Amritsar News : ਅਸਾਮ ਦੀ ਜੇਲ ’ਚ ਬੰਦ ਅੰਮ੍ਰਿਤ ਪਾਲ ਸਿੰਘ ਦੇ 7 ਸਾਥੀ ਅੰਮ੍ਰਿਤਸਰ ਪੁਲਿਸ ਅਜਨਾਲਾ ਲੈ ਕੇ ਆਵੇਗੀ - ਡੀਆਈਜੀ ਬਾਰਡਰ 

By : BALJINDERK

Published : Mar 16, 2025, 7:48 pm IST
Updated : Mar 16, 2025, 7:48 pm IST
SHARE ARTICLE
file photo
file photo

Amritsar News : ਪੁਲਿਸ ਨੇ ਅਰੋਪੀਆਂ ਤੋਂ 17.60 ਲੱਖ ਰੁਪਏ ਅਤੇ 4000 ਡਾਲਰ ਬਰਾਮਦ

Amritsar News in Punjabi : 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।  ਮੁਲਜ਼ਮਾਂ ਦੇ ਕਬਜ਼ੇ 'ਚੋਂ 17.60 ਲੱਖ ਰੁਪਏ ਅਤੇ 4000 (ਅਮਰੀਕੀ ਡਾਲਰ) ਬਰਾਮਦ ਕੀਤੇ ਹਨ।

ਇਹ ਜਾਣਕਾਰੀ ਅੰਮ੍ਰਿਤਸਰ ਦਿਹਾਤੀ ਪੁਲਿਸ ਦਫਤਰ ਤੋ  DIG ਬਾਰਡਰ ਰੇਂਜ ਨੇ ਦਿੱਤੀ (ਡੀਆਈਜੀ) ਬਾਰਡਰ ਸਤਿੰਦਰ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 561 ਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੀ ਚੱਲ ਰਹੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਨੇ ਸੁਖਜੀਤ ਸਿੰਘ ਅਤੇ ਰਣਬੀਰ ਸਿੰਘ ਨਾਮੀ ਦੋ ਹਵਾਲਾ ਆਪਰੇਟਰਾਂ ਅਤੇ ਹੋਰ ਡਰੱਗ ਸਪਲਾਈ ਚੇਨਾਂ ਨਾਲ ਆਪਣੇ ਸਬੰਧਾਂ ਦਾ ਖੁਲਾਸਾ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਨਸ਼ਿਆਂ ਦੀ ਤਸਕਰੀ ਨਾਲ ਜੁੜੇ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਦੀਆਂ ਕਾਰਵਾਈਆਂ ਵਿੱਚ ਸਹਾਇਤਾ ਕਰ ਰਹੇ ਸਨ।

ਡੀਆਈਜੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਓਹਨਾ ਕਿਹਾ ਕਿ  ਪੁਲਿਸ ਟੀਮ ਨੇ ਅੰਮ੍ਰਿਤਸਰ ਦੇ ਇੰਡੀਆ ਗੇਟ, ਛੇਹਰਟਾ ਤੋਂ ਦੋਵੇਂ ਹਵਾਲਾ ਆਪਰੇਟਰਾਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਐਚਪੀ ਲੈਪਟਾਪ ਅਤੇ ਭਾਰਤੀ ਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਇਸ ਹਵਾਲਾ ਨੈੱਟਵਰਕ ਵਿੱਚ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਸਟੇਸ਼ਨ ਘਰਿੰਡਦਾ ਵਿਖੇ ਪਹਿਲਾਂ ਹੀ ਦਰਜ ਹੈ। 

ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਅਸਾਮ ਦੀ ਡਿਬੜੂਗੜ ਜੇਲ ਦੇ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਤੇ ਸੱਤ ਸਾਥੀਆਂ ਨੂੰ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਅਜਨਾਲੇ ਲੈ ਕੇ ਆਵੇਗੀ ਜਿਨਾਂ ਦੇ ਵਿੱਚ ਅੰਮ੍ਰਿਤਪਾਲ ਸਿੰਘ ਦੇ ਸਾਥੀ ਬਸੰਤ ਸਿੰਘ ਭਗਵੰਤ ਸਿੰਘ ਬਾਜੇਖਾਨਾ ਗੁਰਮੀਤ ਸਿੰਘ ਬੁੱਕਣਵਾਲਾ ਸਰਬਜੀਤ ਸਿੰਘ ਕਲਸੀ ਰਣਜੀਤ ਸਿੰਘ ਕਲਸੀ ਗੁਰਿੰਦਰ ਪਾਲ ਸਿੰਘ ਗੁਰੀ ਔਜਲਾ ਹਰਜੀਤ ਸਿੰਘ ਉਰਫ ਚਾਚਾ ਤੇ ਕੁਲਵੰਤ ਸਿੰਘ ਸ਼ਾਮਿਲ ਹਨ। ਅਤੇ ਇਹਨਾਂ ਨੂੰ ਅਜਨਾਲਾ ਪੁਲਿਸ ਸਟੇਸ਼ਨ ਤੇ ਹੋਏ ਹਮਲੇ ਮਾਮਲੇ ਚ ਗਿਰਫਤਾਰ ਕਰਕੇ ਅਜਨਾਲੇ ਲਿਆਂਦਾ ਜਾਵੇਗਾ ਤੇ ਅਜਨਾਲਾ ਦੀ ਮਾਨਯੋਗ ਅਦਾਲਤ ਚ ਪੇਸ਼ ਕੀਤਾ ਜਾਵੇਗਾ।

(For more news apart from Amritsar Police will bring the 7 associates Amrit Pal Singh lodged in Assam jail - DIG Border News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement