ਸੋਸ਼ਲ ਮੀਡੀਆ 'ਤੇ ਸਿਪਾਹੀਆਂ ਦੀ ਭਰਤੀ ਸਬੰਧੀ ਕੋਈ ਇਸ਼ਤਿਹਾਰ ਨਹੀਂ ਦਿਤਾ ਗਿਆ : ਪੰਜਾਬ ਪੁਲਿਸ
Published : Jun 16, 2020, 10:03 am IST
Updated : Jun 16, 2020, 10:03 am IST
SHARE ARTICLE
Punjab Police
Punjab Police

ਪੁਲਿਸ ਵਿਚ ਨੌਕਰੀਆਂ ਸਬੰਧੀ ਸੋਸ਼ਲ ਮੀਡੀਆ ਉਤੇ ਪਾਏ ਜਾ ਰਹੇ ਦਸਤਾਵੇਜ਼ਾਂ ਨੂੰ ਜਾਅਲੀ ਕਰਾਰ

ਚੰਡੀਗੜ੍ਹ, 15 ਜੂਨ (ਸਪੋਕਸਮੈਨ ਸਮਾਚਾਰ ਸੇਵਾ): ਪੁਲਿਸ ਵਿਚ ਨੌਕਰੀਆਂ ਸਬੰਧੀ ਸੋਸ਼ਲ ਮੀਡੀਆ ਉਤੇ ਪਾਏ ਜਾ ਰਹੇ ਦਸਤਾਵੇਜ਼ਾਂ ਨੂੰ ਜਾਅਲੀ ਕਰਾਰ ਦਿੰਦਿਆਂ ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਕਿ ਸਿਪਾਹੀਆਂ ਦੀਆਂ ਅਸਾਮੀਆਂ ਭਰਨ ਲਈ ਆਨਲਾਈਨ ਅਰਜ਼ੀਆਂ ਸਬੰਧੀ ਕੋਈ ਇਸ਼ਤਿਹਾਰ ਜਾਰੀ ਨਹੀਂ ਕੀਤਾ।
ਬੁਲਾਰੇ ਨੇ ਦਸਿਆ ਕਿ ਪੁਲਿਸ ਵਿਭਾਗ ਨੇ ਆਮ ਜਨਤਾ ਨੂੰ “ਪੁਰਸ਼ ਅਤੇ ਔਰਤ ਸਿਪਾਹੀ ਭਰਤੀ-2020 (ਜ਼ਿਲ੍ਹਾ ਪੁਲਿਸ ਕੇਡਰ ਅਤੇ ਆਰਮਡ ਪੁਲਿਸ ਕੇਡਰ)  ਨਾਂ ਹੇਠ ਛਪੇ ਇਸ਼ਤਿਹਾਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰਨ ਲਈ ਕਿਹਾ ਹੈ। ਉਨ੍ਹਾਂ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਇਸ ਪੋਸਟ ਨੂੰ ਜਾਅਲੀ ਦਸਤਾਵੇਜ਼ ਦਸਿਆ ਹੈ।

File PhotoFile Photo

ਬੁਲਾਰੇ ਨੇ ਕਿਹਾ ਕਿ ਇਸ ਇਸ਼ਤਿਹਾਰ ਵਿਚ ਕੋਈ ਸੱਚਾਈ ਨਹੀਂ ਹੈ, ਦਸਤਾਵੇਜ਼ ਦੇ ਇਕ ਪ੍ਰਮਾਣ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਪੁਲਿਸ ਦੇ ਪੁਰਾਣੇ ਇਸ਼ਤਿਹਾਰਾਂ ਵਿਚੋਂ ਇਕੱਤਰ ਕੀਤੀ ਸਮੱਗਰੀ ਲੋਕਾਂ ਨੂੰ ਗੁੰਮਰਾਹ ਕਰਨ ਲਈ ਵਰਤੀ ਗਈ ਹੈ। ਇਸ ਤੋਂ ਇਲਾਵਾ, ਇਸ ਅਖੌਤੀ ਇਸ਼ਤਿਹਾਰ ਉਤੇ ਸੁਰੇਸ਼ ਅਰੋੜਾ, ਆਈਪੀਐਸ, ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ, ਦੇ ਦਸਤਖਤ ਕੀਤੇ ਗਏ ਹਨ ਜਦੋਂ ਕਿ ਸੁਰੇਸ਼ ਅਰੋੜਾ 7 ਫ਼ਰਵਰੀ, 2019 ਨੂੰ ਸੇਵਾ ਮੁਕਤ ਹੋ ਗਏ ਸਨ ਅਤੇ ਹੁਣ ਉਹ ਪੰਜਾਬ ਪੁਲਿਸ  ਦੀ ਅਗਵਾਈ ਨਹੀਂ ਕਰ ਰਹੇ।

ਸੂਬੇ ਦੇ ਸਾਈਬਰ ਕ੍ਰਾਈਮ ਸੈੱਲ ਵਿਖੇ ਸੂਚਨਾ ਤਕਨਾਲੋਜੀ ਕਾਨੂੰਨ, 2000 ਦੀ ਧਾਰਾ 66-ਸੀ, 66-ਡੀ ਤਹਿਤ ਧੋਖਾਧੜੀ, ਜਾਅਲਸਾਜ਼ੀ ਦੇ ਦੋਸ਼ਾਂ ਤਹਿਤ ਤਾਜੀਰਾਤੇ ਹਿੰਦ ਦੀ ਧਾਰਾ 420/465/468/471/120-ਬੀ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ । ਬੁਲਾਰੇ ਨੇ ਦਸਿਆ ਕਿ ਧੋਖਾਧੜੀ, ਝੂਠੇ ਦਸਤਾਵੇਜ਼ਾਂ ਨੂੰ ਸੱਚ ਵਜੋਂ ਵਰਤਣ, ਪਛਾਣ ਦੀ ਚੋਰੀ ਅਤੇ ਕੰਪਿਊਟਰ ਸਰੋਤਾਂ ਦੀ ਵਰਤੋਂ ਕਰ ਕੇ ਜਿਸ ਵਿਅਕਤੀ ਵਲੋਂ ਧੋਖਾਧੜੀ ਕੀਤੀ ਗਈ ਹੈ ਉਸ ਸਬੰਧੀ ਦੋਸ਼ੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement