ਹਰਸਿਮਰਤ ਕੌਰ ਬਾਦਲ ਨੂੰ ਵੀ ਹੋਇਆ ਕੋਰੋਨਾ, ਘਰ ਵਿਚ ਹੋਏ ਏਕਾਂਤਵਾਸ
Published : Apr 16, 2021, 10:01 am IST
Updated : Apr 16, 2021, 10:20 am IST
SHARE ARTICLE
Harsimrat Kaur Badal tests positive for coronavirus
Harsimrat Kaur Badal tests positive for coronavirus

ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਜਾਣਕਾਰੀ

ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ। ਬੀਬੀ ਬਾਦਲ ਨੇ ਟਵੀਟ ਕਰਦਿਆਂ ਕਿਹਾ, ‘ਸਤਿਕਾਰਯੋਗ ਜੀਓ,  ਹਲਕੇ ਸੰਕੇਤਾਂ ਨਾਲ ਅੱਜ ਮੇਰਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ। ਪੁਸ਼ਟੀ ਹੋਣ ਤੋਂ ਬਾਅਦ, ਮੈਂ ਖ਼ੁਦ ਨੂੰ ਘਰ ਵਿਚ ਏਕਾਂਤਵਾਸ 'ਚ ਰੱਖਿਆ ਹੈ, ਅਤੇ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਕਰ ਰਹੀ ਹਾਂ’।

TweetTweet

ਇਸ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਬੀਤੇ ਦਿਨਾਂ ਦੌਰਾਨ ਉਹਨਾਂ ਦੇ ਸੰਪਰਕ ਵਿਚ ਆਏ ਲੋਕਾਂ ਨੂੰ ਏਕਾਂਤਵਾਸ ਵਿਚ ਰਹਿਣ ਅਤੇ ਛੇਤੀ ਤੋਂ ਛੇਤੀ ਅਪਣਾ ਕੋਵਿਡ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ। ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਹਾਲਾਂਕਿ ਹੁਣ ਉਹ ਠੀਕ ਹੋ ਚੁੱਕੇ ਹਨ ਤੇ ਉਹਨਾਂ ਦੀ ਰਿਪੋਰਟ ਵੀ ਨੈਗੇਟਿਵ ਆਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement