ਸਹਿਕਾਰਤਾ ਵਿਭਾਗ ਵਲੋਂ ਅਪਣੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ 25 ਲੱਖ ਰੁਪਏ ਦਾ ਬੀਮੇ ਫ਼ੈਸਲਾ
Published : May 16, 2020, 3:00 am IST
Updated : May 16, 2020, 3:00 am IST
SHARE ARTICLE
File Photo
File Photo

ਫ਼ਰੰਟਲਾਈਨ 'ਤੇ ਡਟੇ ਪੰਜੇ ਸਹਿਕਾਰੀ ਅਦਾਰਿਆਂ ਦੇ ਕੁਲ 14905 ਮੁਲਾਜ਼ਮਾਂ ਦਾ ਹੋਵੇਗਾ ਬੀਮਾ ਕਵਰ : ਰੰਧਾਵਾ

ਚੰਡੀਗੜ੍ਹ, 15 ਮਈ (ਸਪੋਕਸਮੈਨ ਸਮਾਚਾਰ ਸੇਵਾ) : ਸਹਿਕਾਰਤਾ ਵਿਭਾਗ ਵਲੋਂ ਕੋਵਿਡ-19 ਸੰਕਟ ਵਿਚ ਫ਼ਰਟੰਲਾਈਨ 'ਤੇ ਡਟੇ ਅਪਣੇ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦਾ 25 ਲੱਖ ਰੁਪਏ ਦਾ ਬੀਮਾ ਕਵਰ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਬੀਮਾ ਸਾਰੇ ਰੈਗੂਲਰ, ਠੇਕੇ ਅਤੇ ਆਊਟਸੋਰਸਿੰਗ ਉਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਕੀਤਾ ਜਾਵੇਗਾ ਜੋ ਇਸ ਵੇਲੇ ਕੋਵਿਡ-19 ਸੰਕਟ ਦੇ ਮੱਦੇਨਜ਼ਰ ਲਗਾਏ ਕਰਫ਼ਿਊ/ ਲਾਕਡਾਊਨ ਦੌਰਾਨ ਲੋਕਾਂ ਨੂੰ ਜ਼ਰੂਰੀ ਸੇਵਾਵਾਂ ਮੁਹੱਈਆ ਕਰਨ ਲਈ ਦਿਨ-ਰਾਤ ਕੰਮ ਕਰ ਰਹੇ ਹਨ।

ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਸ. ਰੰਧਾਵਾ ਨੇ ਕਿਹਾ ਕਿ ਫਰੰਟਲਾਈਨ 'ਤੇ ਕੰਮ ਕਰ ਰਹੇ ਪੰਜ ਸਹਿਕਾਰੀ ਅਦਾਰਿਆਂ ਸ਼ੂਗਰਫੈੱਡ, ਮਿਲਕਫੈੱਡ, ਮਾਰਕਫੈੱਡ, ਪੰਜਾਬ ਰਾਜ ਸਹਿਕਾਰੀ ਬੈਂਕ ਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ 14905 ਅਧਿਕਾਰੀਆਂ/ ਕਰਮਚਾਰੀਆਂ ਦਾ 25 ਲੱਖ ਰੁਪਏ ਪ੍ਰਤੀ ਮੁਲਾਜ਼ਮ ਬੀਮਾ ਕਵਰ ਇਕ ਸਾਲ ਲਈ ਕੀਤਾ ਜਾ ਰਿਹਾ ਹੈ। ਪ੍ਰਤੀ ਮੁਲਾਜ਼ਮ 1977 ਰੁਪਏ ਸਮੇਤ ਜੀ.ਐਸ.ਟੀ. ਪ੍ਰੀਮੀਅਮ ਖਰਚ ਆ ਰਿਹਾ ਹੈ ਜਿਸ ਤਹਿਤ ਸਾਰੇ 14905 ਮੁਲਾਜ਼ਮਾਂ ਦੇ ਬੀਮੇ ਲਈ ਪ੍ਰੀਮੀਅਮ ਦਾ ਕੁਲ ਖਰਚਾ 2.95 ਕਰੋੜ (2,94,67,185) ਰੁਪਏ ਆਵੇਗਾ। ਪ੍ਰੀਮੀਅਮ ਦੀ ਰਾਸ਼ੀ ਸਬੰਧਤ ਸਹਿਕਾਰੀ ਅਦਾਰੇ ਵਲੋਂ ਆਪੋ-ਅਪਣੇ ਮੁਲਾਜ਼ਮਾਂ ਦੀ ਗਿਣਤੀ ਦੇ ਹਿਸਾਬ ਨਾਲ ਅਦਾ ਕੀਤੀ ਜਾਵੇਗੀ।

File photoFile photo

ਸਹਿਕਾਰਤਾ ਮੰਤਰੀ ਨੇ ਸਾਰੇ ਮੁਲਾਜ਼ਮਾਂ ਦੇ ਵੇਰਵੇ ਦਿੰਦੇ ਦਸਿਆ ਕਿ ਪੰਜੇ ਸਹਿਕਾਰੀਆਂ ਅਦਾਰਿਆਂ ਦੇ ਕੁਲ 14905 ਅਧਿਕਾਰੀਆਂ/ਕਰਮਚਾਰੀਆਂ ਵਿਚੋਂ 8812 ਰੈਗੂਲਰ ਅਤੇ 6093 ਠੇਕੇ ਅਤੇ ਆਊਟਸੋਰਸਿੰਗ ਉਤੇ ਕੰਮ ਕਰਦੇ ਹਨ। ਸਹਿਕਾਰਤਾ ਵਿਭਾਗ ਵਲੋਂ ਲਏ ਇਸ ਵੱਡੇ ਫ਼ੈਸਲੇ ਤਹਿਤ ਸ਼ੂਗਰਫੈੱਡ ਦੇ 2090, ਮਿਲਕਫੈੱਡ ਦੇ 6298, ਮਾਰਕਫੈੱਡ ਦੇ 1421, ਪੰਜਾਬ ਰਾਜ ਸਹਿਕਾਰੀ ਬੈਂਕ ਦੇ 4217 ਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ 879 ਮੁਲਾਜ਼ਮਾਂ ਦਾ ਬੀਮਾ ਹੋਵੇਗਾ।

ਸ. ਰੰਧਾਵਾ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿਚ ਸਹਿਕਾਰੀ ਅਦਾਰੇ ਸੂਬੇ ਦੇ ਲੋਕਾਂ ਅਤੇ ਕਿਸਾਨਾਂ ਨੂੰ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਫ਼ਰੰਟਲਾਈਨ 'ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਇਸ ਸਮੇਂ ਕੰਮ ਕਰ ਰਹੇ ਮੁਲਾਜ਼ਮਾਂ ਦੇ ਜੋਖਮ ਨੂੰ ਵੇਖਦਿਆਂ ਇਹ ਬੀਮਾ ਕਵਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement