Kamal Kaur Murder Case: ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਨੇ ਕਮਲ ਕੌਰ ਭਾਬੀ ਦੇ ਕਤਲ ਨੂੰ ਦੱਸਿਆ ਸਹੀ
Published : Jun 16, 2025, 12:47 pm IST
Updated : Jun 16, 2025, 1:01 pm IST
SHARE ARTICLE
 Akal Takht Sahib Head Granthi statement on kamal kaur Murder case
Akal Takht Sahib Head Granthi statement on kamal kaur Murder case

''ਸਿੱਖ ਕੌਮ ਨੂੰ ਬਦਨਾਮ ਕਰਨ ਵਾਲਿਆਂ ਨਾਲ ਅਜਿਹਾ ਹੀ ਹੋਣਾ ਚਾਹੀਦਾ''

 Akal Takht Sahib Head Granthi statement on kamal kaur Murder case:  ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਕਤਲ ਮਗਰੋਂ ਕੁਝ ਜਥੇਬੰਦੀਆਂ ਅੰਮ੍ਰਿਤਪਾਲ ਮਹਿਰੋਂ  ਦੇ ਹੱਕ 'ਚ ਨਜ਼ਰ ਆ ਰਹੀਆਂ ਹਨ। ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅੰਮ੍ਰਿਤਪਾਲ ਮਹਿਰੋਂ ਦੀ ਕਾਰਵਾਈ ਨੂੰ ਜਾਇਜ਼ ਠਹਿਰਾਇਆ ਹੈ।

ਉਨ੍ਹਾਂ ਨੂੰ ਲੱਗਦਾ ਹੈ ਕਿ ਅਜਿਹੇ ਲੋਕ ਨਾਂ ਬਦਲ ਕੇ ਸਿੱਖੀ ਵਾਲਾ ਨਾਂ ਰੱਖ ਲੈਂਦੇ ਹਨ ਤੇ ਬਾਅਦ ਵਿਚ ਅਸ਼ਲੀਲ ਕੰਟੈਂਟ ਸੋਸ਼ਲ ਮੀਡੀਆ 'ਤੇ ਪਾ ਕੇ ਸਿੱਖਾਂ ਨੂੰ ਬਦਨਾਮ ਕਰਦੇ ਹਨ। ਹੈੱਡ ਗ੍ਰੰਥੀ ਮਲਕੀਤ ਸਿੰਘ ਨੇ ਮਹਿਰੋਂ ਨੇ ਕੁਝ ਗ਼ਲਤ ਨਹੀਂ ਕੀਤਾ ਕਿਉਂਕਿ ਸਿੱਖੀ ਨੂੰ ਵੰਗਾਰਨ ਵਾਲੀਆਂ ਤਾਕਤਾਂ ਨਾਲ ਇਸ ਤਰ੍ਹਾਂ ਦਾ ਸਲੂਕ ਹੀ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਤਿਹਾਸ ਵਿਚ ਵੀ ਅਜਿਹਾ ਹੀ ਵਾਪਰਦਾ ਰਿਹਾ ਹੈ। 

ਹੈੱਡ ਗ੍ਰੰਥੀ ਨੇ ਅਪੀਲ ਕੀਤੀ ਕਿ ਨਾ ਕੇਵਲ ਸਿੱਖ ਬਲਕਿ ਹਰੇਕ ਧਰਮ ਜਾਂ ਫ਼ਿਰਕੇ ਦੇ ਨੌਜਵਾਨਾਂ ਨੂੰ ਅਜਿਹੀਆਂ ਅਸ਼ਲੀਲ ਵੀਡੀਓਜ਼ ਤੋਂ ਦੂਰ ਰਹਿਣਾ ਚਾਹੀਦਾ ਹੈ, ਕਿਉਂਕਿ ਇਹ ਲੋਕ ਆਪਣੇ ਵਪਾਰਕ ਹਿੱਤਾਂ ਲਈ ਲੋਕਾਂ ਦੇ ਧੀਆਂ ਪੁੱਤਾਂ ਨੂੰ ਵਿਗਾੜ ਰਹੇ ਹਨ। 

(For more news apart from ' Akal Takht Sahib Head Granthi statement on kamal kaur Murder case' , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement