ਮਾਝੇ ਦੀ ਲੀਡਰਸ਼ਿਪ ਨੇ ਕੈਬਨਿਟ ਮੰਤਰੀ ਸਰਕਾਰੀਆ ਦੀ ਅਗਵਾਈ 'ਚ ਸ਼ੇਰੋਵਾਲੀਆ ਦੇ ਹੱਕ ਕੀਤਾ ਪ੍ਰਚਾਰ
Published : May 16, 2018, 12:47 pm IST
Updated : May 16, 2018, 12:47 pm IST
SHARE ARTICLE
Sarkaria
Sarkaria

ਸ਼ਾਹਕੋਟ ਜਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਦੇ ਹੱਕ 'ਚ ਕੈਬਨਿਟ ਮੰਤਰੀ ਸੁੱਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ...

ਸ਼ਾਹਕੋਟ/ਮਲਸੀਆਂ : ਸ਼ਾਹਕੋਟ ਜਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਦੇ ਹੱਕ 'ਚ ਕੈਬਨਿਟ ਮੰਤਰੀ ਸੁੱਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਅਗਵਾਈ 'ਚ ਮਾਝੇਂ ਦੀ ਕਾਂਗਰਸ ਲੀਡਰਸ਼ਿਪ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸਰਕਾਰੀਆ ਨੇ ਕਿਹਾ ਕਿ ਹਲਕਾ ਸ਼ਾਹਕੋਟ ਦੇ ਸਮੂਹ ਵੋਟਰ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਕਾਂਗਰਸ ਪਾਰਟੀ ਦੇ ਹੱਕ 'ਚ ਫੱਤਵਾਂ ਦੇਣ ਲਈ ਤਿਆਰ ਹਨ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਰਾਜ ਦੌਰਾਨ ਹੋਈਆ ਧੱਕੇਸ਼ਾਹੀਆਂ 'ਤੇ ਲੁੱਟ ਖਸੁੱਟ ਨੂੰ ਅਜੇ ਤੱਕ ਭੁਲੇ ਨਹੀਂ, 'ਤੇ 'ਆਪ' ਪਾਰਟੀ ਚੋਣ ਤੋਂ ਪਹਿਲਾ ਹੀ ਹੱਥ ਖੜੇ ਕਰਕੇ ਚੋਣ ਮੈਦਾਨ 'ਚੋ ਭੱਜ ਚੁੱਕੀ ਹੈ।

SarkariaSarkaria

ਉਨਾਂ ਕਿਹਾ ਕਿ ਹਲਕਾ ਸਾਹਕੋਟ ਤੋਂ ਕਾਂਗਰਸ ਉਮੀਦਵਾਰ ਲਾਡੀ ਸ਼ੇਰੋਵਾਲੀਆਂ ਹਜਾਰਾਂ ਦੀ ਲੀਡ ਨਾਲ ਇਹ ਚੋਣ ਜਿੱਤ ਕੇ ਸਾਹਕੋਟ ਸੀਟ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਝੋਲੀ ਪਾਉਣਗੇ। ਇਸ ਮੌਕੇ ਅਮਨਦੀਪ ਸਿੰਘ, ਗੋਰਾ ਗਿੱਲ, ਸੋਨੂੰ ਕੰਗ, ਸੁਰਿੰਦਰਜੀਤ ਸਿੰਘ ਚੱਠਾ, ਰਾਜਿੰਦਰ ਕੁਮਾਰ ਸ਼ੇਰਾ, ਆਦੇਸ਼ਵਰ ਖਹਿਰਾ, ਜਗਜੀਤ ਸਿੰਘ, ਸੁੱਚਾ ਸਿੰਘ, ਹਰਵੀਰ ਸਿੰਘ ਸੰਧੂ, ਬਲਦੇਵ ਸਿੰਘ ਸੰਧੂ ਸਮੇਤ ਹਲਕਾ ਸ਼ਾਹਕੋਟ ਦੇ ਕਾਂਗਰਸੀ ਆਗੂ 'ਤੇ ਵਰਕਰ ਵੀ ਹਾਜ਼ਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement