ਅੰਮ੍ਰਿਤਸਰ 'ਚ 2 ਬਾਈਕ ਦੀ ਹੋਈ ਆਹਮੋ-ਸਾਹਮਣੇ ਟੱਕਰ: ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ
Published : Apr 16, 2023, 2:56 pm IST
Updated : Apr 16, 2023, 2:56 pm IST
SHARE ARTICLE
PHOTO
PHOTO

ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਲਵਪ੍ਰੀਤ ਕਿਸੇ ਕੰਮ ਤੋਂ ਵਾਪਸ ਆਪਣੇ ਘਰ ਮਜੀਠੀਆ ਆ ਰਿਹਾ ਸੀ

 

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ 'ਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਗਈ। ਇਹ ਘਟਨਾ ਸ਼ਨੀਵਾਰ ਦੇਰ ਸ਼ਾਮ ਸਰਹੱਦੀ ਪਿੰਡ ਅਜਨਾਲਾ, ਬਿਕਰੌਰ ਵਿਖੇ ਵਾਪਰੀ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਮਜੀਠੀਆ ਵਜੋਂ ਹੋਈ ਹੈ।

ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਲਵਪ੍ਰੀਤ ਕਿਸੇ ਕੰਮ ਤੋਂ ਵਾਪਸ ਆਪਣੇ ਘਰ ਮਜੀਠੀਆ ਆ ਰਿਹਾ ਸੀ। ਅਜੇ ਉਹ ਪਿੰਡ ਬਿਕਰੌੜ ਨੇੜੇ ਪੁੱਜੇ ਹੀ ਸਨ ਕਿ ਸਾਹਮਣੇ ਤੋਂ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀ ਆ ਗਏ। ਲਵਪ੍ਰੀਤ ਆਪਣੇ ਆਪ 'ਤੇ ਕਾਬੂ ਨਾ ਰੱਖ ਸਕਿਆ ਅਤੇ ਉਸ ਦੀ ਬਾਈਕ ਕਿਸੇ ਹੋਰ ਬਾਈਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਲਵਪ੍ਰੀਤ ਗੰਭੀਰ ਜ਼ਖ਼ਮੀ ਹੋ ਗਿਆ। ਦੂਜਾ ਬਾਈਕ ਸਵਾਰ ਲਵਪ੍ਰੀਤ ਨੂੰ ਤੜਫਦਾ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।

ਲਵਪ੍ਰੀਤ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬਾਅਦ 'ਚ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਪੁਲਿਸ ਨੇ ਲਵਪ੍ਰੀਤ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ।
ਥਾਣਾ ਅਜਨਾਲਾ ਦੇ ਐਸਐਚਓ ਜਸਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਦੂਜੇ ਬਾਈਕ ਸਵਾਰ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀ ਫੜੇ ਜਾਣਗੇ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement