ਕੋਰੋਨਾ ਦਾ ਕਹਿਰ : ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਲਗਾਇਆ ਵੀਕੈਂਡ ਲਾਕਡਾਊਨ 
Published : Apr 16, 2021, 2:32 pm IST
Updated : Apr 16, 2021, 2:39 pm IST
SHARE ARTICLE
 Corona's : Weekend lockdown in Chandigarh
Corona's : Weekend lockdown in Chandigarh

ਲੌਕਡਾਊਨ ਸ਼ਨੀਵਾਰ ਤੇ ਐਤਵਾਰ ਨੂੰ ਰਹੇਗਾ।

ਚੰਡੀਗੜ੍ਹ : ਕੋਰੋਨਾ ਵਾਇਰਸ ਨੇ ਪੂਰੀ ਦੁਨੀਆ 'ਚ ਹਲਚਲ ਮਚਾਈ ਹੋਈ ਹੈ। ਕੋਰੋਨਾ ਦੇ ਕੇਸ ਦਿਨੋ ਦਿਨ ਵਧਦੇ ਜਾ ਰਹੇ ਹਨ। ਚੰਡੀਗੜ੍ਹ ਵਿਚ ਵੀ ਕੋਰੋਨਾ ਦੀ ਕਾਫ਼ੀ ਦਹਿਸ਼ਤ ਹੈ ਇਸ ਲਈ ਅੱਜ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਪ੍ਰਸ਼ਾਸਨ ਨੇ ਸ਼ਹਿਰ 'ਚ ਵੀਕੈਂਡ ਲਾਕਡਾਊਨ ਲਾਉਣ ਦਾ ਐਲਾਨ ਕੀਤਾ ਹੈ। ਇਹ ਲੌਕਡਾਊਨ ਸ਼ਨੀਵਾਰ ਤੇ ਐਤਵਾਰ ਨੂੰ ਰਹੇਗਾ। ਚੰਡੀਗੜ੍ਹ ਪ੍ਰਸਾਸ਼ਨ ਨੇ ਇਹ ਫੈਸਲਾ ਵੀ.ਪੀ ਸਿੰਘ ਬਦਨੌਰ ਨਾਲ ਹੋਈ ਬੈਠਕ ਤੋਂ ਬਾਅਦ ਲਿਆ ਹੈ। 
ਦੱਸਣਯੋਗ ਹੈ ਕਿ ਪੀ. ਜੀ. ਆਈ. ਨੇ ਕੋਵਿਡ ਦੇ ਨਵੇਂ ਸਟਰੇਨ ਦੀ ਜਾਂਚ ਲਈ ਬੀਤੇ ਦਿਨੀਂ 60 ਸੈਂਪਲ ਐਨ. ਸੀ. ਡੀ. ਸੀ. (ਨੈਸ਼ਨਲ ਸੈਂਟਰ ਫਾਰ ਡਿਸੀਜ਼ ਕੰਟਰੋਲ) 'ਚ ਟੈਸਟਿੰਗ ਲਈ ਭੇਜੇ ਸਨ, ਜਿਨ੍ਹਾਂ 'ਚੋਂ 70 ਫ਼ੀਸਦੀ 'ਚ ਕੋਵਿਡ ਦਾ ਯੂ. ਕੇ. ਵੇਰੀਐਂਟ ਪਾਇਆ ਗਿਆ। ਸਭ ਤੋਂ ਖ਼ਤਰਨਾਕ ਗੱਲ ਇਹ ਹੈ ਕਿ ਸਾਰੇ ਪਾਜ਼ੇਟਿਵ ਸੈਂਪਲਾਂ ਵਿਚੋਂ ਅੱਧੇ ਤੋਂ ਵੱਧ ਸੈਂਪਲ ਚੰਡੀਗੜ੍ਹ ਤੋਂ ਸਨ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement