ਕਰਤਾਰਪੁਰ ਕੌਰੀਡੋਰ ਨੂੰ ਲੈ ਕੇ ਭਾਰਤ-ਪਾਕਿ ਦਰਮਿਆਨ ਮੀਟਿੰਗ ਸਮਾਪਤ, ਮੀਡੀਆ ਤੋਂ ਬਣਾ ਕੇ ਰੱਖੀ ਦੂਰੀ
Published : Apr 16, 2019, 5:55 pm IST
Updated : Apr 10, 2020, 9:41 am IST
SHARE ARTICLE
Kartarpur Sahib
Kartarpur Sahib

ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਵਿਖੇ ਅੱਜ ਜ਼ੀਰੋ ਲਾਈਨ 'ਤੇ ਭਾਰਤ-ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਮੀਟਿੰਗ ਕੀਤੀ ਗਈ।

ਡੇਰਾ ਬਾਬਾ ਨਾਨਕ: ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਵਿਖੇ ਅੱਜ ਜ਼ੀਰੋ ਲਾਈਨ 'ਤੇ ਭਾਰਤ-ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਮੀਟਿੰਗ ਕੀਤੀ ਗਈ। ਇਹ ਮੀਟਿੰਗ ਤਕਰੀਬਨ 4 ਘੰਟਿਆਂ ਤੱਕ ਚੱਲੀ। ਇਸ ਮੀਟਿੰਗ ਵਿਚ ਲਾਂਘੇ ਨੂੰ ਬਣਾਉਣ ਸਬੰਧੀ ਕੰਮਾਂ ‘ਤੇ ਚਰਚਾ ਕੀਤੀ ਗਈ ਅਤੇ ਤਕਨੀਕੀ ਪਹਿਲੂਆਂ 'ਤੇ ਵੀ ਗੱਲਬਾਤ ਕੀਤੀ ਗਈ। ਇਸ ਮੀਟਿੰਗ ਵਿਚ ਦੋਵੇਂ ਦੇਸ਼ਾਂ ਦੇ ਉਚ ਅਧਿਕਾਰੀਆਂ ਦੇ ਵਫ਼ਦ ਮੌਜੂਦ ਹਨ। ਇਸਦੇ ਨਾਲ ਹੀ ਭਾਰਤ ਵੱਲੋਂ ਬਣਾਏ ਜਾਣ ਵਾਲੇ ਇੰਟੀਗ੍ਰੇਟਿਡ ਚੈੱਕ ਪੋਸਟ ‘ਤੇ ਵੀ ਚਰਚਾ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਅਧਿਕਾਰੀਆਂ ਨੇ ਮੀਡੀਆ ਤੋਂ ਵੀ ਦੂਰੀ ਬਣਾ ਕੇ ਰੱਖੀ।

ਸੂਤਰਾਂ ਮੁਤਾਬਿਕ ਇਸ ਮੀਟਿੰਗ ਵਿਚ ਲਾਂਘਾ ਬਣਾਉਣ ਲਈ ਸੜਕਾਂ, ਸਰਕਾਰੀ ਦਫ਼ਤਰਾਂ, ਟਰਮੀਨਲ ਅਤੇ ਪਾਕਿਸਤਾਨ ਵੱਲੋਂ ਰਾਵੀ ਦਰਿਆ 'ਤੇ ਪੁਲ਼ ਬਣਾਉਣ ਸਬੰਧੀ ਖ਼ਾਸ ਗੱਲਾਂ ਕੀਤੀਆਂ ਗਈਆਂ ਹਨ। ਦੱਸ ਦਈਏ ਕਿ ਪਾਕਿਸਤਾਨ ਵੱਲੋਂ ਖ਼ਾਲਿਸਤਾਨੀ ਤੱਤਾਂ ਨੂੰ ਲਾਂਘੇ ਸਬੰਧੀ ਕਮੇਟੀ ਵਿਚ ਥਾਂ ਦਿੱਤੇ ਜਾਣ 'ਤੇ ਸਪਸ਼ਟੀਕਰਨ ਮੰਗਦਿਆਂ ਭਾਰਤ ਨੇ 2 ਅਪ੍ਰੈਲ ਨੂੰ ਨਿਰਧਾਰਿਤ ਗੱਲਬਾਤ ਟਾਲ਼ ਦਿੱਤੀ ਸੀ, ਹਾਲਾਂਕਿ ਤਕਨੀਕੀ ਪਹਿਲੂਆਂ 'ਤੇ ਚਰਚਾ ਲਈ ਨਵੀਂ ਦਿੱਲੀ ਨੇ ਬਾਅਦ ਵਿਚ 16 ਅਪ੍ਰੈਲ ਦੀ ਤਰੀਕ ਦਿੱਤੀ ਸੀ। ਇਸ 'ਤੇ ਪਾਕਿਸਤਾਨ ਨੇ ਰਜ਼ਾਮੰਦੀ ਜਤਾ ਦਿੱਤੀ ਸੀ।

ਦੱਸ ਦਈਏ ਕਿ ਪਾਕਿਸਤਾਨ ਵਾਲੇ ਪਾਸਿਓਂ ਲਾਂਘੇ ਦਾ ਕੰਮ ਕਾਫੀ ਸਮੇਂ ਤੋਂ ਸ਼ੁਰੂ ਹੋ ਚੁੱਕਿਆ ਹੈ ਅਤੇ ਲਗਭਗ 70 ਫੀਸਦੀ ਕੰਮ ਪੂਰਾ ਵੀ ਹੋ ਗਿਆ ਹੈ ਅਤੇ ਭਾਰਤ ਵੱਲੋਂ ਵੀ ਕੰਮ ਸ਼ੁਰੂ ਹੋ ਗਿਆ ਹੈ। ਭਾਰਤ ਸਰਕਾਰ ਦਾ ਦਾਅਵਾ ਹੈ ਕਿ ਲਾਂਘੇ ਦਾ ਕੰਮ ਨਵੰਬਰ ਮਹੀਨੇ ਤੋਂ ਪਹਿਲਾਂ ਹੀ ਪੂਰਾ ਕਰ ਦਿੱਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement