ਡਰੱਗ ਦੇ ਮੁੱਦੇ 'ਤੇ ਸੁਨੀਲ ਜਾਖੜ ਦੇ ਟਵੀਟ 'ਤੇ 'ਆਪ' ਦਾ ਜਵਾਬ
Published : Jun 16, 2024, 5:40 pm IST
Updated : Jun 16, 2024, 5:40 pm IST
SHARE ARTICLE
Malvinder Kang & Sunil Jakhar
Malvinder Kang & Sunil Jakhar

ਮਲਵਿੰਦਰ ਕੰਗ ਨੇ ਕਿਹਾ- ਜਾਖੜ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ ਪੰਜਾਬ ਵਿਚ ਵੱਡੀ ਮਾਤਰਾ 'ਚ ਡਰੱਗ ਤਸਕਰੀ 'ਤੇ ਕਿਉਂ ਹਨ ਚੁੱਪ?

Punjab News : ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ 'ਤੇ ਤਿੱਖਾ ਹਮਲਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਜਾਖੜ ਨੇ ਕਦੇ ਵੀ ਭਾਜਪਾ ਆਗੂਆਂ ਨੂੰ ਉਨ੍ਹਾਂ ਦੀਆਂ ਪੰਜਾਬ ਵਿਰੋਧੀ ਗਤੀਵਿਧੀਆਂ ਲਈ ਸਵਾਲ ਨਹੀਂ ਕੀਤੇ, ਸਗੋਂ ਪੰਜਾਬ ਨੂੰ ਬਦਨਾਮ ਕਰਨ ਲਈ ਉਹ ਉਨ੍ਹਾਂ ਦੀ ਰੇਲ ਗੱਡੀ ਵਿੱਚ ਸਵਾਰ ਹੀ ਰਹਿੰਦੇ ਹਨ।

ਆਪਣੇ ਐਕਸ ਅਕਾਊਂਟ ਤੇ ਜਾਖੜ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਸ੍ਰੀ ਅਨੰਦਪੁਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅਤੇ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਨੂੰ ਯਾਦ ਕਰਵਾਇਆ ਕਿ ਗੈਰ-ਕਾਨੂੰਨੀ ਡਰੱਗ ਮਹਾਰਾਸ਼ਟਰ ਅਤੇ ਗੁਜਰਾਤ ਤੋਂ ਪੰਜਾਬ ਪਹੁੰਚਦੀ ਹੈ ਅਤੇ ਦੋਵਾਂ ਰਾਜਾਂ ਵਿੱਚ ਭਾਜਪਾ ਸੱਤਾ ਵਿੱਚ ਹੈ।

ਕੰਗ ਨੇ ਕਿਹਾ ਕਿ ਇਹ ਭਾਜਪਾ ਸਰਕਾਰਾਂ ਦੀ ਨਾਕਾਮੀ ਅਤੇ ਭਾਜਪਾ ਵੱਲੋਂ ਡਰੱਗ ਮਾਫ਼ੀਆ ਨੂੰ ਦਿੱਤੀ ਜਾ ਰਹੀ ਸਰਪ੍ਰਸਤੀ ਦਾ ਹੀ ਨਤੀਜਾ ਹੈ ਕਿ ਐਨੀ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਡਰੱਗ ਭਾਰਤ ਪਹੁੰਚ ਰਹੀ ਹੈ। ਕੰਗ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਬਦਨਾਮ ਕਰਨ ਲਈ ਹਮੇਸ਼ਾ ਕੁਝ ਨਾ ਕੁਝ ਕਰਦੀ ਰਹਿੰਦੀ ਹੈ, ਪਰ ਇਹ ਦੇਖ ਕੇ ਦੁੱਖ ਹੁੰਦਾ ਹੈ ਕਿ ਆਪਣੇ ਆਪ ਨੂੰ ਪੰਜਾਬ ਦਾ ਪੁੱਤ ਹੋਣ ਦਾ ਦਾਅਵਾ ਕਰਨ ਵਾਲੇ ਸੁਨੀਲ ਜਾਖੜ ਹਮੇਸ਼ਾ ਪੰਜਾਬ ਦੇ ਖ਼ਿਲਾਫ਼ ਬਿਆਨਬਾਜ਼ੀ ਕਰਦੇ ਰਹਿੰਦੇ ਹਨ, ਕਦੇ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਲਈ ਆਵਾਜ਼ ਨਹੀਂ ਉਠਾਉਂਦੇ।

ਉਨ੍ਹਾਂ ਕਿਹਾ ਕਿ ਜਾਖੜ ਕੇਂਦਰ, ਮਹਾਰਾਸ਼ਟਰ ਅਤੇ ਗੁਜਰਾਤ ਦੀਆਂ ਆਪਣੀਆਂ ਸਰਕਾਰਾਂ ਨੂੰ ਉੱਥੇ ਵੱਧ ਰਹੇ ਨਸ਼ਿਆਂ ਬਾਰੇ ਕਿਉਂ ਨਹੀਂ ਪੁੱਛਦੇ? ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਸੁਨੀਲ ਜਾਖੜ ਭੁੱਲ ਗਏ ਹਨ ਕਿ ਪੰਜਾਬ ਵਿੱਚ ਡਰੱਗ ਮਾਫ਼ੀਆ ਦੇ ਪੈਰ ਭਾਜਪਾ-ਅਕਾਲੀ ਦਲ ਦੀ ਸਰਕਾਰ ਨੇ ਹੀ ਜਮਾਏ ਸੀ।

 
ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲੇ ਦਿਨ ਤੋਂ ਹੀ ਪੰਜਾਬ ਵਿੱਚੋਂ ਡਰੱਗ ਮਾਫ਼ੀਆ ਨੂੰ ਖ਼ਤਮ ਕਰਨ ਲਈ ਯਤਨਸ਼ੀਲ ਹਨ। ਮਾਨ ਸਰਕਾਰ ਦਾ ਨਸ਼ਾ ਮਾਫ਼ੀਆ ਵਿਰੋਧੀ ਰੁਖ਼ ਇਹ ਯਕੀਨੀ ਬਣਾਏਗਾ ਕਿ ਪੰਜਾਬ ਵਿੱਚੋਂ ਨਸ਼ੇ ਦਾ ਖ਼ਾਤਮਾ ਹੋਵੇ ਅਤੇ ਸਾਡੇ ਨੌਜਵਾਨਾਂ ਦਾ ਭਵਿੱਖ ਉੱਜਵਲ ਅਤੇ ਸਿਹਤਮੰਦ ਹੋਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement