PSEB Class 10th Board Result 2025 : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨਿਆ ਜਾਵੇਗਾ 10ਵੀਂ ਸ਼੍ਰੇਣੀ ਦਾ ਨਤੀਜਾ
Published : May 16, 2025, 11:17 am IST
Updated : May 16, 2025, 11:17 am IST
SHARE ARTICLE
PSEB Class 10th Board Result 2025 :
PSEB Class 10th Board Result 2025 :

ਪੰਜਾਬ ਬੋਰਡ ਦੇ 10ਵੀਂ ਦੇ ਨਤੀਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਰੀ ਕੀਤੇ ਜਾਣਗੇ

PSEB Class 10th Board Result 2025 : ਪੰਜਾਬ ਬੋਰਡ ਦੇ 10ਵੀਂ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਜਲਦੀ ਹੀ ਖ਼ਤਮ ਹੋਣ ਵਾਲਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵਲੋਂ ਅੱਜ 10ਵੀਂ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਜਾਣਗੇ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼੍ਰੇਣੀ ਦੀ ਮਾਰਚ 2025 ਦੀ ਸਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਯਾਨੀ 17 ਮਈ ਨੂੰ ਬਾਅਦ ਦੁਪਹਿਰ 2.30 ਵਜੇ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿਖੇ ਐਲਾਨਿਆ ਜਾਵੇਗਾ।
ਇਸ ਸਾਲ ਬੋਰਡ ਨੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਮਾਰਚ ਤੋਂ 4 ਅਪ੍ਰੈਲ ਤੱਕ (PSEB Class 10th and Board Result 2025) ਕਰਵਾਈਆਂ ਸਨ।

ਨਤੀਜੇ ਕਿੱਥੇ ਜਾਰੀ ਕੀਤੇ ਜਾਣਗੇ?
ਪੰਜਾਬ ਬੋਰਡ ਦੇ 10ਵੀਂ ਦੇ ਨਤੀਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਰੀ ਕੀਤੇ ਜਾਣਗੇ ਅਤੇ ਵਿਦਿਆਰਥੀ ਇੱਥੋਂ ਆਪਣੀਆਂ ਮਾਰਕਸ਼ੀਟਾਂ ਵੀ ਡਾਊਨਲੋਡ ਕਰ ਸਕਦੇ ਹਨ। ਹਾਲਾਂਕਿ, ਵਿਦਿਆਰਥੀਆਂ ਨੂੰ ਅਸਲ ਮਾਰਕ ਸ਼ੀਟ ਲਈ ਆਪਣੇ ਸਕੂਲ ਜਾਣਾ ਪਵੇਗਾ।

ਤੁਸੀਂ ਨਤੀਜੇ ਕਿਵੇਂ ਦੇਖ ਸਕਦੇ ਹੋ?
ਸਭ ਤੋਂ ਪਹਿਲਾਂ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਓ।
ਇਸ ਤੋਂ ਬਾਅਦ ਹੋਮਪੇਜ 'ਤੇ 'ਨਤੀਜਾ' ਭਾਗ 'ਤੇ ਕਲਿੱਕ ਕਰੋ।
ਇਸ ਤੋਂ ਬਾਅਦ 10ਵੀਂ ਜਮਾਤ ਦੇ ਨਤੀਜੇ ਦਾ ਲਿੰਕ ਚੁਣੋ
ਹੁਣ ਆਪਣਾ ਰੋਲ ਨੰਬਰ, ਜਨਮ ਮਿਤੀ ਅਤੇ ਹੋਰ ਲੋੜੀਂਦੀ ਜਾਣਕਾਰੀ ਦਰਜ ਕਰੋ।
ਸਬਮਿਟ ਬਟਨ 'ਤੇ ਕਲਿੱਕ ਕਰੋ ਅਤੇ ਤੁਹਾਡਾ ਨਤੀਜਾ ਸਕ੍ਰੀਨ 'ਤੇ ਦਿਖਾਈ ਦੇਵੇਗਾ।

(For more news apart from 'PSEB Class 10th Board Result 2025' , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement