ਪੰਜਾਬ 'ਚ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ, ਕੁਝ ਇਲਾਕਿਆ ਵਿਚ ਹੋ ਸਕਦੀ ਹੈ ਬਾਰਿਸ਼
Published : May 16, 2022, 11:51 am IST
Updated : May 16, 2022, 11:51 am IST
SHARE ARTICLE
Punjab is likely to get some relief from the heat
Punjab is likely to get some relief from the heat

ਐਤਵਾਰ ਨੂੰ ਮੁਕਤਸਰ ਸਭ ਤੋਂ ਗਰਮ ਰਿਹਾ ਜਿੱਥੇ ਵੱਧ ਤੋਂ ਵੱਧ ਤਾਪਮਾਨ 47.4 ਡਿਗਰੀ ਸੈਲਸੀਅਸ ਰਿਹਾ।

 

ਚੰਡੀਗੜ੍ਹ: ਮਈ ਮਹੀਨੇ ਦੀ ਸ਼ੁਰੂਆਤ ਤੋਂ ਹੀ ਪੰਜਾਬ ਵਿਚ ਗਰਮੀ ਆਪਣਾ ਪੂਰਾ ਜ਼ੋਰ ਦਿਖਾ ਰਹੀ ਹੈ। ਐਤਵਾਰ ਨੂੰ ਗਰਮੀ ਨੇ ਪਿਛਲੇ 8 ਸਾਲਾਂ ਦਾ ਰਿਕਾਰਡ ਤੋੜ ਦਿੱਤਾ। ਮੌਸਮ ਵਿਭਾਗ ਮੁਤਾਬਕ ਸੋਮਵਾਰ-ਮੰਗਲਵਾਰ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਪੰਜਾਬ ਦੇ ਕੁਝ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ ਪਰ ਇਹ ਰਾਹਤ ਅਸਥਾਈ ਹੈ। ਇਸ ਮਹੀਨੇ ਸਾਰੇ ਰਿਕਾਰਡ ਟੁੱਟਣ ਦੀ ਸੰਭਾਵਨਾ ਹੈ।

Heat WaveHeat Wave

ਮੌਸਮ ਵਿਭਾਗ ਵੱਲੋਂ ਐਤਵਾਰ ਸ਼ਾਮ ਨੂੰ ਦਰਜ ਕੀਤੇ ਗਏ ਤਾਪਮਾਨ ਮੁਤਾਬਕ ਗਰਮੀ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦਾ ਪਿਛਲੇ 8 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਐਤਵਾਰ ਨੂੰ ਮੁਕਤਸਰ ਸਭ ਤੋਂ ਗਰਮ ਰਿਹਾ ਜਿੱਥੇ ਵੱਧ ਤੋਂ ਵੱਧ ਤਾਪਮਾਨ 47.4 ਡਿਗਰੀ ਸੈਲਸੀਅਸ ਰਿਹਾ। ਸੋਮਵਾਰ ਨੂੰ ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ 46.2 ਡਿਗਰੀ, ਅੰਮ੍ਰਿਤਸਰ ਦਾ 46.1 ਡਿਗਰੀ ਅਤੇ ਲੁਧਿਆਣਾ ਦਾ 45.5 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 8 ਡਿਗਰੀ ਵੱਧ ਸੀ।

Punjab Weather Punjab Weather

ਸੂਬੇ ਦੇ ਹੋਰ ਸ਼ਹਿਰਾਂ ਵਿਚ ਵੀ ਇਹੀ ਸਥਿਤੀ ਹੈ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 2013 ਵਿਚ 48 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਜੋ ਕਿ ਮਈ ਮਹੀਨੇ ਵਿਚ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ 30 ਮਈ ਤੱਕ ਤਾਪਮਾਨ ਵਧੇਗਾ ਤਾਂ ਇਸ ਸਾਲ ਪਿਛਲੇ ਸਾਰੇ ਰਿਕਾਰਡ ਟੁੱਟ ਸਕਦੇ ਹਨ। ਪੰਜਾਬ 'ਚ ਸੋਮਵਾਰ ਅਤੇ ਮੰਗਲਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ਪੈ ਸਕਦਾ ਹੈ, ਜਿਸ ਤੋਂ ਬਾਅਦ ਕੁਝ ਦਿਨਾਂ ਲਈ ਗਰਮੀ ਤੋਂ ਰਾਹਤ ਮਿਲੇਗੀ ਪਰ ਇਹ ਅਸਥਾਈ ਹੋਵੇਗੀ। ਇਸ ਤੋਂ ਬਾਅਦ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਜਾਵੇਗਾ।

Heat WaveHeat Wave

ਮੌਸਮ ਵਿਭਾਗ ਮੁਤਾਬਕ ਸੋਮਵਾਰ-ਮੰਗਲਵਾਰ ਦੇ ਮੌਸਮ ਤੋਂ ਬਾਅਦ ਲੂ ਮੁੜ ਜ਼ੋਰ ਫੜੇਗੀ। ਲੂਹ ਦੇ ਨਾਲ-ਨਾਲ ਤੇਜ਼ ਧੁੱਪ ਤਾਪਮਾਨ ਨੂੰ ਵਧਾਏਗੀ। ਅਜਿਹੇ 'ਚ ਮੌਸਮ ਵਿਭਾਗ ਨੇ ਦੁਪਹਿਰ ਸਮੇਂ ਬਾਹਰ ਜਾਣ ਤੋਂ ਬਚਣ ਦੀ ਸਲਾਹ ਵੀ ਦਿੱਤੀ ਹੈ। ਪੰਜਾਬ ਵਿੱਚ ਐਤਵਾਰ ਨੂੰ ਵੀ ਮੌਸਮ ਤੇਵਰ ਦੇ ਤਿੱਖੇ ਰਹੇ। ਮਈ ਮਹੀਨੇ ਵਿੱਚ ਮੁਕਤਸਰ ਤੋਂ ਇਲਾਵਾ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਨੇ 52 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਮਈ ਦੇ ਪਹਿਲੇ 15 ਦਿਨਾਂ ਵਿੱਚ ਪਹਿਲੀ ਵਾਰ ਪਾਰਾ 44 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਪੰਜ ਤੋਂ ਸੱਤ ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਬਠਿੰਡਾ ਵਿੱਚ 46.8, ਅੰਮ੍ਰਿਤਸਰ ਵਿੱਚ 46.1, ਫ਼ਿਰੋਜ਼ਪੁਰ ਵਿੱਚ 46.9, ਹੁਸ਼ਿਆਰਪੁਰ ਵਿੱਚ 46.1, ਬਰਨਾਲਾ ਵਿੱਚ 46.4 ਅਤੇ ਲੁਧਿਆਣਾ ਵਿੱਚ 45.5 ਦਰਜ ਕੀਤਾ ਗਿਆ।

Heat WaveHeat Wave

ਮੌਸਮ ਵਿਭਾਗ ਦੇ ਰਿਕਾਰਡ ਅਨੁਸਾਰ ਸਾਲ 2000 ਵਿਚ ਪੰਜਾਬ ਵਿਚ 14 ਮਈ ਨੂੰ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ 2004 ਵਿਚ 14 ਮਈ ਨੂੰ 44.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਅਨੁਸਾਰ ਸਾਲ 2002 ਤੋਂ 2021 ਦੌਰਾਨ ਵੱਧ ਤੋਂ ਵੱਧ ਤਾਪਮਾਨ 31 ਮਈ 2012 ਨੂੰ 44.8 ਡਿਗਰੀ ਸੈਲਸੀਅਸ ਤੇ 2013 ਵਿਚ 24 ਮਈ ਨੂੰ 44.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement