Punjab News : ਹਰਜੋਤ ਸਿੰਘ ਬੈਂਸ ਵੱਲੋਂ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ 

By : BALJINDERK

Published : May 16, 2025, 8:59 pm IST
Updated : May 16, 2025, 8:59 pm IST
SHARE ARTICLE
 Harjot Singh Bains
Harjot Singh Bains

Punjab News : ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 95.47% ਰਹੀ, ਕੁੜੀਆਂ ਨੇ ਮੋਹਰੀ ਸਥਾਨ ਮੱਲੇ

Punjab News in Punjabi : ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।  ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸਿਖ਼ਰਲੇ ਸਥਾਨ ਹਾਸਲੇ ਕਰਨ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ) ਦੀ ਅਕਸ਼ਨੂਰ ਕੌਰ ਨੇ 650/650 ਅੰਕਾਂ ਨਾਲ ਸੂਬੇ  ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਛੱਤਿਆਣਾ (ਸ੍ਰੀ ਮੁਕਤਸਰ ਸਾਹਿਬ) ਦੀ ਰਤਿੰਦਰਦੀਪ ਕੌਰ ਅਤੇ ਰਾਮ ਸਰੂਪ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਚੌਂਦਾ (ਮਲੇਰਕੋਟਲਾ) ਦੀ ਅਰਸ਼ਦੀਪ ਕੌਰ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕੁੜੀਆਂ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਖੁਸ਼ੀ ਅਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਉਨ੍ਹਾਂ ਦੇ ਪੜ੍ਹਾਈ ਪ੍ਰਤੀ ਸਮਰਪਣ ਅਤੇ ਵਚਨਬੱਧਤਾ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਨੇ ਆਪਣੇ ਸਾਥੀ ਵਿਦਿਆਰਥੀਆਂ ਲਈ ਸ਼ਾਨਦਾਰ ਮਿਸਾਲ ਕਾਇਮ ਕੀਤੀ ਹੈ। ਜ਼ਿਕਰਯੋਗ ਹੈ ਕਿ ਕੁੜੀਆਂ ਨੇ ਦਸਵੀਂ ਦੇ ਨਤੀਜਿਆਂ ਵਿੱਚ ਕੁੱਲ 96.85% ਦੀ ਪਾਸ ਪ੍ਰਤੀਸ਼ਤਤਾ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੜਕਿਆਂ (94.50%) ਨੂੰ ਪਛਾੜ ਦਿੱਤਾ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਕੁੱਲ 2,77,746 ਵਿਦਿਆਰਥੀਆਂ ਨੇ ਦਸਵੀਂ ਜਮਾਤ ਦੀ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 2,65,548 ਵਿਦਿਆਰਥੀ ਪਾਸ ਹੋਏ (95.61%) ਹਨ। ਸਰਕਾਰੀ ਸਕੂਲਾਂ ਵਿੱਚ 95.47% ਪਾਸ ਪ੍ਰਤੀਸ਼ਤਤਾ ਨਾਲ 1,76,605 ਵਿਦਿਆਰਥੀ ਪ੍ਰੀਖਿਆ ਵਿੱਚ ਸਫ਼ਲ ਰਹੇ।

ਸਿੱਖਿਆ ਮੰਤਰੀ ਨੇ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਵਿਦਿਆਰਥੀਆਂ ਦੇ ਸਮਰਪਣ, ਜਨੂੰਨ ਅਤੇ ਸਖ਼ਤ ਮਿਹਨਤ ਨੂੰ ਦਿੱਤਾ ਅਤੇ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਵੱਲੋਂ ਦਿੱਤੇ ਗਏ ਸਮਰਥਨ ਦੀ ਸ਼ਲਾਘਾ ਵੀ ਕੀਤੀ।

 (For more news apart from  Harjot Singh Bains congratulates students their excellent results in Class X News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement