ਘਰੋਂ ਚਾਹ ਲੈ ਕੇ ਦੁਕਾਨ 'ਤੇ ਜਾ ਰਹੇ ਐਕਟਿਵਾ ਸਵਾਰ ਨੂੰ ਟਰੱਕ ਨੇ ਕੁਚਲਿਆ, ਮੌਤ

By : GAGANDEEP

Published : Apr 16, 2023, 3:07 pm IST
Updated : Apr 16, 2023, 3:57 pm IST
SHARE ARTICLE
photo
photo

ਟਰੱਕ ਚਾਲਕ ਨੇ ਐਕਟਿਵਾ ਸਵਾਰ ਨੂੰ ਕੁਚਲਿਆ

 

ਅਬੋਹਰ: ਅਬੋਹਰ ਸ਼ਹਿਰ ਦੇ ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਦਰਦਨਾਕ ਹਾਦਸਾ ਵਾਪਰ ਗਿਆ। ਇਥੇ  ਸਥਿਤ ਬਾਹਮਣੀ ਚੁੰਗੀ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਦੀ ਲਾਸ਼ ਨੂੰ ਪੁਲਿਸ ਨੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਇਸ ਦੇ ਨਾਲ ਹੀ ਲੋਕਾਂ ਨੇ ਟਰੱਕ ਚਾਲਕ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਕੇਜਰੀਵਾਲ ਤੋਂ  ਪੁੱਛਗਿੱਛ ਖ਼ਿਲਾਫ਼ ਦਿੱਲੀ 'ਚ 'ਆਪ' ਦਾ ਰੋਸ ਪ੍ਰਦਰਸ਼ਨ, ਪੰਜਾਬ ਦੇ ਮੰਤਰੀਆਂ ਸਣੇ ਕਈ ਆਗੂ ਹਿਰਾਸਤ 'ਚ ਲਏ

ਪ੍ਰਾਪਤ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਨਾਲ ਆ ਰਹੇ ਟਰੱਕ  ਚਾਲਕ ਨੇ ਲਾਪਰਵਾਹੀ ਵਰਤਦੇ ਹੋਏ ਐਕਟਿਵਾ ਸਵਾਰ ਵਿਅਕਤੀ ਨੂੰ ਦਰੜ ਦਿੱਤਾ, ਜਿਸ ਕਾਰਨ ਐਕਟਿਵਾ ਸਵਾਰ ਨਰਾਇਣ ਦਾਸ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਜਲਾਲਾਬਾਦ ਅਤੁਲ ਸੋਨੀ ਅਤੇ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ।

ਇਹ ਵੀ ਪੜ੍ਹੋ: 2 ਦਿਨ ਪਹਿਲਾਂ ਸਰਹਿੰਦ ਨਹਿਰ 'ਚ ਡੁੱਬੇ 3 ਨੌਜਵਾਨਾਂ 'ਚੋਂ ਇਕ ਨੌਜਵਾਨ ਦੀ ਮਿਲੀ ਲਾਸ਼ ਬਰਾਮਦ 

ਮ੍ਰਿਤਕ ਨਰਾਇਣ ਦਾਸ ਦਹੂਜਾ ਪੁੱਤਰ ਹਰੀ ਚੰਦ ਵਾਸੀ ਬਾਹਮਣੀ ਚੁੰਗੀ ਦਾ ਡੀਏਵੀ ਕਾਲਜ ਰੋਡ ’ਤੇ ਆਟਾ ਚੱਕੀ ਦਾ ਕਾਰੋਬਾਰ ਹੈ। ਉਹ ਆਪਣੇ ਘਰੋਂ ਚਾਹ ਲੈ ਕੇ ਚੱਕੀ ਵੱਲ ਜਾ ਰਿਹਾ ਸੀ। ਜਦੋਂ ਉਹ ਬਾਹਮਣੀ ਚੁੰਗੀ ਨੇੜੇ ਪਹੁੰਚਿਆ ਤਾਂ ਇੱਕ ਟਰੱਕ ਨੇ ਉਸ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement