ਮਾਨਸਾ ‘ਚ ਹਰਸਿਮਰਤ ਕੌਰ ਬਾਦਲ ਦੇ ਹੱਕ ਵਿਚ ਹੇਮਾ ਮਾਲਿਨੀ ਦਾ ਰੋਡ ਸ਼ੋਅ
Published : May 16, 2019, 5:12 pm IST
Updated : May 16, 2019, 5:17 pm IST
SHARE ARTICLE
 Hema Malini Road Show
Hema Malini Road Show

ਪੰਜਾਬ ਵਿਚ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਅਪਣੀਆਂ ਸਰਗਰਮੀਆਂ...

ਮਾਨਸਾ : ਪੰਜਾਬ ਵਿਚ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਅਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਰ੍ਹਾਂ ਬਠਿੰਡਾ ਤੋਂ ਅਕਾਲੀ-ਭਾਜਪਾ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਦੀ ਤਾਂਬੜਤੋੜ ਪ੍ਰਚਾਰ ਕਰ ਰਹੇ ਹਨ। ਅੱਜ ਉਨ੍ਹਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਬਾਲੀਵੁੱਡ ਅਦਾਕਾਰ ਅਤੇ ਭਾਜਪਾ ਆਗੂ ਹੇਮਾ ਮਾਲਿਨੀ ਮਾਨਸਾ ਵਿਖੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਇਕ ਰੋਡ ਸ਼ੋਅ ਕੱਢਿਆ ਗਿਆ। ਇਸ ਦੌਰਾਨ ਹੇਮਾ ਮਾਨਸਾ ਵਿਖੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਇਕ ਵੱਡਾ ਰੋਡ ਸ਼ੋਅ ਕੱਢਿਆ ਗਿਆ।

Sunny Deol Road Show Sunny Deol Road Show

ਇਸ ਦੌਰਾਨ ਹੇਮਾ ਮਾਲਿਨੀ ਨੇ ਵੋਟਰਾਂ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਅਪਣੇ ਸੋਬੰਧਨ ਵਿਚ ਹੇਮਾ ਮਾਲਿਨੀ ਨੇ ਕਿਹਾ ਕਿ ਸਮੁੱਚੇ ਦੇਸ਼ ਵਿਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਵਿਚ ਲਹਿਰ ਚੱਲ ਰਹੀ ਹੈ। ਜਿਸ ਨੂੰ ਦੇਖਦਿਆਂ ਕੇਂਦਰ ਵਿਚ ਅਗਲੀ ਸਰਕਾਰ ਵੀ ਮੋਦੀ ਦੀ ਅਗਵਾਈ ਹੇਠ ਗਠਿਤ ਹੋਵੇਗੀ।

Harsimrat Kaur BadalHarsimrat Kaur Badal

ਇਸ ਦੌਰਾਨ ਉਨ੍ਹਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ‘ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਰਾਹੁਲ ਗਾਂਧੀ ਬਚਪਨਾ ਹੋਣ ਕਾਰਨ ਉਹ ਸਿਆਸਤ ਦੇ ਅਣਜਾਣ ਖਿਡਾਰੀ ਹਨ। ਉਨ੍ਹਾਂ ਨੂੰ ਰਾਜਨੀਤੀ ਬਾਰੇ ਕੋਈ ਸਮਝ ਨਹੀਂ ਹੈ, ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਮੋਦੀ ਦੀ ਅਗਵਾਈ ਹੇਠ ਹੇਠ ਭਾਰਤ ਸਮੁੱਚੇ ਦੇਸ਼ਾਂ ਵਿਚ ਮੁੜ ਸੋਨੇ ਦੀ ਚਿੜੀ ਕਹਾਏਗਾ। ਪੰਜਾਬ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲੰਘੇ ਸਵਾ 2 ਸਾਲਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਲੀ ਸਰਕਾਰ ਨੇ ਅਪਣੀਆਂ ਤਿਜ਼ੋਰੀਆਂ ਭਰਨ ਦੀ ਬਜਾਏ ਹੋਰ ਕੁਝ ਨਹੀਂ ਕੀਤਾ।

ਦੱਸ ਦਈਏ ਕਿ ਅੱਜ ਬਠਿੰਡਾ ਵਿਚ ਸੰਨੀ ਦਿਉਲ ਵੀ ਹਰਸਿਮਰਤ ਕੌਰ ਦੇ ਹੱਕ ਵਿੱਚ ਰੋਡ ਸ਼ੋਅ ਕੱਢਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿਚ 19 ਮਈ ਨੂੰ ਲੋਕ ਸਭਾ ਚੋਣਾਂ ਦੇ ਆਖਰੀ ਗੇੜ ਲਈ ਵੋਟਿੰਗ ਹੋਵੇਗੀ, ਜਿਸ ਲਈ ਚੋਣ ਪ੍ਰਚਾਰ 17 ਮਈ ਨੂੰ ਬੰਦ ਹੋ ਜਾਵੇਗਾ। ਦੱਸ ਦਈਏ ਕਿ 23 ਮਈ ਨੂੰ 17ਵੀਂ ਲੋਕ ਸਭਾ ਦੇ ਨਤੀਜੇ ਜਾਰੀ ਕਰ ਦਿੱਤੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement