ਹਰਭਜਨ ਸਿੰਘ ਈ.ਟੀ.ਓ. ਨੇ ਦਿਤਾ ਭਰੋਸਾ, "ਨਵੇਂ ਟੈਰਿਫ਼ ਨਾਲ ਮੁਫ਼ਤ 600 ਯੂਨਿਟ ਬਿਜਲੀ ਸਕੀਮ ‘ਤੇ ਕੋਈ ਅਸਰ ਨਹੀਂ ਪਵੇਗਾ"
Published : May 16, 2023, 2:26 pm IST
Updated : May 16, 2023, 2:26 pm IST
SHARE ARTICLE
Harbhajan Singh ETO
Harbhajan Singh ETO

ਕਿਹਾ, ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਚੁੱਕੇਗੀ

 

ਚੰਡੀਗੜ੍ਹ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਭਰੋਸਾ ਦਿਤਾ ਹੈ ਕਿ ਬਿਜਲੀ ਦੀਆਂ ਨਵੀਆਂ ਦਰਾਂ ਦਾ ਸੂਬੇ ਦੇ ਆਮ ਲੋਕਾਂ ‘ਤੇ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਵਲੋਂ ਸਹਿਣ ਕੀਤਾ ਜਾਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਕਈ ਸੂਬਿਆਂ ਵਿਚ ਬਿਜਲੀ ਦੀਆਂ ਦਰਾਂ ਬਹੁਤ ਜ਼ਿਆਦਾ ਹਨ, ਜਦਕਿ ਪੰਜਾਬ ਵਿਚ ਬਿਜਲੀ ਦਰਾਂ ਬਾਕੀ ਸੂਬਿਆਂ ਨਾਲੋਂ ਘੱਟ ਹਨ।

ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਰਾਹਤ ਦੀ ਖ਼ਬਰ! ਪੰਜਾਬ 'ਚ ਅਗਲੇ ਦੋ ਦਿਨ ਤਕ ਮੀਂਹ ਪੈਣ ਦੀ ਸੰਭਾਵਨਾ

ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ ਇਕ ਸਾਲ ਦੌਰਾਨ ਬਿਜਲੀ ਦਰਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਈ ਵਾਰ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਕੋਲੇ ਦੀ ਦਰਾਮਦ ਕਰਨੀ ਪੈਂਦੀ ਹੈ। ਇਸੇ ਤਰ੍ਹਾਂ ਨਵੇਂ ਟਰਾਂਸਫਾਰਮਰ ਲਗਾਉਣ ਦੇ ਖਰਚੇ ਵਧ ਰਹੇ ਹਨ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਕਿਸਾਨਾਂ ਨੂੰ ਮੁਫ਼ਤ ਬਿਜਲੀ, ਉਦਯੋਗ ਲਈ ਸਬਸਿਡੀ ਵਾਲੀ ਬਿਜਲੀ ਅਤੇ ਘਰੇਲੂ ਖਪਤਕਾਰਾਂ ਲਈ 600 ਯੂਨਿਟ ਮੁਫ਼ਤ ਬਿਜਲੀ ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਬਿਜਲੀ ਸਬਸਿਡੀ ਜਾਰੀ ਰਹੇਗੀ ਅਤੇ ਕੋਈ ਸਕੀਮ ਬੰਦ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ: 9 ਸਾਲ ਪਹਿਲਾਂ ਮੰਦਿਰ 'ਚੋਂ ਚੋਰੀ ਕੀਤੇ ਗਹਿਣੇ ਚੋਰ ਨੇ ਕੀਤੇ ਵਾਪਸ, ਬੋਲਿਆ- 9 ਸਾਲਾਂ ਵਿਚ ਮੈਂ ਬਹੁਤ ਦੁੱਖ ਝੱਲਿਆ

ਵਿਰੋਧੀ ਪਾਰਟੀਆਂ ‘ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਾਲ ‘ਚ ਕਈ ਵਾਰ ਬਿਜਲੀ ਦਰਾਂ ‘ਚ ਵਾਧਾ ਕਰਦੀਆਂ ਸਨ, ਜਦਕਿ ਸਾਡੀ ਸਰਕਾਰ ਨੇ ਇਕ ਸਾਲ ਬਾਅਦ ਬਿਜਲੀ ਦਰਾਂ ‘ਚ ਮਾਮੂਲੀ ਵਾਧਾ ਕੀਤਾ ਹੈ, ਜਿਸ ਨਾਲ ਮੁਫ਼ਤ ਬਿਜਲੀ ਯੋਜਨਾ ‘ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਸਗੋਂ ਸਾਡੀ ਸਰਕਾਰ ਲਗਾਤਾਰ ਮੁਲਾਜ਼ਮਾਂ ਦੀ ਭਰਤੀ ਕਰਕੇ ਅਤੇ ਨਵੇਂ ਮੁਲਾਜ਼ਮਾਂ ਨੂੰ ਤਨਖਾਹ ਸਕੇਲ ਦੇ ਕੇ ਬਿਜਲੀ ਵਿਭਾਗ ਨੂੰ ਮਜ਼ਬੂਤ ਕਰਨ ਦਾ ਕੰਮ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement