BSF ਨੂੰ ਲਗਾਤਾਰ ਦੂਜੇ ਦਿਨ ਮਿਲੀ ਸਫਲਤਾ, 21 ਕਰੋੜ ਰੁਪਏ ਦੀ ਹੈਰੋਇਨ ਕੀਤੀ ਬਰਾਮਦ

By : GAGANDEEP

Published : Apr 16, 2023, 1:01 pm IST
Updated : Apr 16, 2023, 1:01 pm IST
SHARE ARTICLE
PHOTO
PHOTO

ਬਰਾਮਦ ਹੈਰੋਇਨ ਦਾ ਭਾਰ 3 ਕਿਲੋ

 

ਅੰਮ੍ਰਿਤਸਰ : ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਅੰਮ੍ਰਿਤਸਰ ਸਰਹੱਦ 'ਤੇ ਪਾਕਿਸਤਾਨੀ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਦੇ ਜਵਾਨਾਂ ਨੇ ਰਾਤ ਸਮੇਂ ਪਾਕਿਸਤਾਨ ਤੋਂ ਆਏ ਡਰੋਨ ਨੂੰ ਭਜਾਉਣ ਵਿੱਚ ਸਫਲਤਾ ਹਾਸਲ ਕੀਤੀ। ਇਸ ਦੇ ਨਾਲ ਹੀ ਤਲਾਸ਼ੀ ਦੌਰਾਨ ਕਰੀਬ 21 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਵੀ ਬਰਾਮਦ ਕੀਤੀ ਗਈ ਹੈ। ਬੀਐਸਐਫ ਵੱਲੋਂ ਜਾਰੀ ਸੂਚਨਾ ਅਨੁਸਾਰ ਬਟਾਲੀਅਨ 22 ਦੇ ਜਵਾਨ ਅਟਾਰੀ ਸਰਹੱਦ ਨੇੜੇ ਧਨੋਆ ਕਲਾਂ ਵਿੱਚ ਗਸ਼ਤ ’ਤੇ ਸਨ। ਰਾਤ ਕਰੀਬ 8:22 ਵਜੇ ਡਰੋਨ ਦੀ ਆਵਾਜ਼ ਸੁਣਾਈ ਦਿੱਤੀ।

ਇਹ ਵੀ ਪੜ੍ਹੋ: ਕੋਰੋਨਾ ਸੰਕਰਮਿਤ ਵਿਅਕਤੀ ਦਾ ਹਸਪਤਾਲ ਨੇ ਮਰਿਆ ਕਹਿ ਕੇ ਕੀਤਾ ਸਸਕਾਰ, ਦੋ ਸਾਲਾਂ ਬਾਅਦ ਜ਼ਿੰਦਾ ਪਰਤਿਆ ਘਰ

ਡਰੋਨ ਦੀ ਆਵਾਜ਼ ਸੁਣ ਕੇ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕਈ ਦੌਰ ਦੀ ਗੋਲੀਬਾਰੀ ਤੋਂ ਬਾਅਦ ਡਰੋਨ ਵਾਪਸ ਪਰਤਿਆ। ਜਿਸ ਤੋਂ ਬਾਅਦ ਧਨੋਆ ਕਲਾਂ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ।ਬੀਐਸਐਫ ਜਵਾਨਾਂ ਨੂੰ ਖੇਤਾਂ ਵਿੱਚ ਪਿਆ ਇੱਕ ਪੈਕੇਟ ਮਿਲਿਆ। ਜਿਸ 'ਤੇ ਹੁੱਕ ਅਤੇ ਪੀਲੀ ਟੇਪ ਲੱਗੀ ਹੋਈ ਸੀ। ਇਸ ਦੇ ਨਾਲ ਬਲਿੰਕਰ ਵੀ ਫਿੱਟ ਕੀਤੇ ਗਏ ਸਨ, ਤਾਂ ਜੋ ਸਮੱਗਲਰਾਂ ਨੂੰ ਖੇਪ ਡਿੱਗਣ ਤੋਂ ਬਾਅਦ ਉਸ ਦੀ ਸਥਿਤੀ ਦਾ ਪਤਾ ਲੱਗ ਸਕੇ। ਪਰ ਇਸ ਤੋਂ ਪਹਿਲਾਂ ਹੀ ਬੀਐਸਐਫ ਜਵਾਨਾਂ ਨੇ ਇਹ ਖੇਪ ਦੇਖ ਲਿਆ।

ਇਹ ਵੀ ਪੜ੍ਹੋ: ਰਾਜਸਥਾਨ ਦੀ 19 ਸਾਲਾ ਧੀ ਨੇ ਜਿੱਤਿਆ ਮਿਸ ਇੰਡੀਆ 2023 ਦਾ ਖਿਤਾਬ

ਸੁਰੱਖਿਆ ਜਾਂਚ ਤੋਂ ਬਾਅਦ ਜਦੋਂ ਖੇਪ ਨੂੰ ਖੋਲ੍ਹਿਆ ਗਿਆ ਤਾਂ ਜਵਾਨਾਂ ਨੂੰ ਉਸ ਵਿੱਚ ਹੈਰੋਇਨ ਦੇ ਤਿੰਨ ਪੈਕੇਟ ਮਿਲੇ। ਜਿਸ ਦਾ ਕੁੱਲ ਵਜ਼ਨ 3 ਕਿਲੋ ਅਨੁਮਾਨਿਤ ਸੀ। ਇਸ ਖੇਪ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 21 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਹੀ ਹੈ। ਅੰਮ੍ਰਿਤਸਰ ਬਾਰਡਰ 'ਤੇ ਦੋ ਦਿਨਾਂ 'ਚ ਇਹ ਦੂਜੀ ਸਫਲਤਾ ਹੈ। ਬੀਤੇ ਦਿਨੀਂ ਪਾਕਿਸਤਾਨੀ ਤਸਕਰਾਂ ਨੇ ਅੰਮ੍ਰਿਤਸਰ ਦੇ ਪਿੰਡ ਬੱਚੀਵਿੰਡ ਵੱਲ ਡਰੋਨ ਭੇਜ ਦਿੱਤਾ ਸੀ। ਇੱਥੇ ਵੀ ਬੀਐਸਐਫ ਦੇ ਜਵਾਨਾਂ ਨੇ ਉਸ ਦਾ ਪਿੱਛਾ ਕਰਕੇ ਗੋਲੀਬਾਰੀ ਕੀਤੀ ਅਤੇ ਬੱਚੀਵਿੰਡ ਤੋਂ 3.2 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement