ਪਾਕਿ ਸਰਕਾਰ ਨੂੰ ਸਿੱਖ ਗੁਰਧਾਮ ਮੁਰੰਮਤ ਕਰਨ ਵਿਚ ਕੋਈ ਮੁਸ਼ਕਲ ਹੈ ਤਾਂ ਸ਼੍ਰੋਮਣੀ ਕਮੇਟੀ ਨੂੰ ਦੇਵੇ
Published : Jun 16, 2021, 1:28 am IST
Updated : Jun 16, 2021, 1:28 am IST
SHARE ARTICLE
image
image

ਪਾਕਿ ਸਰਕਾਰ ਨੂੰ ਸਿੱਖ ਗੁਰਧਾਮ ਮੁਰੰਮਤ ਕਰਨ ਵਿਚ ਕੋਈ ਮੁਸ਼ਕਲ ਹੈ ਤਾਂ ਸ਼੍ਰੋਮਣੀ ਕਮੇਟੀ ਨੂੰ ਦੇਵੇ ਸੇਵਾ: ਬੀਬੀ ਜਗੀਰ ਕੌਰ

ਅੰਮ੍ਰਿਤਸਰ, 15 ਜੂਨ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਰਕਾਰ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਜ਼ਿਲ੍ਹਾ ਸਿਆਲਕੋਟ ਦੀ ਤਹਿਸੀਲ ਡਸਕਾ ਦੇ ਪਿੰਡ ਚੱਕ ਫ਼ਤਿਹ ਭਿੰਡਰ ’ਚ ਮੌਜੂਦ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ’ਚ ਬਣੇ ਗੁਰਦਵਾਰਾ ਗੁਰੂ ਨਾਨਕਸਰ ਸਾਹਿਬ ਦੀ ਇਮਾਰਤ ਦੀ ਤੁਰਤ ਮੁਰੰਮਤ ਕਰਵਾ ਕੇ ਇਸ ਦੇ ਰੱਖ-ਰਖਾਅ ਵਲ ਵਿਸ਼ੇਸ਼ ਧਿਆਨ ਦਿਤਾ ਜਾਵੇ। 
ਬੀਬੀ ਜਗੀਰ ਕੌਰ ਨੇ ਕਿਹਾ ਕਿ ਅਖ਼ਬਾਰੀ ਮਧਿਅਮ ਰਾਹੀਂ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਗੁਰਦੁਆਰਾ ਨਾਨਕਸਰ ਸਾਹਿਬ ਦੀ ਇਮਾਰਤ ਦੀਆਂ ਅੰਦਰ ਦੀਆਂ ਛੱਤਾਂ ਢਹਿ ਰਹੀਆਂ ਹਨ ਜਿਸ ਨੂੰ ਤੁਰਤ ਮੁਰੰਮਤ ਕਰਨ ਦੀ ਜ਼ਰੂਰਤ ਹੈ। ਧਾਰਮਕ ਅਸਥਾਨ ਕੌਮਾਂ ਲਈ ਜਿੰਦ-ਜਾਨ ਤੇ ਹੱਕ-ਸੱਚ ’ਤੇ ਚਲਣ ਲਈ ਮਾਰਗ ਦਰਸ਼ਨ ਹੁੰਦੇ ਹਨ। ਗੁਰੂ ਸਾਹਿਬਾਨ ਨਾਲ ਸਬੰਧਤ ਅਸਥਾਨਾਂ ਪ੍ਰਤੀ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸ ਲਈ ਇਨ੍ਹਾਂ ਇਮਾਰਤਾਂ ਦਾ ਖ਼ਾਸ ਧਿਆਨ ਰੱਖਣਾ ਜ਼ਰੂਰੀ ਹੈ। ਜੇਕਰ ਪਾਕਿਸਤਾਨ ਸਰਕਾਰ ਨੂੰ ਸਿੱਖ ਗੁਰਧਾਮ ਦੀ ਮੁਰੰਮਤ ਜਾਂ ਨਵ-ਉਸਾਰੀ ਕਰਨ ਵਿਚ ਕੋਈ ਮੁਸ਼ਕਲ ਹੈ ਤਾਂ ਇਸ ਗੁਰੂ ਘਰ ਦੀ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਸੌਂਪ ਦਿਤੀ ਜਾਵੇ। ਸ਼੍ਰੋਮਣੀ ਕਮੇਟੀ ਇਸ ਅਸਥਾਨ ਦੀ ਸੇਵਾ ਕਰਵਾਉਣ ਲਈ ਤਿਆਰ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement