Punjab News: ਬੱਸ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲਿਆ; ਮਿਸਤਰੀ ਦਾ ਕੰਮ ਕਰਦਾ ਸੀ ਮ੍ਰਿਤਕ
Published : Apr 16, 2024, 3:49 pm IST
Updated : Apr 16, 2024, 3:50 pm IST
SHARE ARTICLE
Bus crushed the youth in abohar
Bus crushed the youth in abohar

ਡਰਾਈਵਰ ਖਿਲਾਫ ਮਾਮਲਾ ਦਰਜ

Punjab News: ਅਬੋਹਰ ਦੇ ਸੀਤੋ ਰੋਡ 'ਤੇ ਸੋਮਵਾਰ ਦੁਪਹਿਰ ਨੂੰ ਬੱਸ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਸਿਟੀ 2 ਦੀ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ 'ਤੇ ਅਣਪਛਾਤੇ ਬੱਸ ਚਾਲਕ ਵਿਰੁਧ ਧਾਰਾ 304ਏ, 427, 279 ਤਹਿਤ ਮਾਮਲਾ ਦਰਜ ਕਰਕੇ ਬੱਸ ਚਾਲਕ ਦੀ ਭਾਲ ਸ਼ੁਰੂ ਕਰ ਦਿਤੀ ਹੈ।

ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਅਪਣੇ ਪਿਤਾ ਨਾਲ ਅਬੋਹਰ ਦੇ ਸੀਤੋ ਰੋਡ 'ਤੇ ਕਿਸੇ ਉਸਾਰੀ ਦੇ ਕੰਮ 'ਚ ਲੱਗਿਆ ਹੋਇਆ ਸੀ ਅਤੇ ਕਿਸੇ ਕੰਮ ਲਈ ਬਾਜ਼ਾਰ 'ਚ ਆ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗਗਨਦੀਪ ਦੇ ਪਿਤਾ ਮੰਗਾ ਰਾਮ ਵਾਸੀ ਰਾਜਾਂਵਾਲੀ ਨੇ ਪੁਲਿਸ ਕੋਲ ਅਪਣੇ ਬਿਆਨ ਦਰਜ ਕਰਵਾਉਂਦੇ ਹੋਏ ਦਸਿਆ ਕਿ ਉਹ ਉਸ ਦੇ ਨਾਲ ਮਿਸਤਰੀ ਦਾ ਕੰਮ ਕਰਦਾ ਸੀ।

ਸੋਮਵਾਰ ਦੁਪਹਿਰ ਕਰੀਬ 3.15 ਵਜੇ ਉਹ ਬਾਈਕ 'ਤੇ ਕਿਸੇ ਕੰਮ ਲਈ ਸ਼ਹਿਰ ਵੱਲ ਆ ਰਿਹਾ ਸੀ ਕਿ ਸਿਮੀਗੋ ਸਕੂਲ ਨੇੜੇ ਅਬੋਹਰ ਤੋਂ ਆ ਰਹੀ ਇਕ ਬੱਸ ਦੇ ਡਰਾਈਵਰ ਨੇ ਉਸ ਦੇ ਬਾਈਕ ਨੂੰ ਜ਼ੋਰਦਾਰ ਟੱਕਰ ਮਾਰ ਦਿਤੀ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਐਂਬੂਲੈਂਸ ਚਾਲਕਾਂ ਨੇ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।

(For more Punjabi news apart from Bus crushed the youth in abohar, stay tuned to Rozana Spokesman)

 

Location: India, Punjab, Abohar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement