਉਨ੍ਹਾਂ ਨੇ ਲੋਕ ਸਭਾ ਦੀ ਮੈਂਬਰੀ ਛੱਡ ਦਿੱਤੀ ਸੀ। ਬਾਅਦ 'ਚ ਸੰਗਰੂਰ ਲੋਕ ਸਭਾ ਸੀਟ 'ਤੇ ਹੋਈ ਜ਼ਿਮਨੀ ਚੋਣ 'ਚ 'ਆਪ' ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਹਾਸਲ ਕੀਤੀ ਸੀ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਯੂ. ਪੀ. ਏ. ਨੇ 8 ਸੀਟਾਂ ਜਿੱਤੀਆਂ ਸਨ, ਜਦੋਂ ਕਿ ਐਨਡੀਏ ਨੇ 4 ਸੀਟਾਂ ਜਿੱਤੀਆਂ ਸਨ।
 

(For more Punjabi news apart from Lok Sabha Elections 2024 Date And Schedule News IN Punjabi, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement