ਫਿਰੋਜ਼ਪੁਰ 'ਚ ਵੱਡੀ ਵਾਰਦਾਤ, ਘਰ 'ਚ ਇਕੱਲੀ ਰਹਿ ਰਹੀ ਬਜ਼ੁਰਗ ਔਰਤ ਨੂੰ ਉਤਾਰਿਆ ਮੌਤ ਦੇ ਘਾਟ
Published : Jun 16, 2022, 3:00 pm IST
Updated : Jun 16, 2022, 3:18 pm IST
SHARE ARTICLE
Major incident in Ferozepur
Major incident in Ferozepur

ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ

 

  ਫਿਰੋਜ਼ਪੁਰ: ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੋ ਰਿਹਾ ਹੈ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ। ਕਿਸੇ ਨੂੰ ਵੀ ਕਾਨੂੰਨ ਦਾ ਖੌਫ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। 


deathdeath

ਕਤਲ, ਚੋਰੀ,  ਬਲਾਤਕਾਰ ਵਰਗੀਆਂ ਘਟਨਾਵਾਂ ਆਮ ਹੋ ਗਈਆਂ ਹਨ।  ਅਜਿਹਾ ਹੀ ਮਾਮਲਾ ਫਿਰੋਜ਼ਪੁਰ ਸ਼ਹਿਰ  ਤੋਂ ਸਾਹਮਣੇ ਆਇਆ ਹੈ। ਜਿਥੇ ਇਕ 70 ਸਾਲਾ ਬੀਬੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।  ਮ੍ਰਿਤਕ ਔਰਤ ਦੀ ਪਹਿਚਾਣ  ਵੀਨਾ( 70)  ਵਜੋਂ ਹੋਈ ਹੈ।  ਉਕਤ ਬਜ਼ੁਰਗ ਬੀਬੀ ਦੀ ਲਾਸ਼ ਉਸ ਦੇ ਬੈੱਡ ਵਿਚੋਂ ਮਿਲੀ ਹੈ। 

DeathDeath

 ਮਿਲੀ ਜਾਣਕਾਰੀ ਅਨੁਸਾਰ ਮਹਿਲਾ ਆਪਣੇ ਘਰ ’ਚ ਇਕੱਲੀ ਹੀ ਰਹਿੰਦੀ ਸੀ।  ਉਸ ਦਾ ਪੁੱਤ ਗੁੜਗਾਓਂ ਦਿੱਲੀ  ਨੌਕਰੀ ਕਰਦਾ ਹੈ। ਕਰੀਬ ਇਕ ਮਹੀਨੇ ਤੋਂ ਵੀਨਾ ਆਪਣੇ ਜੱਦੀ ਘਰ ’ਚ ਇਕੱਲੀ ਰਹਿ ਰਹੀ ਸੀ। ਘਰ ’ਚ ਤਿੰਨ ਕਿਰਾਏਦਾਰ ਵੀ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਕਿ ਇਸ ਘਰ ਵਿਚੋਂ ਬੇਹੱਦ ਬਦਬੂ ਆ ਰਹੀ ਹੈ ਅਤੇ ਜਦੋਂ ਪੁਲਿਸ ਨੇ ਘਰ ’ਚ ਜਾ ਕੇ ਵੇਖਿਆ ਤਾਂ ਇਸ ਬੀਬੀ ਦੀ ਲਾਸ਼ ਬੈੱਡ ’ਚ ਪਈ ਹੋਈ ਸੀ। ਲੋਕਾਂ ਮੁਤਾਬਕ ਸੋਮਵਾਰ ਤੋਂ ਇਸ ਘਰ ਨੂੰ ਤਾਲਾ ਲੱਗਾ ਹੋਇਆ ਹੈ। 

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਐੱਸ. ਪੀ. ਜੀ. ਐੱਸ. ਸੰਘਾ ਦੀ ਅਗਵਾਈ ’ਚ ਪੁਲਿਸ ਪਾਰਟੀ ਮੌਕੇ ’ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਫੋਰੈਂਸਿਕ ਟੀਮ ਵੱਲੋਂ ਜਾਂਚ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐੱਸ. ਪੀ. ਸੰਘਾ ਨੇ ਦੱਸਿਆ ਕਿ ਲਾਸ਼ ਦੀ ਹਾਲਤ ਬੇਹੱਦ ਖ਼ਰਾਬ ਹੋ ਚੁੱਕੀ ਹੈ ਅਤੇ ਇਹ ਮਾਮਲਾ ਕਤਲ ਦਾ ਵਿਖਾਈ ਦੇ ਰਿਹਾ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਬਹੁਤ ਸਾਰੀਆਂ ਚੀਜ਼ਾਂ ਸਾਹਮਣੇ ਆ ਸਕਣਗੀਆਂ।  
 

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement