ਦਿੱਲੀ ਮੁੰਡਕਾ ਅੱਗ ਕਾਂਡ : ਇਮਾਰਤ ਦਾ ਮਾਲਕ ਮਨੀਸ਼ ਗਿ੍ਰਫ਼ਤਾਰ
Published : May 16, 2022, 12:25 am IST
Updated : May 16, 2022, 12:25 am IST
SHARE ARTICLE
image
image

ਦਿੱਲੀ ਮੁੰਡਕਾ ਅੱਗ ਕਾਂਡ : ਇਮਾਰਤ ਦਾ ਮਾਲਕ ਮਨੀਸ਼ ਗਿ੍ਰਫ਼ਤਾਰ

ਨਵੀਂ ਦਿੱਲੀ, 15 ਮਈ : ਦਿੱਲੀ ਦੇ ਮੁੰਡਕਾ ਅੱਗਕਾਂਡ ’ਚ ਪੁਲਿਸ ਨੇ ਇਮਾਰਤ ਦੇ ਮਾਲਕ ਮਨੀਸ਼ ਲਾਕੜਾ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਦਸ ਦੇਈਏ ਕਿ ਅੱਗ ਲਗਣ ਦੌਰਾਨ ਮਨੀਸ਼ ਇਮਾਰਤ ਦੀ ਉੱਪਰੀ ਮੰਜ਼ਿਲ ’ਤੇ ਸੀ ਅਤੇ ਕਰੇਨ ਦੀ ਮਦਦ ਨਾਲ ਹੇਠਾਂ ਆ ਗਿਆ ਸੀ। ਅੱਗ ਲਗਣ ਮਗਰੋਂ ਮਨੀਸ਼ ਫਰਾਰ ਹੋ ਗਿਆ ਸੀ। ਉਸ ਨੂੰ ਫੜਨ ਲਈ ਪੁਲਿਸ ਛਾਪੇਮਾਰੀ ਕਰ ਰਹੀ ਸੀ ਅਤੇ ਐਤਵਾਰ ਸਵੇਰੇ ਪੁਲਿਸ ਨੇ ਮਨੀਸ਼ ਨੂੰ ਗਿ੍ਰਫ਼ਤਾਰ ਕਰ ਲਿਆ।
ਪੁਲਿਸ ਮੁਤਾਬਕ ਸ਼ੁਕਰਵਾਰ ਨੂੰ 4 ਮੰਜ਼ਿਲ ਵਪਾਰਕ ਇਮਾਰਤ ਨੂੰ ਅੱਗ ਲੱਗੀ ਸੀ। ਇਸ ਘਟਨਾ ’ਚ 21 ਔਰਤਾਂ ਸਮੇਤ 27 ਲੋਕਾਂ ਦੀ ਮੌਤ ਹੋ ਗਈ। ਪੁਲਿਸ ਡਿਪਟੀ ਕਮਿਸ਼ਨ ਸਮੀਰ ਸ਼ਰਮਾ ਨੇ ਕਿਹਾ ਕਿ ਅਸੀਂ ਦਿੱਲੀ ਅਤੇ ਹਰਿਆਣਾ ’ਚ ਛਾਪੇਮਾਰੀ ਕਰਨ ਤੋਂ ਬਾਅਦ ਇਮਾਰਤ ਦੇ ਫਰਾਰ ਮਾਲਕ ਮਨੀਸ਼ ਲਾਕੜਾ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਉਨ੍ਹਾਂ ਦਸਿਆ ਕਿ ਮਨੀਸ਼ ਮੁੰਡਕਾ ਪਿੰਡ ਦਾ ਰਹਿਣ ਵਾਲਾ ਹੈ। ਇਸ ਘਟਨਾ ’ਚ 19 ਲੋਕ ਅਜੇ ਵੀ ਲਾਪਤਾ ਹਨ ਅਤੇ ਉਨ੍ਹਾਂ ਦੇ ਜਿਊਂਦੇ ਬਚਣ ਦੀ ਉਮੀਦ ਬਹੁਤ ਘੱਟ ਹੈ।
ਦਸ ਦੇਈਏ ਕਿ ਰਾਸਟਰੀ ਰਾਜਧਾਨੀ ਦੇ ਪਛਮੀ ਖੇਤਰ ’ਚ ਮੁੰਡਕਾ ਮੈਟਰੋ ਸਟੇਸ਼ਨ ਨੇੜੇ ਸਥਿਤ 4 ਮੰਜ਼ਿਲਾ ਵਪਾਰਕ ਇਮਾਰਤ ’ਚ ਸ਼ੁਕਰਵਾਰ ਸ਼ਾਮ ਨੂੰ ਅੱਗ ਲਗਣ ਕਾਰਨ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ। ਇਮਾਰਤ ’ਚੋਂ 60-70 ਲੋਕਾਂ ਨੂੰ ਬਚਾਇਆ ਗਿਆ ਹੈ।     (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement