ਫਰੀਦਕੋਟ ਦੇ MLA ਗੁਰਦਿੱਤ ਸਿੰਘ ਸੇਖੋਂ ਦੇ ਗੱਡੀਆਂ ਦੇ ਕਾਫਲੇ ਨਾਲ ਵੱਡਾ ਹਾਦਸਾ,ਮੋਟਰਸਾਇਕਲ ਸਵਾਰ 2 ਲੋਕਾਂ ਦੀ ਮੌਤ
Published : Jun 16, 2023, 4:38 pm IST
Updated : Jun 16, 2023, 7:24 pm IST
SHARE ARTICLE
photo
photo

ਦੋਵੇਂ ਮ੍ਰਿਤਕ ਫਰੀਦਕੋਟ ਦੇ ਪਿੰਡ ਝੋਟੀਵਾਲਾ ਦੇ ਰਹਿਣ ਵਾਲੇ ਹਨ

 

ਫਰੀਦਕੋਟ : ਫਰੀਦਕੋਟ 'ਚ 'ਆਪ' ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਾਇਲਟ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ ਹੈ। ਹਾਦਸਾ ਫਰੀਦਕੋਟ ਸ਼ਹਿਰ ਦੇ ਸਾਦਿਕ ਰੋਡ 'ਤੇ ਵਾਪਰਿਆ ਹੈ। ਦੋਵੇਂ ਮ੍ਰਿਤਕ ਫਰੀਦਕੋਟ ਦੇ ਪਿੰਡ ਝੋਟੀਵਾਲਾ ਦੇ ਰਹਿਣ ਵਾਲੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰਾਂ ਨੇ ਪੁਲਿਸ ਥਾਣੇ ਬਾਹਰ ਧਰਨਾ ਲਗਾ ਦਿਤਾ। ਪੁਲਿਸ ਕਾਰਵਾਈ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਾਂ ਨੇ ਧਰਨਾ ਚੁੱਕ ਲਿਆ। ਪੁਲਿਸ ਵਲੋਂ ਧਾਰਾ 304ਏ ਅਤੇ 279 ਤਹਿਤ ਮੁਕੱਦਮਾਂ ਦਰਜ ਕੀਤਾ ਹੈ। ਕੱਲ੍ਹ ਪਿੰਡ ਝੋਟੀਵਾਲਾ ਵਿਚ ਦੋਵਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਨੇ ਐਕਸੀਡੈਂਟ ਵਾਲੀ ਜਗ੍ਹਾ ਤੇ ਪਹੁੰਚਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਉਹ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕਰਨਗੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement