ਉੜੀਸਾ ਸਥਿਤ ਇਤਿਹਾਸਕ ਅਸਥਾਨ ਮੰਗੂ ਮੱਠ ਸਬੰਧੀ ਵੀਡੀਉ ਕਾਨਫ਼ਰੰਸ ਰਾਹੀਂ ਹੋਈ ਸਬ-ਕਮੇਟੀ ਦੀ ਇਕੱਤਰਤਾ
Published : May 16, 2020, 10:43 pm IST
Updated : May 16, 2020, 10:43 pm IST
SHARE ARTICLE
0
0

ਸਰਕਾਰ ਨਾਲ ਗੱਲਬਾਤ ਜਾਰੀ ਰੱਖਣ ਦੇ ਨਾਲ-ਨਾਲ ਸੁਪਰੀਮ ਕੋਰਟ 'ਚ ਪੁਟੀਸ਼ਨ ਦਾਇਰ ਕਰਨ 'ਤੇ ਬਣੀ ਸਹਿਮਤੀ

ਅੰਮ੍ਰਿਤਸਰ, 16 ਮਈ (ਸੁਖਵਿੰਦਰਜੀਤ ਸਿੰਘ ਬਹੋੜੂ) : ਉੜੀਸਾ 'ਚ ਜਗਨਨਾਥ ਪੁਰੀ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਮੰਗੂ ਮੱਠ ਸਬੰਧੀ ਸਬ-ਕਮੇਟੀ ਦੀ ਇਕੱਤਰਤਾ ਅੱਜ ਵੀਡੀਉ ਕਾਨਫ਼ਰੰਸ ਰਾਹੀਂ ਹੋਈ, ਜਿਸ ਵਿਚ ਵੱਖ-ਵੱਖ ਥਾਵਾਂ ਤੋਂ ਮੈਂਬਰਾਂ ਨੇ ਜੁੜ ਕੇ ਅਪਣੇ ਸੁਝਾਅ ਦਿਤੇ।
ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਚਲਾਈ ਗਈ ਇਸ ਇਕੱਤਰਤਾ ਵਿਚ ਇਤਿਹਾਸਕ ਅਸਥਾਨ ਦਾ ਪ੍ਰਬੰਧ ਪ੍ਰਾਪਤ ਕਰਨ ਸਬੰਧੀ ਉੜੀਸਾ ਸਰਕਾਰ ਨਾਲ ਗੱਲਬਾਤ ਜਾਰੀ ਰੱਖਣ ਦੇ ਨਾਲ-ਨਾਲ ਸੁਪਰੀਮ ਕੋਰਟ ਵਿਖੇ ਪੁਟੀਸ਼ਨ ਦਾਇਰ ਕਰਨ ਲਈ ਕਾਗ਼ਜ਼ਾਤ ਤਿਆਰ ਕਰਨ ਦੀ ਸਹਿਮਤੀ ਬਣੀ।  ਕੇਸ ਸਬੰਧੀ ਸੀਨੀਅਰ ਵਕੀਲ ਬ੍ਰਿਜਿੰਦਰ ਸਿੰਘ ਲੂੰਬਾ ਕਾਰਵਾਈ ਕਰਨਗੇ।


ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਕੋਆਰਡੀਨੇਟਰ ਸ. ਸਕੱਤਰ ਸਿੰਘ ਮੀਤ ਸਕੱਤਰ ਦੀ ਮੌਜੂਦਗੀ ਵਿਚ ਵੱਖ-ਵੱਖ ਮੈਂਬਰਾਂ ਨਾਲ ਵੀਡੀਉ ਕਾਨਫ਼ਰੰਸ ਰਾਹੀਂ ਗੱਲਬਾਤ ਕੀਤੀ ਗਈ। ਮੈਂਬਰਾਂ ਨੇ ਸਹਿਮਤੀ ਪ੍ਰਗਟਾਈ ਕਿ ਇਤਿਹਾਸਕ ਮੰਗੂ ਮੱਠ ਦਾ ਪ੍ਰਬੰਧ ਪ੍ਰਾਪਤ ਕਰਨ ਲਈ ਉੜੀਸਾ ਦੇ ਮੁੱਖ ਮੰਤਰੀ ਨਾਲ ਗੱਲਬਾਤ ਤੋਂ ਇਲਾਵਾ ਸੁਪਰੀਮ ਕੋਰਟ ਵਿਖੇ ਪੁਟੀਸ਼ਨ ਦਾਇਰ ਕੀਤੀ ਜਾਵੇ।


ਭਾਈ ਰਜਿੰਦਰ ਸਿੰਘ ਮਹਿਤਾ ਨੇ ਦਸਿਆ ਕਿ ਇਤਿਹਾਸਕ ਮੰਗੂ ਮੱਠ ਦਾ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਸ਼੍ਰੋਮਣੀ ਕਮੇਟੀ ਵਲੋਂ ਇਸ ਸਬੰਧ ਵਿਚ ਉੜੀਸਾ ਸਰਕਾਰ ਨਾਲ ਕਈ ਵਾਰ ਰਾਬਤਾ ਕਾਇਮ ਕੀਤਾ ਜਾ ਚੁੱਕਾ ਹੈ। ਅੱਜ ਸਬ-ਕਮੇਟੀ ਦੀ ਇਕੱਤਰਤਾ ਦੌਰਾਨ ਮੁੱਖ ਮੰਤਰੀ ਨਾਲ ਗੱਲਬਾਤ ਕਰ ਕੇ ਢੁੱਕਵਾਂ ਹੱਲ ਕੱਢਣ ਦੀ ਕਾਰਵਾਈ ਜਾਰੀ ਰੱਖਣ ਤੋਂ ਇਲਾਵਾ ਮਾਨਯੋਗ ਸੁਪਰੀਮ ਕੋਰਟ ਵਿਚ ਪੁਟੀਸ਼ਨ ਦਾਇਰ ਕਰਨ ਬਾਰੇ ਕਾਗ਼ਜ਼ਾਤ ਤਿਆਰ ਕਰਨ 'ਤੇ ਵੀ ਸਹਿਮਤੀ ਬਣੀ ਹੈ। ਇਸ ਕਾਰਜ ਲਈ ਐਡਵੋਕੇਟ ਸ. ਬ੍ਰਿਜਿੰਦਰ ਸਿੰਘ ਲੂੰਬਾ ਨੂੰ ਆਖਿਆ ਗਿਆ ਹੈ।

imageimage


ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਇਸ ਦਾ ਪ੍ਰਬੰਧ ਸਿੱਖ ਕੌਮ ਖੁਦ ਕਰੇ, ਪ੍ਰੰਤੂ ਅਜੇ ਤਕ ਮਸਲਾ ਕਿਸੇ ਪਾਸੇ ਨਹੀਂ ਲੱਗ ਰਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਦਾ ਪ੍ਰਬੰਧ ਪ੍ਰਾਪਤ ਕਰਨ ਲਈ ਕਾਰਵਾਈ ਜਾਰੀ ਰੱਖੇਗੀ। ਵੀਡੀਉ ਕਾਨਫ਼ਰੰਸ ਰਾਹੀਂ ਇਕੱਤਰਤਾ ਵਿਚ ਸੁਰਜੀਤ ਸਿੰਘ ਭਿੱਟੇਵਡ, ਜਗਦੀਪ ਸਿੰਘ ਉੜੀਸਾ, ਮਹਿੰਦਰ ਸਿੰਘ ਉੜੀਸਾ, ਜਗਜੀਤ ਸਿੰਘ ਉੜੀਸਾ, ਬ੍ਰਿਜਿੰਦਰ ਸਿੰਘ ਲੂੰਬਾ ਐਡਵੋਕੇਟ ਚੰਡੀਗੜ੍ਹ, ਰਜਿੰਦਰ ਸਿੰਘ ਨਵੀਂ ਦਿੱਲੀ, ਬਲਦੇਵ ਸਿੰਘ ਉੜੀਸਾ, ਅਜਮੇਰ ਸਿੰਘ ਰੰਧਾਵਾ ਸ਼ਾਮਲ ਹੋਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement