Patiala 'ਚ ਹੋਈ ਬੇਅਦਬੀ, ਸੂਏ 'ਚੋਂ ਮਿਲੇ ਗੁਟਕਾ ਸਾਹਿਬ ਦੇ ਪੱਤਰੇ ਤੇ ਕਕਾਰ
Published : May 16, 2022, 9:16 pm IST
Updated : May 16, 2022, 9:16 pm IST
SHARE ARTICLE
patiala beadbi
patiala beadbi

ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਮਾਮਲੇ ਦੀ ਜਾਂਚ

 

 

ਪਟਿਆਲਾ:  ਪੰਜਾਬ ਵਿਚ ਬੇਅਦਬੀ ਦੀਆਂ ਘਟਵਾਨਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅਜਿਹਾ 'ਚ ਪਟਿਆਲਾ ਤੋਂ ਇਕ ਹੋਰ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਗੁਟਕਾ ਸਾਹਿਬ ਤੇ ਕਕਾਰਾਂ ਦੀ ਬੇਅਦਬੀ ਕੀਤੀ ਗਈ ਹੈ। ਪਿੰਡ ਕਰਹਾਲੀ ਵਿਚ ਗੁਰਦੁਆਰਾ ਛੇਵੀਂ ਪਾਤਸ਼ਾਹੀ ਦੇ ਨੇੜੇ ਹੀ ਖੇਤਾਂ ਨੂੰ ਜਾਂਦੇ ਸੂਏ ਦੀ ਪੁਲੀ ਹੇਠਾਂ ਗੁਟਕਾ ਸਾਹਿਬ, ਸਿਰੀ ਸਾਹਿਬ ਤੇ ਕੜ੍ਹੇ ਮਿਲੇ ਹਨ।

 

PHOTOPHOTO

ਇਸ ਦਾ ਪਤਾ ਲੱਗਦਿਆਂ ਹੀ ਐੱਸਐੱਸਪੀ ਪਟਿਆਲਾ, ਸਥਾਨਕ ਪ੍ਰਸ਼ਾਸਨਕ ਅਧਿਕਾਰੀਆਂ ਨਾਲ ਸੰਗਤ ਵੀ ਪਹੁੰਚੀ। ਸਿੱਖ ਸੰਗਤ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐੱਸਐੱਸਪੀ ਖ਼ੁਦ ਮੌਕੇ ‘ਤੇ ਪਹੁੰਚੇ। ਸਿੱਖਾਂ ਵਿਚ ਇਸ ਘਟਨਾ ਨੂੰ ਲੈ ਕੇ ਕਾਫੀ ਰੋਸ ਪਾਇਆ ਜਾ ਰਿਹਾ ਹੈ। 

PHOTOPHOTO

 

ਸਿੱਖ ਸੰਗਤ ਦਾ ਕਹਿਣਾ ਹੈ ਕਿ ਕਿਸੇ ਨੇ ਨਵਾਂ ਵਿਵਾਦ ਖੜ੍ਹਾ ਕਰਨ ਦੀ ਸ਼ਰਾਰਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਨੇ ਵੀ ਇਹ ਕੀਤਾ ਹੈ ਉਹ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਹ ਸਿੱਖ ਸੰਗਤ ਨੂੰ ਭੜਕਾਉਣ ਲਈ ਅਜਿਹਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਵੀ ਸ਼ਿਕਾਇਤ ਦੇ ਦਿੱਤੀ ਹੈ ਤੇ ਉਹ ਆਪਣੇ ਪੱਧਰ ‘ਤੇ ਇਸ ਦੀ ਜਾਂਚ ਕਰ ਰਹੇ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement